couponatlas.

Гуру Грантх Сахиб (гурмукхи): Анг 581

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਉ ਮੁਠੜੀ. ਧੰਧੈ ਧਾਵਣੀਆ; ਪਿਰਿ ਛੋਡਿਅੜੀ. ਵਿਧਣਕਾਰੇ ॥ ਘਰਿ ਘਰਿ ਕੰਤੁ ਮਹੇਲੀਆ; ਰੂੜੈ ਹੇਤਿ ਪਿਆਰੇ ॥ ਮੈ. ਪਿਰੁ ਸਚੁ ਸਾਲਾਹਣਾ; ਹਉ ਰਹਸਿਅੜੀ ਨਾਮਿ ਭਤਾਰੇ ॥੭॥ ਗੁਰਿ ਮਿਲਿਐ ਵੇਸੁ ਪਲਟਿਆ; ਸਾ ਧਨ ਸਚੁ ਸੀਗਾਰੋ ॥ ਆਵਹੁ ਮਿਲਹੁ ਸਹੇਲੀਹੋ; ਸਿਮਰਹੁ ਸਿਰਜਣਹਾਰੋ ॥ ਬਈਅਰਿ ਨਾਮਿ ਸੋੁਹਾਗਣੀ; ਸਚੁ ਸਵਾਰਣਹਾਰੋ ॥ ਗਾਵਹੁ ਗੀਤੁ. ਨ ਬਿਰਹੜਾ; ਨਾਨਕ. ਬ੍ਰਹਮ ਬੀਚਾਰੋ ॥੮॥੩॥ ਵਡਹੰਸੁ ਮਹਲਾ ੧ ॥ ਜਿਨਿ. ਜਗੁ ਸਿਰਜਿ ਸਮਾਇਆ; ਸੋ ਸਾਹਿਬੁ. ਕੁਦਰਤਿ ਜਾਣੋਵਾ ॥ ਸਚੜਾ ਦੂਰਿ. ਨ ਭਾਲੀਐ; ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ. ਦੂਰਿ ਨ ਜਾਣਹੁ; ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ. ਤਾ ਸੁਖੁ ਪਾਏ; ਬਿਨੁ ਨਾਵੈ. ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ, ਕਿਆ ਕੋ ਕਹੈ ਵਖਾਣੋ ॥ ਜਿਨਿ. ਜਗੁ ਥਾਪਿ ਵਤਾਇਆ ਜਾਲੋੁ; ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ. ਉਠਿ ਚਲਣਾ; ਅਧ ਪੰਧੈ ਹੈ. ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ; ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ; ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ; ਦੂਜੀ ਕਾਰ. ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ; ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ; ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ. ਨ ਸੁਝਈ; ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ; ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ; ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ; ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ. ਜੰਮਨਿ ਨਾਹੀ; ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ. ਕੋ ਬੇਲੀ ਨਾਹੀ; ਸਾਚਾ ਏਹੁ ਬੀਚਾਰੋ ॥੩॥ ਬਾਬਾ. ਰੋਵਹਿ ਰਵਹਿ ਸੁ ਜਾਣੀਅਹਿ; ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ; ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ. ਮੈਲੁ ਨ ਧੋਵੈ; ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ; ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ; ਆਪੇ ਕਰਮ ਕਮਾਏ ॥ ਨਾਮਿ ਰਤੇ. ਗੁਰਿ ਪੂਰੈ ਰਾਖੇ; ਨਾਨਕ ਸਹਜਿ ਸੁਭਾਏ ॥੪॥੪॥ ਵਡਹੰਸੁ ਮਹਲਾ ੧ ॥ ਬਾਬਾ. ਆਇਆ ਹੈ ਉਠਿ ਚਲਣਾ; ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ; ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ. ਨ ਪਾਸੀ; ਅਗੈ ਲਹੈ. ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ; ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ; ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ. ਜਗਤੁ ਭੁਲਾਇਆ; ਕਾਲੁ ਖੜਾ ਰੂਆਏ ॥੧॥
Источники и права