couponatlas.

Гуру Грантх Сахиб (гурмукхи): Анг 579

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਾਨੀ ਘਤਿ ਚਲਾਇਆ ਲਿਖਿਆ ਆਇਆ; ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ; ਜਾਂ ਦਿਨ ਪੁੰਨੇ. ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ; ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ; ਜਿਨਿ. ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ; ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ; ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ. ਜਿਉ ਮਿਹਮਾਣਾ; ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ; ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ. ਨ ਚਲੈ ਮੂਲੇ; ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ; ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ; ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ; ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ; ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ; ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ; ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ; ਹੀਲੜਾ ਏਹੁ ਸੰਸਾਰੋ ॥੩॥ ਨਾਨਕ. ਰੁੰਨਾ ਬਾਬਾ ਜਾਣੀਐ; ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ. ਬਾਬਾ ਰੋਈਐ; ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ. ਗਾਫਲੁ ਸੰਸਾਰੋ; ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ. ਕਿਛੁ ਸੂਝੈ ਨਾਹੀ; ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ; ਕੂੜਿ ਕਰਹੁ ਅਹੰਕਾਰੋ ॥ ਨਾਨਕ. ਰੁੰਨਾ ਬਾਬਾ ਜਾਣੀਐ; ਜੇ ਰੋਵੈ ਲਾਇ ਪਿਆਰੋ ॥੪॥੧॥ ਵਡਹੰਸੁ ਮਹਲਾ ੧ ॥ ਆਵਹੁ ਮਿਲਹੁ ਸਹੇਲੀਹੋ; ਸਚੜਾ ਨਾਮੁ ਲਏਹਾਂ ॥ ਰੋਵਹ ਬਿਰਹਾ ਤਨ ਕਾ; ਆਪਣਾ ਸਾਹਿਬੁ ਸੰਮੑਾਲੇਹਾਂ ॥ ਸਾਹਿਬੁ ਸਮੑਾਲਿਹ. ਪੰਥੁ ਨਿਹਾਲਿਹ; ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ; ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ. ਸੁ ਆਗੈ ਆਇਆ; ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ ਸਹੇਲੀਹੋ; ਸਚੜਾ ਨਾਮੁ ਲਏਹਾ ॥੧॥ ਮਰਣੁ. ਨ ਮੰਦਾ ਲੋਕਾ ਆਖੀਐ; ਜੇ ਮਰਿ ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ; ਪੰਥੁ ਸੁਹੇਲਾ ਆਗੈ ਹੋਇ ॥ ਪੰਥਿ ਸੁਹੇਲੈ ਜਾਵਹੁ. ਤਾਂ ਫਲੁ ਪਾਵਹੁ; ਆਗੈ ਮਿਲੈ ਵਡਾਈ ॥ ਭੇਟੈ ਸਿਉ ਜਾਵਹੁ. ਸਚਿ ਸਮਾਵਹੁ; ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ ਪਾਵਹੁ. ਖਸਮੈ ਭਾਵਹੁ; ਰੰਗ ਸਿਉ ਰਲੀਆ ਮਾਣੈ ॥ ਮਰਣੁ. ਨ ਮੰਦਾ ਲੋਕਾ ਆਖੀਐ; ਜੇ ਕੋਈ ਮਰਿ ਜਾਣੈ ॥੨॥ ਮਰਣੁ ਮੁਣਸਾ ਸੂਰਿਆ ਹਕੁ ਹੈ; ਜੋ ਹੋਇ ਮਰਨਿ ਪਰਵਾਣੋ ॥
Источники и права