couponatlas.

Гуру Грантх Сахиб (гурмукхи): Анг 587

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੁਖਿ ਲਗੈ ਘਰਿ ਘਰਿ ਫਿਰੈ; ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ. ਨ ਆਇਓ; ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ; ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ; ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ; ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ; ਕਹਣਾ ਕਛੂ. ਨ ਜਾਇ ॥ ਨਾਨਕ. ਜੋ ਤਿਸੁ ਭਾਵਹਿ ਸੇ ਭਲੇ; ਜਿਨ ਕੀ ਪਤਿ ਪਾਵਹਿ ਥਾਇ ॥੧॥ ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ; ਜਨਮ ਮਰਣ ਦੁਖੁ ਜਾਇ ॥ ਚਿੰਤਾ. ਮੂਲਿ ਨ ਹੋਵਈ; ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ; ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ; ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ; ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ; ਜੋਤੀ ਜੋਤਿ ਮਿਲਾਇ ॥ ਪਾਖੰਡਿ. ਜਮਕਾਲੁ ਨ ਛੋਡਈ; ਲੈ ਜਾਸੀ ਪਤਿ ਗਵਾਇ ॥ ਨਾਨਕ. ਨਾਮਿ ਰਤੇ ਸੇ ਉਬਰੇ; ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ; ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ; ਹਰਿ ਤਤੁ. ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ; ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ; ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ. ਸਭਿ ਨਮਸਕਾਰੁ ਕਰਹੁ; ਜਿਨਿ. ਹਰਿ ਕੀ ਹਰਿ ਗਾਲ ਗਲੋਈਐ ॥੪॥ ਸਲੋਕ ਮਃ ੩ ॥ ਸਜਣ ਮਿਲੇ ਸਜਣਾ; ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ; ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ; ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ. ਨ ਵਿਛੁੜਹਿ; ਜਿ ਆਪਿ ਮੇਲੇ ਕਰਤਾਰਿ ॥ ਇਕਨਾ. ਦਰਸਨ ਕੀ ਪਰਤੀਤਿ, ਨ ਆਈਆ; ਸਬਦਿ. ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ; ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ; ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ. ਵਿਲਮੁ ਨ ਹੋਵਈ; ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ; ਨਾਮਿ. ਨ ਕਰਹਿ ਪਿਆਰੁ ॥ ਨਾਨਕ. ਤਿਨ ਸਿਉ ਕਿਆ ਕੀਚੈ ਦੋਸਤੀ; ਜਿ ਆਪਿ ਭੁਲਾਏ ਕਰਤਾਰਿ ॥੧॥ ਮਃ ੩ ॥ ਇਕਿ. ਸਦਾ ਇਕਤੈ ਰੰਗਿ ਰਹਹਿ; ਤਿਨ ਕੈ. ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ; ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ. ਮਨੁ ਸੰਤੋਖੀਐ; ਤ੍ਰਿਸਨਾ ਭੁਖ ਸਭ ਜਾਇ ॥ ਨਾਨਕ. ਨਾਮਿ ਰਤੇ ਸੁਖੀਏ ਸਦਾ; ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਸੁ ਗੁਰ ਕਉ. ਹਉ ਵਾਰਿਆ; ਜਿਨਿ ਹਰਿ ਕੀ. ਹਰਿ ਕਥਾ ਸੁਣਾਈ ॥
Источники и права