couponatlas.

Гуру Грантх Сахиб (гурмукхи): Анг 566

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲਿਖੇ ਬਾਝਹੁ. ਸੁਰਤਿ ਨਾਹੀ; ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ. ਭਲਾ ਕਹੀਐ; ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ; ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ; ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ; ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ; ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ; ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ. ਅਰਦਾਸਿ ਮੇਰੀ; ਜਿੰਨਿ ਆਪੁ ਉਪਾਇਆ ॥ ਤਾ ਮੈ. ਕਹਿਆ ਕਹਣੁ; ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ; ਕਿਰਤੁ ਕਮਾਵਣਾ ॥ ਮੰਦਾ ਕਿਸੈ. ਨ ਆਖਿ; ਝਗੜਾ ਪਾਵਣਾ ॥ ਨਹ ਪਾਇ ਝਗੜਾ. ਸੁਆਮਿ ਸੇਤੀ; ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ. ਕਰਿ ਸਰੀਕੀ; ਜਾਇ ਕਿਆ. ਰੂਆਵਣਾ ॥ ਜੋ ਦੇਇ ਸਹਣਾ. ਮਨਹਿ ਕਹਣਾ; ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ; ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ; ਆਪੇ ਨਦਰਿ ਕਰੇ ॥ ਕਉੜਾ. ਕੋਇ ਨ ਮਾਗੈ; ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ; ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ. ਅਨੇਕ ਕਰਣੀ; ਨਾਮ ਤੁਲਿ ਨ ਸਮਸਰੇ ॥ ਨਾਨਕਾ. ਜਿਨ ਨਾਮੁ ਮਿਲਿਆ; ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ; ਆਪੇ ਨਦਰਿ ਕਰੇ ॥੪॥੧॥ ਵਡਹੰਸੁ ਮਹਲਾ ੧ ॥ ਕਰਹੁ ਦਇਆ; ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ; ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ; ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ; ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ; ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ; ਤਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ ਹੈ ਸਾਚਾ; ਸਦਾ ਮੈ ਮਨਿ ਭਾਣਾ ॥ ਦੂਖੁ ਗਇਆ; ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ; ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ; ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ; ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ. ਨ ਚੇਤਹਿ ਮੂਲੇ; ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ; ਸੋਇ ਮੈ ਮਨਿ ਭਾਣਾ ॥੨॥ ਤੇਰਾ ਵਖਤੁ ਸੁਹਾਵਾ; ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ. ਭਾਉ ਕਰਿ; ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ ਤਿਨਾ ਲਾਗਾ; ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ; ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ; ਜਾਮਿ. ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ; ਅੰਮ੍ਰਿਤ ਤੇਰੀ ਬਾਣੀ ॥੩॥ ਹਉ ਬਲਿਹਾਰੀ; ਸਾਚੇ ਨਾਵੈ ॥
Источники и права