couponatlas.

Гуру Грантх Сахиб (гурмукхи): Анг 580

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੂਰੇ ਸੇਈ ਆਗੈ ਆਖੀਅਹਿ; ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ; ਆਗੈ ਦੂਖੁ. ਨ ਲਾਗੈ ॥ ਕਰਿ ਏਕੁ ਧਿਆਵਹਿ. ਤਾਂ ਫਲੁ ਪਾਵਹਿ; ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ ਕਹਣਾ. ਮਨ ਮਹਿ ਰਹਣਾ; ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ; ਜੋ ਹੋਇ ਮਰਹਿ ਪਰਵਾਣੋ ॥੩॥ ਨਾਨਕ. ਕਿਸ ਨੋ ਬਾਬਾ ਰੋਈਐ; ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ; ਕੁਦਰਤਿ ਕਰੇ ਬੀਚਾਰੋ ॥ ਕੁਦਰਤਿ ਬੀਚਾਰੇ ਧਾਰਣ ਧਾਰੇ; ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ; ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ. ਕੀਆ ਸੋਈ ਜਾਣੈ; ਤਾ ਕਾ ਰੂਪੁ ਅਪਾਰੋ ॥ ਨਾਨਕ. ਕਿਸ ਨੋ ਬਾਬਾ ਰੋਈਐ; ਬਾਜੀ ਹੈ ਇਹੁ ਸੰਸਾਰੋ ॥੪॥੨॥ ਵਡਹੰਸੁ ਮਹਲਾ ੧ ਦਖਣੀ ॥ ਸਚੁ ਸਿਰੰਦਾ ਸਚਾ ਜਾਣੀਐ; ਸਚੜਾ ਪਰਵਦਗਾਰੋ ॥ ਜਿਨਿ ਆਪੀਨੈ ਆਪੁ ਸਾਜਿਆ; ਸਚੜਾ ਅਲਖ ਅਪਾਰੋ ॥ ਦੁਇ ਪੁੜ ਜੋੜਿ ਵਿਛੋੜਿਅਨੁ; ਗੁਰ ਬਿਨੁ. ਘੋਰੁ ਅੰਧਾਰੋ ॥ ਸੂਰਜੁ ਚੰਦੁ ਸਿਰਜਿਅਨੁ; ਅਹਿਨਿਸਿ ਚਲਤੁ ਵੀਚਾਰੋ ॥੧॥ ਸਚੜਾ ਸਾਹਿਬੁ ਸਚੁ ਤੂ; ਸਚੜਾ ਦੇਹਿ ਪਿਆਰੋ ॥ ਰਹਾਉ ॥ ਤੁਧੁ ਸਿਰਜੀ ਮੇਦਨੀ; ਦੁਖੁ ਸੁਖੁ ਦੇਵਣਹਾਰੋ ॥ ਨਾਰੀ ਪੁਰਖ ਸਿਰਜਿਐ; ਬਿਖੁ ਮਾਇਆ ਮੋਹੁ ਪਿਆਰੋ ॥ ਖਾਣੀ ਬਾਣੀ ਤੇਰੀਆ; ਦੇਹਿ ਜੀਆ ਆਧਾਰੋ ॥ ਕੁਦਰਤਿ ਤਖਤੁ ਰਚਾਇਆ; ਸਚਿ ਨਿਬੇੜਣਹਾਰੋ ॥੨॥ ਆਵਾ ਗਵਣੁ ਸਿਰਜਿਆ; ਤੂ ਥਿਰੁ ਕਰਣੈਹਾਰੋ ॥ ਜੰਮਣੁ ਮਰਣਾ ਆਇ ਗਇਆ; ਬਧਿਕੁ ਜੀਉ ਬਿਕਾਰੋ ॥ ਭੂਡੜੈ. ਨਾਮੁ ਵਿਸਾਰਿਆ; ਬੂਡੜੈ. ਕਿਆ ਤਿਸੁ ਚਾਰੋ ॥ ਗੁਣ ਛੋਡਿ ਬਿਖੁ ਲਦਿਆ; ਅਵਗੁਣ ਕਾ ਵਣਜਾਰੋ ॥੩॥ ਸਦੜੇ ਆਏ ਤਿਨਾ ਜਾਨੀਆ; ਹੁਕਮਿ ਸਚੇ ਕਰਤਾਰੋ ॥ ਨਾਰੀ ਪੁਰਖ ਵਿਛੁੰਨਿਆ; ਵਿਛੁੜਿਆ ਮੇਲਣਹਾਰੋ ॥ ਰੂਪੁ. ਨ ਜਾਣੈ ਸੋਹਣੀਐ; ਹੁਕਮਿ ਬਧੀ ਸਿਰਿ ਕਾਰੋ ॥ ਬਾਲਕ ਬਿਰਧਿ. ਨ ਜਾਣਨੀ; ਤੋੜਨਿ ਹੇਤੁ ਪਿਆਰੋ ॥੪॥ ਨਉ ਦਰ ਠਾਕੇ ਹੁਕਮਿ ਸਚੈ; ਹੰਸੁ ਗਇਆ ਗੈਣਾਰੇ ॥ ਸਾ ਧਨ ਛੁਟੀ ਮੁਠੀ. ਝੂਠਿ ਵਿਧਣੀਆ; ਮਿਰਤਕੜਾ ਅੰਙਨੜੇ ਬਾਰੇ ॥ ਸੁਰਤਿ ਮੁਈ. ਮਰੁ ਮਾਈਏ; ਮਹਲ ਰੁੰਨੀ. ਦਰ ਬਾਰੇ ॥ ਰੋਵਹੁ. ਕੰਤ ਮਹੇਲੀਹੋ; ਸਚੇ ਕੇ ਗੁਣ ਸਾਰੇ ॥੫॥ ਜਲਿ ਮਲਿ ਜਾਨੀ ਨਾਵਾਲਿਆ; ਕਪੜਿ ਪਟਿ ਅੰਬਾਰੇ ॥ ਵਾਜੇ ਵਜੇ ਸਚੀ ਬਾਣੀਆ; ਪੰਚ ਮੁਏ ਮਨੁ ਮਾਰੇ ॥ ਜਾਨੀ ਵਿਛੁੰਨੜੇ. ਮੇਰਾ ਮਰਣੁ ਭਇਆ; ਧ੍ਰਿਗੁ ਜੀਵਣੁ ਸੰਸਾਰੇ ॥ ਜੀਵਤੁ ਮਰੈ. ਸੁ ਜਾਣੀਐ; ਪਿਰ ਸਚੜੈ. ਹੇਤਿ ਪਿਆਰੇ ॥੬॥ ਤੁਸੀ ਰੋਵਹੁ ਰੋਵਣ ਆਈਹੋ; ਝੂਠਿ ਮੁਠੀ ਸੰਸਾਰੇ ॥
Источники и права