couponatlas.

Гуру Грантх Сахиб (гурмукхи): Анг 573

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਏਕ ਦ੍ਰਿਸ੍ਟਿ ਹਰਿ ਏਕੋ ਜਾਤਾ; ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ; ਖਰੀ ਨਿਮਾਣੀ ॥੧॥ ਜਿਨਾ ਸਤਿਗੁਰੁ. ਜਿਨ ਸਤਿਗੁਰੁ ਪਾਇਆ; ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਤਿਨ ਚਰਣ ਸਰੇਵਹ; ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ; ਜਿਨ ਸਤਿਗੁਰੁ ਪੁਰਖੁ ਪ੍ਰਭੁ ਧੵਾਇਆ ॥ ਤੂ ਵਡਦਾਤਾ ਅੰਤਰਜਾਮੀ; ਮੇਰੀ ਸਰਧਾ ਪੂਰਿ ਹਰਿ ਰਾਇਆ ॥ ਗੁਰਸਿਖ ਮੇਲਿ. ਮੇਰੀ ਸਰਧਾ ਪੂਰੀ; ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ; ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥ ਹੰਉ ਵਾਰੀ ਹੰਉ ਵਾਰੀ; ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ; ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥ ਹਰਿ ਹਰਿ ਨਾਮੁ. ਮੇਰਾ ਪ੍ਰਾਨ ਸਖਾਈ; ਤਿਸੁ ਬਿਨੁ ਘੜੀ ਨਿਮਖ, ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ; ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ; ਹਰਿ ਆਪੇ ਆਪਿ ਸਵਾਰੇ ॥ ਹੰਉ ਵਾਰੀ ਹੰਉ ਵਾਰੀ; ਗੁਰਸਿਖ ਮੀਤ ਪਿਆਰੇ ॥੩॥ ਹਰਿ ਆਪੇ. ਹਰਿ ਆਪੇ; ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ. ਹਰਿ ਆਪੇ ਮੇਲੈ; ਕਰੈ ਸੋ ਹੋਈ ਰਾਮ ॥ ਜੋ ਹਰਿ ਪ੍ਰਭ ਭਾਵੈ. ਸੋਈ ਹੋਵੈ; ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਨ ਜਾਈ; ਕਰਿ ਥਾਕੇ ਸਭਿ ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆ; ਮੈ. ਹਰਿ ਬਿਨੁ ਅਵਰੁ ਨ ਕੋਈ ॥ ਹਰਿ ਆਪੇ ਹਰਿ ਆਪੇ; ਪੁਰਖੁ ਨਿਰੰਜਨੁ ਸੋਈ ॥੪॥੨॥ ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ; ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ; ਗੁਰ ਗਿਆਨੁ ਅੰਜਨੁ. ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ. ਸਤਿਗੁਰੂ ਪਾਇਆ; ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ; ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ; ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ; ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ; ਮੈ ਗੁਰ ਬਿਨੁ, ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ; ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ; ਗੁਰਿ ਸਤਿਗੁਰਿ. ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ; ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ; ਜਿਤੁ ਮਿਲਿ. ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ; ਮੈ ਗੁਰ ਬਿਨੁ. ਰਹਣੁ ਨ ਜਾਈ ॥੨॥
Источники и права