couponatlas.

Гуру Грантх Сахиб (гурмукхи): Анг 572

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਘਰ ਮਹਿ. ਨਿਜ ਘਰੁ ਪਾਇਆ; ਸਤਿਗੁਰੁ ਦੇਇ ਵਡਾਈ ॥ ਨਾਨਕ. ਜੋ ਨਾਮਿ ਰਤੇ. ਸੇਈ ਮਹਲੁ ਪਾਇਨਿ; ਮਤਿ ਪਰਵਾਣੁ ਸਚੁ ਸਾਈ ॥੪॥੬॥ ਵਡਹੰਸੁ ਮਹਲਾ ੪ ਛੰਤ ॥ ੴ ਸਤਿਗੁਰ ਪ੍ਰਸਾਦਿ ॥ ਮੇਰੈ ਮਨਿ ਮੇਰੈ ਮਨਿ; ਸਤਿਗੁਰਿ ਪ੍ਰੀਤਿ ਲਗਾਈ ਰਾਮ ॥ ਹਰਿ ਹਰਿ ਹਰਿ ਹਰਿ ਨਾਮੁ; ਮੇਰੈ ਮੰਨਿ ਵਸਾਈ ਰਾਮ ॥ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ; ਸਭਿ ਦੂਖ ਵਿਸਾਰਣਹਾਰਾ ॥ ਵਡਭਾਗੀ ਗੁਰ ਦਰਸਨੁ ਪਾਇਆ; ਧਨੁ ਧਨੁ ਸਤਿਗੁਰੂ ਹਮਾਰਾ ॥ ਊਠਤ ਬੈਠਤ ਸਤਿਗੁਰੁ ਸੇਵਹ; ਜਿਤੁ ਸੇਵਿਐ ਸਾਂਤਿ ਪਾਈ ॥ ਮੇਰੈ ਮਨਿ ਮੇਰੈ ਮਨਿ; ਸਤਿਗੁਰ ਪ੍ਰੀਤਿ ਲਗਾਈ ॥੧॥ ਹਉ ਜੀਵਾ ਹਉ ਜੀਵਾ; ਸਤਿਗੁਰ ਦੇਖਿ ਸਰਸੇ ਰਾਮ ॥ ਹਰਿ ਨਾਮੋ. ਹਰਿ ਨਾਮੁ ਦ੍ਰਿੜਾਏ; ਜਪਿ ਹਰਿ ਹਰਿ ਨਾਮੁ. ਵਿਗਸੇ ਰਾਮ ॥ ਜਪਿ ਹਰਿ ਹਰਿ ਨਾਮੁ. ਕਮਲ ਪਰਗਾਸੇ; ਹਰਿ ਨਾਮੁ ਨਵੰ ਨਿਧਿ ਪਾਈ ॥ ਹਉਮੈ ਰੋਗੁ ਗਇਆ ਦੁਖੁ ਲਾਥਾ; ਹਰਿ ਸਹਜਿ ਸਮਾਧਿ ਲਗਾਈ ॥ ਹਰਿ ਨਾਮੁ ਵਡਾਈ. ਸਤਿਗੁਰ ਤੇ ਪਾਈ; ਸੁਖੁ ਸਤਿਗੁਰ ਦੇਵ ਮਨੁ ਪਰਸੇ ॥ ਹਉ ਜੀਵਾ ਹਉ ਜੀਵਾ; ਸਤਿਗੁਰ ਦੇਖਿ ਸਰਸੇ ॥੨॥ ਕੋਈ ਆਣਿ ਕੋਈ ਆਣਿ ਮਿਲਾਵੈ; ਮੇਰਾ ਸਤਿਗੁਰੁ ਪੂਰਾ ਰਾਮ ॥ ਹਉ ਮਨੁ ਤਨੁ. ਹਉ ਮਨੁ ਤਨੁ ਦੇਵਾ; ਤਿਸੁ ਕਾਟਿ ਸਰੀਰਾ ਰਾਮ ॥ ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ; ਜੋ ਸਤਿਗੁਰ ਬਚਨ ਸੁਣਾਏ ॥ ਮੇਰੈ ਮਨਿ ਬੈਰਾਗੁ ਭਇਆ. ਬੈਰਾਗੀ; ਮਿਲਿ ਗੁਰ ਦਰਸਨਿ. ਸੁਖੁ ਪਾਏ ॥ ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ; ਦੇਹੁ ਸਤਿਗੁਰ ਚਰਨ ਹਮ ਧੂਰਾ ॥ ਕੋਈ ਆਣਿ ਕੋਈ ਆਣਿ ਮਿਲਾਵੈ; ਮੇਰਾ ਸਤਿਗੁਰੁ ਪੂਰਾ ॥੩॥ ਗੁਰ ਜੇਵਡੁ ਗੁਰ ਜੇਵਡੁ ਦਾਤਾ; ਮੈ. ਅਵਰੁ ਨ ਕੋਈ ਰਾਮ ॥ ਹਰਿ ਦਾਨੋ ਹਰਿ ਦਾਨੁ ਦੇਵੈ; ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ; ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ਸੇਵਕ ਭਾਇ ਮਿਲੇ ਵਡਭਾਗੀ; ਜਿਨ ਗੁਰ ਚਰਨੀ ਮਨੁ ਲਾਗਾ ॥ ਕਹੁ ਨਾਨਕ. ਹਰਿ ਆਪਿ ਮਿਲਾਏ; ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥ ਗੁਰ ਜੇਵਡੁ. ਗੁਰ ਜੇਵਡੁ ਦਾਤਾ; ਮੈ. ਅਵਰੁ ਨ ਕੋਈ ॥੪॥੧॥ ਵਡਹੰਸੁ ਮਹਲਾ ੪ ॥ ਹੰਉ ਗੁਰ ਬਿਨੁ. ਹੰਉ ਗੁਰ ਬਿਨੁ; ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ; ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ; ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ; ਸੋ ਸਜਣੁ ਹਰਿ ਘਰਿ ਪਾਇਆ ॥
Источники и права