couponatlas.

Гуру Грантх Сахиб (гурмукхи): Анг 567

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਜੁ ਤੇਰਾ; ਕਬਹੁ ਨ ਜਾਵੈ ॥ ਰਾਜੋ ਤ ਤੇਰਾ. ਸਦਾ ਨਿਹਚਲੁ; ਏਹੁ. ਕਬਹੁ ਨ ਜਾਵਏ ॥ ਚਾਕਰੁ ਤ ਤੇਰਾ. ਸੋਇ ਹੋਵੈ; ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ. ਨ ਲਗੈ ਮੂਲੇ; ਪਾਪੁ ਨੇੜਿ. ਨ ਆਵਏ ॥ ਹਉ ਬਲਿਹਾਰੀ ਸਦਾ ਹੋਵਾ; ਏਕ ਤੇਰੇ ਨਾਵਏ ॥੪॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ; ਤੇਰੈ ਦੁਆਰੇ ॥ ਜਪਹਿ ਤ ਸਾਚਾ; ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ; ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ; ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ; ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ ਵਡੇ ਮੇਰੇ ਸਾਹਿਬਾ; ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ; ਹਉ ਆਖਿ. ਨ ਜਾਣਾ ॥ ਨਦਰਿ ਕਰਹਿ; ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ; ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ; ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ. ਜਾਇ ਸਹਸਾ; ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ; ਅਲਖ ਅਪਾਰਾ ॥੬॥ ਤੇਰੇ ਬੰਕੇ ਲੋਇਣ; ਦੰਤ ਰੀਸਾਲਾ ॥ ਸੋਹਣੇ ਨਕ; ਜਿਨ ਲੰਮੜੇ ਵਾਲਾ ॥ ਕੰਚਨ ਕਾਇਆ; ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ; ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ. ਨ ਹੋਹੁ ਖੜੀਆ; ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ; ਲਹੈ ਮਨ ਕੀ ਜਾਲਾ ॥ ਬੰਕੇ ਲੋਇਣ; ਦੰਤ ਰੀਸਾਲਾ ॥੭॥ ਤੇਰੀ ਚਾਲ ਸੁਹਾਵੀ; ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ; ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ; ਇਛ ਮਨ ਕੀ ਪੂਰੀਏ ॥ ਸਾਰੰਗ ਜਿਉ. ਪਗੁ ਧਰੈ ਠਿਮਿ ਠਿਮਿ; ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ. ਫਿਰੈ ਮਾਤੀ; ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ; ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥ ਵਡਹੰਸੁ ਮਹਲਾ ੩ ਛੰਤ ॥ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ; ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ; ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ. ਕੰਤਿ ਸਵਾਰੀ; ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ. ਤਾ ਪਿਰੁ ਪਾਇਆ; ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ. ਪ੍ਰੇਮ ਕਸਾਈ; ਅੰਤਰਿ ਪ੍ਰੀਤਿ ਪਿਆਰੀ ॥ ਨਾਨਕ. ਸਾ ਧਨ ਮੇਲਿ ਲਈ. ਪਿਰਿ ਆਪੇ; ਸਾਚੈ ਸਾਹਿ ਸਵਾਰੀ ॥੧॥ ਨਿਰਗੁਣਵੰਤੜੀਏ; ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ; ਪਿਰੁ ਰਵਿ ਰਹਿਆ ਭਰਪੂਰੇ ਰਾਮ ॥
Источники и права