couponatlas.

Гуру Грантх Сахиб (гурмукхи): Анг 57

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤ੍ਰਿਭਵਣਿ. ਸੋ ਪ੍ਰਭੁ ਜਾਣੀਐ; ਸਾਚੋ ਸਾਚੈ ਨਾਇ ॥੫॥ ਸਾ ਧਨ ਖਰੀ ਸੁਹਾਵਣੀ; ਜਿਨਿ ਪਿਰੁ ਜਾਤਾ ਸੰਗਿ ॥ ਮਹਲੀ ਮਹਲਿ ਬੁਲਾਈਐ; ਸੋ ਪਿਰੁ ਰਾਵੇ ਰੰਗਿ ॥ ਸਚਿ ਸੁਹਾਗਣਿ ਸਾ ਭਲੀ; ਪਿਰਿ ਮੋਹੀ ਗੁਣ ਸੰਗਿ ॥੬॥ ਭੂਲੀ ਭੂਲੀ ਥਲਿ ਚੜਾ; ਥਲਿ ਚੜਿ ਡੂਗਰਿ ਜਾਉ ॥ ਬਨ ਮਹਿ ਭੂਲੀ ਜੇ ਫਿਰਾ; ਬਿਨੁ ਗੁਰ. ਬੂਝ ਨ ਪਾਉ ॥ ਨਾਵਹੁ ਭੂਲੀ ਜੇ ਫਿਰਾ; ਫਿਰਿ ਫਿਰਿ ਆਵਉ ਜਾਉ ॥੭॥ ਪੁਛਹੁ ਜਾਇ ਪਧਾਊਆ; ਚਲੇ ਚਾਕਰ ਹੋਇ ॥ ਰਾਜਨੁ ਜਾਣਹਿ ਆਪਣਾ; ਦਰਿ ਘਰਿ. ਠਾਕ ਨ ਹੋਇ ॥ ਨਾਨਕ. ਏਕੋ ਰਵਿ ਰਹਿਆ; ਦੂਜਾ. ਅਵਰੁ ਨ ਕੋਇ ॥੮॥੬॥ ਸਿਰੀਰਾਗੁ ਮਹਲਾ ੧ ॥ ਗੁਰ ਤੇ. ਨਿਰਮਲੁ ਜਾਣੀਐ; ਨਿਰਮਲ ਦੇਹ ਸਰੀਰੁ ॥ ਨਿਰਮਲੁ ਸਾਚੋ ਮਨਿ ਵਸੈ; ਸੋ ਜਾਣੈ ਅਭ ਪੀਰ ॥ ਸਹਜੈ ਤੇ ਸੁਖੁ ਅਗਲੋ; ਨਾ ਲਾਗੈ ਜਮ ਤੀਰੁ ॥੧॥ ਭਾਈ ਰੇ. ਮੈਲੁ ਨਾਹੀ; ਨਿਰਮਲ ਜਲਿ ਨਾਇ ॥ ਨਿਰਮਲੁ ਸਾਚਾ ਏਕੁ ਤੂ; ਹੋਰੁ ਮੈਲੁ ਭਰੀ ਸਭ ਜਾਇ ॥੧॥ ਰਹਾਉ ॥ ਹਰਿ ਕਾ ਮੰਦਰੁ ਸੋਹਣਾ; ਕੀਆ ਕਰਣੈਹਾਰਿ ॥ ਰਵਿ ਸਸਿ ਦੀਪ ਅਨੂਪ ਜੋਤਿ; ਤ੍ਰਿਭਵਣਿ ਜੋਤਿ ਅਪਾਰ ॥ ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥੨॥ ਗਿਆਨ ਅੰਜਨੁ ਭੈ ਭੰਜਨਾ; ਦੇਖੁ ਨਿਰੰਜਨ ਭਾਇ ॥ ਗੁਪਤੁ ਪ੍ਰਗਟੁ ਸਭ ਜਾਣੀਐ; ਜੇ ਮਨੁ ਰਾਖੈ ਠਾਇ ॥ ਐਸਾ ਸਤਿਗੁਰੁ ਜੇ ਮਿਲੈ; ਤਾ ਸਹਜੇ ਲਏ ਮਿਲਾਇ ॥੩॥ ਕਸਿ ਕਸਵਟੀ ਲਾਈਐ; ਪਰਖੇ ਹਿਤੁ ਚਿਤੁ ਲਾਇ ॥ ਖੋਟੇ. ਠਉਰ ਨ ਪਾਇਨੀ; ਖਰੇ ਖਜਾਨੈ ਪਾਇ ॥ ਆਸ ਅੰਦੇਸਾ ਦੂਰਿ ਕਰਿ; ਇਉ ਮਲੁ ਜਾਇ. ਸਮਾਇ ॥੪॥ ਸੁਖ ਕਉ ਮਾਗੈ ਸਭੁ ਕੋ; ਦੁਖੁ. ਨ ਮਾਗੈ ਕੋਇ ॥ ਸੁਖੈ ਕਉ ਦੁਖੁ ਅਗਲਾ; ਮਨਮੁਖਿ. ਬੂਝ ਨ ਹੋਇ ॥ ਸੁਖ ਦੁਖ ਸਮ ਕਰਿ ਜਾਣੀਅਹਿ; ਸਬਦਿ ਭੇਦਿ ਸੁਖੁ ਹੋਇ ॥੫॥ ਬੇਦੁ ਪੁਕਾਰੇ ਵਾਚੀਐ; ਬਾਣੀ ਬ੍ਰਹਮ ਬਿਆਸੁ ॥ ਮੁਨਿ ਜਨ ਸੇਵਕ ਸਾਧਿਕਾ; ਨਾਮਿ ਰਤੇ ਗੁਣਤਾਸੁ ॥ ਸਚਿ ਰਤੇ ਸੇ ਜਿਣਿ ਗਏ; ਹਉ ਸਦ ਬਲਿਹਾਰੈ ਜਾਸੁ ॥੬॥ ਚਹੁ ਜੁਗਿ ਮੈਲੇ. ਮਲੁ ਭਰੇ; ਜਿਨ ਮੁਖਿ. ਨਾਮੁ ਨ ਹੋਇ ॥ ਭਗਤੀ ਭਾਇ ਵਿਹੂਣਿਆ; ਮੁਹੁ ਕਾਲਾ. ਪਤਿ ਖੋਇ ॥ ਜਿਨੀ ਨਾਮੁ ਵਿਸਾਰਿਆ; ਅਵਗਣ ਮੁਠੀ ਰੋਇ ॥੭॥ ਖੋਜਤ ਖੋਜਤ ਪਾਇਆ; ਡਰੁ ਕਰਿ ਮਿਲੈ ਮਿਲਾਇ ॥ ਆਪੁ ਪਛਾਣੈ ਘਰਿ ਵਸੈ; ਹਉਮੈ ਤ੍ਰਿਸਨਾ ਜਾਇ ॥ ਨਾਨਕ ਨਿਰਮਲ ਊਜਲੇ; ਜੋ ਰਾਤੇ ਹਰਿ ਨਾਇ ॥੮॥੭॥ ਸਿਰੀਰਾਗੁ ਮਹਲਾ ੧ ॥ ਸੁਣਿ ਮਨ ਭੂਲੇ ਬਾਵਰੇ; ਗੁਰ ਕੀ ਚਰਣੀ ਲਾਗੁ ॥ ਹਰਿ ਜਪਿ ਨਾਮੁ ਧਿਆਇ ਤੂ; ਜਮੁ ਡਰਪੈ ਦੁਖ ਭਾਗੁ ॥ ਦੂਖੁ ਘਣੋ ਦੋਹਾਗਣੀ; ਕਿਉ ਥਿਰੁ ਰਹੈ ਸੁਹਾਗੁ ॥੧॥
Источники и права