couponatlas.

Гуру Грантх Сахиб (гурмукхи): Анг 588

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਸੁ ਗੁਰ ਕਉ. ਸਦ ਬਲਿਹਾਰਣੈ; ਜਿਨਿ. ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ. ਮੇਰੈ ਨਾਲਿ ਹੈ; ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ; ਜਿਨਿ ਹਰਿ ਸੋਝੀ ਪਾਈ ॥ ਨਾਨਕੁ. ਗੁਰ ਵਿਟਹੁ ਵਾਰਿਆ. ਜਿਨਿ ਹਰਿ ਨਾਮੁ ਦੀਆ; ਮੇਰੇ ਮਨ ਕੀ ਆਸ ਪੁਰਾਈ ॥੫॥ ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ; ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ; ਫਿਰਿ ਜਲੈ ਨ. ਦੂਜੀ ਵਾਰ ॥ ਨਾਨਕ. ਵਿਣੁ ਨਾਵੈ, ਨਿਰਭਉ ਕੋ ਨਹੀ; ਜਿਚਰੁ ਸਬਦਿ. ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ. ਅਗਨਿ ਨ ਬੁਝਈ; ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ. ਸਾਪੁ ਨਾ ਮਰੈ; ਤਿਉ. ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ; ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ; ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ; ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ; ਜਿ ਸਚਿ ਰਹੈ ਲਿਵ ਲਾਇ ॥ ਚਿੰਤਾ. ਮੂਲਿ ਨ ਹੋਵਈ; ਹਰਿ ਨਾਮਿ ਰਜਾ ਆਘਾਇ ॥ ਨਾਨਕ. ਨਾਮ ਬਿਨਾ, ਨਹ ਛੂਟੀਐ; ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ; ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ; ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ. ਗੁਰ ਕੈ ਬਚਨਿ ਆਰਾਧਿਆ; ਤਿਨ. ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ; ਜਿਨ. ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ; ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ ਸਲੋਕ ਮਃ ੩ ॥ ਕਲਿ ਮਹਿ ਜਮੁ ਜੰਦਾਰੁ ਹੈ; ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ; ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ; ਤਿਸ ਦਾ ਫਰੂ. ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ; ਗੁਰਮੁਖਿ. ਦੁਖੁ ਨ ਹੋਇ ॥ ਨਾਨਕ ਗੁਰਮੁਖਿ. ਜਮੁ ਸੇਵਾ ਕਰੇ; ਜਿਨ ਮਨਿ ਸਚਾ ਹੋਇ ॥੧॥ ਮਃ ੩ ॥ ਏਹਾ ਕਾਇਆ ਰੋਗਿ ਭਰੀ; ਬਿਨੁ ਸਬਦੈ. ਦੁਖੁ ਹਉਮੈ ਰੋਗੁ. ਨ ਜਾਇ ॥ ਸਤਿਗੁਰੁ ਮਿਲੈ. ਤਾ ਨਿਰਮਲ ਹੋਵੈ; ਹਰਿ ਨਾਮੋ ਮੰਨਿ ਵਸਾਇ ॥ ਨਾਨਕ. ਨਾਮੁ ਧਿਆਇਆ ਸੁਖਦਾਤਾ; ਦੁਖੁ ਵਿਸਰਿਆ ਸਹਜਿ ਸੁਭਾਇ ॥੨॥ ਪਉੜੀ ॥ ਜਿਨਿ ਜਗਜੀਵਨੁ ਉਪਦੇਸਿਆ; ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ ਤਿਸੁ ਗੁਰ ਕਉ. ਹਉ ਖੰਨੀਐ; ਜਿਨਿ. ਮਧੁਸੂਦਨੁ ਹਰਿ ਨਾਮੁ ਸੁਣਾਇਆ ॥ ਤਿਸੁ ਗੁਰ ਕਉ. ਹਉ ਵਾਰਣੈ; ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ. ਵਡ ਪੁੰਨੁ ਹੈ; ਜਿਨਿ ਅਵਗਣ ਕਟਿ. ਗੁਣੀ ਸਮਝਾਇਆ ॥
Источники и права