couponatlas.

Гуру Грантх Сахиб (гурмукхи): Анг 58

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਾਈ ਰੇ; ਅਵਰੁ ਨਾਹੀ. ਮੈ ਥਾਉ ॥ ਮੈ ਧਨੁ ਨਾਮੁ ਨਿਧਾਨੁ ਹੈ; ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥ ਗੁਰਮਤਿ ਪਤਿ. ਸਾਬਾਸਿ ਤਿਸੁ; ਤਿਸ ਕੈ ਸੰਗਿ ਮਿਲਾਉ ॥ ਤਿਸੁ ਬਿਨੁ. ਘੜੀ ਨ ਜੀਵਊ; ਬਿਨੁ ਨਾਵੈ. ਮਰਿ ਜਾਉ ॥ ਮੈ ਅੰਧੁਲੇ. ਨਾਮੁ ਨ ਵੀਸਰੈ; ਟੇਕ ਟਿਕੀ. ਘਰਿ ਜਾਉ ॥੨॥ ਗੁਰੂ ਜਿਨਾ ਕਾ ਅੰਧੁਲਾ; ਚੇਲੇ ਨਾਹੀ ਠਾਉ ॥ ਬਿਨੁ ਸਤਿਗੁਰ. ਨਾਉ ਨ ਪਾਈਐ; ਬਿਨੁ ਨਾਵੈ. ਕਿਆ ਸੁਆਉ ॥ ਆਇ ਗਇਆ ਪਛੁਤਾਵਣਾ; ਜਿਉ ਸੁੰਞੈ ਘਰਿ ਕਾਉ ॥੩॥ ਬਿਨੁ ਨਾਵੈ. ਦੁਖੁ ਦੇਹੁਰੀ; ਜਿਉ ਕਲਰ ਕੀ ਭੀਤਿ ॥ ਤਬ ਲਗੁ. ਮਹਲੁ ਨ ਪਾਈਐ; ਜਬ ਲਗੁ. ਸਾਚੁ ਨ ਚੀਤਿ ॥ ਸਬਦਿ ਰਪੈ. ਘਰੁ ਪਾਈਐ; ਨਿਰਬਾਣੀ ਪਦੁ ਨੀਤਿ ॥੪॥ ਹਉ. ਗੁਰ ਪੂਛਉ ਆਪਣੇ; ਗੁਰ ਪੁਛਿ ਕਾਰ ਕਮਾਉ ॥ ਸਬਦਿ ਸਲਾਹੀ ਮਨਿ ਵਸੈ; ਹਉਮੈ ਦੁਖੁ ਜਲਿ ਜਾਉ ॥ ਸਹਜੇ ਹੋਇ ਮਿਲਾਵੜਾ; ਸਾਚੇ ਸਾਚਿ ਮਿਲਾਉ ॥੫॥ ਸਬਦਿ ਰਤੇ. ਸੇ ਨਿਰਮਲੇ; ਤਜਿ ਕਾਮ ਕ੍ਰੋਧੁ ਅਹੰਕਾਰੁ ॥ ਨਾਮੁ ਸਲਾਹਨਿ ਸਦ ਸਦਾ; ਹਰਿ ਰਾਖਹਿ ਉਰ ਧਾਰਿ ॥ ਸੋ ਕਿਉ. ਮਨਹੁ ਵਿਸਾਰੀਐ; ਸਭ ਜੀਆ ਕਾ ਆਧਾਰੁ ॥੬॥ ਸਬਦਿ ਮਰੈ. ਸੋ ਮਰਿ ਰਹੈ; ਫਿਰਿ. ਮਰੈ ਨ, ਦੂਜੀ ਵਾਰ ॥ ਸਬਦੈ ਹੀ ਤੇ ਪਾਈਐ; ਹਰਿ ਨਾਮੇ ਲਗੈ ਪਿਆਰੁ ॥ ਬਿਨੁ ਸਬਦੈ. ਜਗੁ ਭੂਲਾ ਫਿਰੈ; ਮਰਿ ਜਨਮੈ ਵਾਰੋ ਵਾਰ ॥੭॥ ਸਭ ਸਾਲਾਹੈ ਆਪ ਕਉ; ਵਡਹੁ ਵਡੇਰੀ ਹੋਇ ॥ ਗੁਰ ਬਿਨੁ. ਆਪੁ ਨ ਚੀਨੀਐ; ਕਹੇ ਸੁਣੇ ਕਿਆ ਹੋਇ ॥ ਨਾਨਕ. ਸਬਦਿ ਪਛਾਣੀਐ; ਹਉਮੈ ਕਰੈ ਨ. ਕੋਇ ॥੮॥੮॥ ਸਿਰੀਰਾਗੁ ਮਹਲਾ ੧ ॥ ਬਿਨੁ ਪਿਰ. ਧਨ ਸੀਗਾਰੀਐ; ਜੋਬਨੁ ਬਾਦਿ ਖੁਆਰੁ ॥ ਨਾ ਮਾਣੇ ਸੁਖਿ ਸੇਜੜੀ; ਬਿਨੁ ਪਿਰ. ਬਾਦਿ ਸੀਗਾਰੁ ॥ ਦੂਖੁ ਘਣੋ ਦੋਹਾਗਣੀ; ਨਾ ਘਰਿ ਸੇਜ ਭਤਾਰੁ ॥੧॥ ਮਨ ਰੇ; ਰਾਮ ਜਪਹੁ ਸੁਖੁ ਹੋਇ ॥ ਬਿਨੁ ਗੁਰ. ਪ੍ਰੇਮੁ ਨ ਪਾਈਐ; ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥ ਗੁਰ ਸੇਵਾ ਸੁਖੁ ਪਾਈਐ; ਹਰਿ ਵਰੁ ਸਹਜਿ ਸੀਗਾਰੁ ॥ ਸਚਿ ਮਾਣੇ ਪਿਰ ਸੇਜੜੀ; ਗੂੜਾ ਹੇਤੁ ਪਿਆਰੁ ॥ ਗੁਰਮੁਖਿ ਜਾਣਿ ਸਿਞਾਣੀਐ; ਗੁਰਿ ਮੇਲੀ. ਗੁਣ ਚਾਰੁ ॥੨॥ ਸਚਿ ਮਿਲਹੁ ਵਰ ਕਾਮਣੀ; ਪਿਰਿ ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ ਵਿਗਸਿਆ; ਕੀਮਤਿ. ਕਹਣੁ ਨ ਜਾਇ ॥ ਹਰਿ ਵਰੁ ਘਰਿ ਸੋਹਾਗਣੀ; ਨਿਰਮਲ ਸਾਚੈ ਨਾਇ ॥੩॥ ਮਨ ਮਹਿ ਮਨੂਆ. ਜੇ ਮਰੈ; ਤਾ ਪਿਰੁ ਰਾਵੈ ਨਾਰਿ ॥ ਇਕਤੁ ਤਾਗੈ. ਰਲਿ ਮਿਲੈ; ਗਲਿ ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ; ਗੁਰਮੁਖਿ ਨਾਮ ਅਧਾਰੁ ॥੪॥ ਖਿਨ ਮਹਿ ਉਪਜੈ, ਖਿਨਿ ਖਪੈ; ਖਿਨੁ ਆਵੈ ਖਿਨੁ ਜਾਇ ॥ ਸਬਦੁ ਪਛਾਣੈ ਰਵਿ ਰਹੈ; ਨਾ ਤਿਸੁ ਕਾਲੁ ਸੰਤਾਇ ॥
Источники и права