couponatlas.

Гуру Грантх Сахиб (гурмукхи): Анг 586

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕੁ ਮਃ ੩ ॥ ਭੈ ਵਿਚਿ. ਸਭੁ ਆਕਾਰੁ ਹੈ; ਨਿਰਭਉ. ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ. ਹਰਿ ਮਨਿ ਵਸੈ; ਤਿਥੈ ਭਉ. ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ. ਨੇੜਿ ਨ ਆਵੈ; ਪੋਹਿ. ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ; ਜੋ ਤਿਸੁ ਭਾਵੈ. ਸੁ ਹੋਇ ॥ ਨਾਨਕ. ਆਪੇ ਹੀ ਪਤਿ ਰਖਸੀ; ਕਾਰਜ ਸਵਾਰੇ ਸੋਇ ॥੧॥ ਮਃ ੩ ॥ ਇਕਿ ਸਜਣ ਚਲੇ. ਇਕਿ ਚਲਿ ਗਏ; ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ. ਨ ਸੇਵਿਓ; ਸੇ ਆਇ ਗਏ ਪਛੁਤਾਹਿ ॥ ਨਾਨਕ. ਸਚਿ ਰਤੇ. ਸੇ ਨ ਵਿਛੁੜਹਿ; ਸਤਿਗੁਰੁ ਸੇਵਿ ਸਮਾਹਿ ॥੨॥ ਪਉੜੀ ॥ ਤਿਸੁ ਮਿਲੀਐ. ਸਤਿਗੁਰ ਸਜਣੈ; ਜਿਸੁ ਅੰਤਰਿ ਹਰਿ ਗੁਣਕਾਰੀ ॥ ਤਿਸੁ ਮਿਲੀਐ. ਸਤਿਗੁਰ ਪ੍ਰੀਤਮੈ; ਜਿਨਿ ਹੰਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ; ਜਿਨਿ ਹਰਿ ਉਪਦੇਸੁ ਦੇ. ਸਭ ਸ੍ਰਿਸ੍ਟਿ ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ; ਭਉਜਲ ਬਿਖੁ ਤਾਰੀ ॥ ਗੁਰਿ ਪੂਰੈ ਹਰਿ ਉਪਦੇਸਿਆ; ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥ ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਚਾਕਰੀ; ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ; ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ; ਸਚੁ ਪੈਨਣੁ. ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ; ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ; ਦਰਿ ਸਚੈ ਸਚਿਆਰੁ ॥ ਨਾਨਕ. ਸਤਿਗੁਰ ਕੀ ਸੇਵਾ ਸੋ ਕਰੈ; ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿਡਾਣੀ ਚਾਕਰੀ; ਧ੍ਰਿਗੁ ਜੀਵਣੁ. ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ. ਬਿਖੁ ਲਗੇ; ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ; ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ; ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ. ਸਬਦੁ ਨ ਜਾਣਨੀ; ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ; ਮਨਹਠਿ ਕੰਮੁ. ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ; ਕੋ ਨ ਸੁਣੇ ਅਰਦਾਸਿ ॥ ਨਾਨਕ. ਪੂਰਬਿ ਲਿਖਿਆ ਕਮਾਵਣਾ; ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ; ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ; ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ; ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ; ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ; ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥ ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ; ਭੇਖੀ. ਭੁਖ ਨ ਜਾਇ ॥
Источники и права