couponatlas.

Гуру Грантх Сахиб (гурмукхи): Анг 578

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹੁ ਨਾਨਕ. ਤਿਨ ਖੰਨੀਐ ਵੰਞਾ ਜਿਨ; ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥ ਸਲੋਕੁ ॥ ਜੋ ਲੋੜੀਦੇ ਰਾਮ; ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ; ਸਾਂਈ. ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ; ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ; ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ; ਆਪਿ ਆਪੁ ਵਖਾਨਾ ॥ ਨਾਨਕ. ਭ੍ਰਮ ਭੈ ਗੁਣ ਬਿਨਾਸੇ; ਮਿਲਿ ਜਲੁ ਜਲਹਿ ਖਟਾਨਾ ॥੪॥੨॥ ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ, ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ; ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ; ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ. ਨ ਜਾਇ ਲਖਿਆ; ਕਥਨ ਤੇ ਅਕਥਾ ॥ ਬਿਨਵੰਤਿ ਨਾਨਕ. ਸੁਣਹੁ ਬਿਨਤੀ; ਪ੍ਰਭ ਕਰਣ ਕਾਰਣ ਸਮਰਥਾ ॥੧॥ ਏਹਿ ਜੀਅ ਤੇਰੇ; ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ; ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ; ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ. ਗੁਣ ਨਿਧਾਨ ਪਾਵੈ; ਸੋ ਬਹੁੜਿ. ਜਨਮਿ ਨ ਮਰਤਾ ॥ ਬਿਨਵੰਤਿ ਨਾਨਕ. ਦਾਸੁ ਤੇਰਾ; ਸਭਿ ਜੀਅ ਤੇਰੇ ਤੂ ਕਰਤਾ ॥੨॥ ਆਠ ਪਹਰ. ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲੁ, ਪਾਈਐ ਰਾਮ ॥ ਮਨ ਇਛ ਪਾਈਐ. ਪ੍ਰਭੁ ਧਿਆਈਐ; ਮਿਟਹਿ ਜਮ ਕੇ ਤ੍ਰਾਸਾ ॥ ਗੋਬਿਦੁ ਗਾਇਆ ਸਾਧ ਸੰਗਾਇਆ; ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ; ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕ. ਦਿਨਸੁ ਰੈਣੀ; ਸਦਾ ਹਰਿ ਹਰਿ ਧਿਆਈਐ ॥੩॥ ਦਰਿ ਵਾਜਹਿ. ਅਨਹਤ ਵਾਜੇ ਰਾਮ ॥ ਘਟਿ ਘਟਿ. ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ; ਅਗਮ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ. ਨ ਜਾਈ; ਕੋਇ. ਨ ਸਕੈ ਪਹੂਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ; ਜੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ. ਸੁਖੁ ਨਾਮਿ ਭਗਤੀ; ਦਰਿ ਵਜਹਿ ਅਨਹਦ ਵਾਜੇ ॥੪॥੩॥ ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥ ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ; ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ. ਪਾਈ ਭਰੀ; ਜਾਨੀਅੜਾ ਘਤਿ ਚਲਾਇਆ ॥
Источники и права