couponatlas.

Гуру Грантх Сахиб (гурмукхи): Анг 570

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਣ ਮਹਿ ਗੁਣੀ ਸਮਾਏ. ਜਿਸੁ ਆਪਿ ਬੁਝਾਏ; ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ. ਸੁਖੁ ਨ ਹੋਈ, ਦੂਜੈ ਪਤਿ ਖੋਈ; ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ; ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ; ਜਾਂ ਸਤਿਗੁਰੁ ਦੇਇ ਬੁਝਾਏ ॥੧॥ ਮਾਇਆ ਮੋਹੁ ਸਭੁ ਦੁਖੁ ਹੈ; ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ; ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ. ਸਹਸਾ ਇਹੁ ਸੰਸਾਰਾ; ਬਿਨੁ ਨਾਵੈ. ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ; ਬਿਨੁ ਬੂਝੇ. ਸੁਖੁ ਨ ਹੋਈ ॥ ਆਵਣ ਜਾਣਾ. ਕਦੇ ਨ ਚੂਕੈ; ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ; ਖੋਟਾ ਇਹੁ ਵਾਪਾਰਾ ॥੨॥ ਖੋਟੇ ਖਰੇ ਸਭਿ ਪਰਖੀਅਨਿ; ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ; ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ. ਮੁਗਧ ਗਵਾਰਾ; ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ. ਜਿਨਿ ਜਗਤੁ ਭੁਲਾਇਆ; ਸਾਚਾ ਨਾਮੁ. ਨ ਭਾਇਆ ॥ ਮਨਮੁਖ. ਸੰਤਾ ਨਾਲਿ ਵੈਰੁ ਕਰਿ; ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ; ਤਿਤੁ ਸਚੈ ਦਰਵਾਰਾ ਰਾਮ ॥੩॥ ਆਪਿ ਕਰੇ ਕਿਸੁ ਆਖੀਐ; ਹੋਰੁ ਕਰਣਾ ਕਿਛੂ. ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ; ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ, ਆਪਿ ਕਰਾਈ; ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ. ਕਰਮਿ ਬਿਧਾਤਾ; ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ; ਨਾਨਕ. ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ; ਹੋਰੁ ਕਰਣਾ ਕਿਛੂ. ਨ ਜਾਈ ॥੪॥੪॥ ਵਡਹੰਸੁ ਮਹਲਾ ੩ ॥ ਸਚਾ ਸਉਦਾ ਹਰਿ ਨਾਮੁ ਹੈ; ਸਚਾ ਵਾਪਾਰਾ ਰਾਮ ॥ ਗੁਰਮਤੀ ਹਰਿ ਨਾਮੁ ਵਣਜੀਐ; ਅਤਿ ਮੋਲੁ ਅਫਾਰਾ ਰਾਮ ॥ ਅਤਿ ਮੋਲੁ ਅਫਾਰਾ. ਸਚ ਵਾਪਾਰਾ; ਸਚਿ ਵਾਪਾਰਿ ਲਗੇ ਵਡਭਾਗੀ ॥ ਅੰਤਰਿ ਬਾਹਰਿ ਭਗਤੀ ਰਾਤੇ; ਸਚਿ ਨਾਮਿ ਲਿਵ ਲਾਗੀ ॥ ਨਦਰਿ ਕਰੇ ਸੋਈ ਸਚੁ ਪਾਏ; ਗੁਰ ਕੈ ਸਬਦਿ ਵੀਚਾਰਾ ॥ ਨਾਨਕ. ਨਾਮਿ ਰਤੇ. ਤਿਨ ਹੀ ਸੁਖੁ ਪਾਇਆ; ਸਾਚੈ ਕੇ ਵਾਪਾਰਾ ॥੧॥ ਹੰਉਮੈ ਮਾਇਆ ਮੈਲੁ ਹੈ; ਮਾਇਆ ਮੈਲੁ ਭਰੀਜੈ ਰਾਮ ॥ ਗੁਰਮਤੀ ਮਨੁ ਨਿਰਮਲਾ; ਰਸਨਾ ਹਰਿ ਰਸੁ ਪੀਜੈ ਰਾਮ ॥ ਰਸਨਾ ਹਰਿ ਰਸੁ ਪੀਜੈ. ਅੰਤਰੁ ਭੀਜੈ; ਸਾਚ ਸਬਦਿ ਬੀਚਾਰੀ ॥ ਅੰਤਰਿ ਖੂਹਟਾ. ਅੰਮ੍ਰਿਤਿ ਭਰਿਆ; ਸਬਦੇ. ਕਾਢਿ ਪੀਐ ਪਨਿਹਾਰੀ ॥ ਜਿਸੁ ਨਦਰਿ ਕਰੇ. ਸੋਈ ਸਚਿ ਲਾਗੈ; ਰਸਨਾ ਰਾਮੁ ਰਵੀਜੈ ॥ ਨਾਨਕ. ਨਾਮਿ ਰਤੇ ਸੇ ਨਿਰਮਲ; ਹੋਰ ਹਉਮੈ ਮੈਲੁ ਭਰੀਜੈ ॥੨॥ ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ; ਕਿਸੁ ਪਹਿ ਕਰਹਿ ਪੁਕਾਰਾ ਰਾਮ ॥
Источники и права