couponatlas.

Гуру Грантх Сахиб (гурмукхи): Анг 589

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋ ਸਤਿਗੁਰੁ ਤਿਨ ਕਉ ਭੇਟਿਆ; ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥ ਸਲੋਕੁ ਮਃ ੩ ॥ ਭਗਤਿ ਕਰਹਿ ਮਰਜੀਵੜੇ; ਗੁਰਮੁਖਿ ਭਗਤਿ ਸਦਾ ਹੋਇ ॥ ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ; ਮੇਟਿ. ਨ ਸਕੈ ਕੋਇ ॥ ਗੁਣ ਨਿਧਾਨੁ ਮਨਿ ਪਾਇਆ; ਏਕੋ ਸਚਾ ਸੋਇ ॥ ਨਾਨਕ. ਗੁਰਮੁਖਿ ਮਿਲਿ ਰਹੇ; ਫਿਰਿ ਵਿਛੋੜਾ. ਕਦੇ ਨ ਹੋਇ ॥੧॥ ਮਃ ੩ ॥ ਸਤਿਗੁਰ ਕੀ ਸੇਵ. ਨ ਕੀਨੀਆ; ਕਿਆ ਓਹੁ ਕਰੇ ਵੀਚਾਰੁ ॥ ਸਬਦੈ ਸਾਰ. ਨ ਜਾਣਈ; ਬਿਖੁ ਭੂਲਾ ਗਾਵਾਰੁ ॥ ਅਗਿਆਨੀ ਅੰਧੁ ਬਹੁ ਕਰਮ ਕਮਾਵੈ; ਦੂਜੈ ਭਾਇ ਪਿਆਰੁ ॥ ਅਣਹੋਦਾ ਆਪੁ ਗਣਾਇਦੇ; ਜਮੁ ਮਾਰਿ ਕਰੇ ਤਿਨ ਖੁਆਰੁ ॥ ਨਾਨਕ. ਕਿਸ ਨੋ ਆਖੀਐ; ਜਾ ਆਪੇ ਬਖਸਣਹਾਰੁ ॥੨॥ ਪਉੜੀ ॥ ਤੂ ਕਰਤਾ ਸਭੁ ਕਿਛੁ ਜਾਣਦਾ; ਸਭਿ ਜੀਅ ਤੁਮਾਰੇ ॥ ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ; ਕਿਆ ਜੰਤ ਵਿਚਾਰੇ ॥ ਤੂ ਕਰਣ ਕਾਰਣ ਸਮਰਥੁ ਹੈ; ਸਚੁ ਸਿਰਜਣਹਾਰੇ ॥ ਜਿਸੁ ਤੂ ਮੇਲਹਿ ਪਿਆਰਿਆ, ਸੋ ਤੁਧੁ ਮਿਲੈ; ਗੁਰਮੁਖਿ ਵੀਚਾਰੇ ॥ ਹਉ ਬਲਿਹਾਰੀ ਸਤਿਗੁਰ ਆਪਣੇ; ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥ ਸਲੋਕ ਮਃ ੩ ॥ ਰਤਨਾ ਪਾਰਖੁ ਜੋ ਹੋਵੈ; ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ. ਨ ਜਾਣਈ; ਅਗਿਆਨੀ ਅੰਧੁ ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ; ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ; ਮਰਿ ਜੰਮਹਿ ਹੋਇ ਖੁਆਰੁ ॥ ਨਾਨਕ. ਰਤਨਾ ਸੋ ਲਹੈ; ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ; ਹਰਿ ਨਾਮੋ ਨਿਤ ਬਿਉਹਾਰੁ ॥ ਕ੍ਰਿਪਾ ਕਰੇ ਜੇ ਆਪਣੀ; ਤਾ ਹਰਿ ਰਖਾ ਉਰ ਧਾਰਿ ॥੧॥ ਮਃ ੩ ॥ ਸਤਿਗੁਰ ਕੀ ਸੇਵ. ਨ ਕੀਨੀਆ; ਹਰਿ ਨਾਮਿ. ਨ ਲਗੋ ਪਿਆਰੁ ॥ ਮਤ ਤੁਮ ਜਾਣਹੁ ਓਇ ਜੀਵਦੇ; ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ; ਭਾਇ ਦੂਜੈ ਕਰਮ ਕਮਾਇ ॥ ਨਾਨਕ. ਮਨਮੁਖਿ ਜੀਵਦਿਆ ਮੁਏ; ਹਰਿ ਵਿਸਰਿਆ. ਦੁਖੁ ਪਾਇ ॥੨॥ ਪਉੜੀ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ; ਤਿਸੁ ਜਨ ਕਉ ਸਭਿ ਨਮਸਕਾਰੀ ॥ ਜਿਸੁ ਅੰਦਰਿ ਨਾਮੁ ਨਿਧਾਨੁ ਹੈ; ਤਿਸੁ ਜਨ ਕਉ. ਹਉ ਬਲਿਹਾਰੀ ॥ ਜਿਸੁ ਅੰਦਰਿ ਬੁਧਿ ਬਿਬੇਕੁ ਹੈ; ਹਰਿ ਨਾਮੁ ਮੁਰਾਰੀ ॥ ਸੋ ਸਤਿਗੁਰੁ ਸਭਨਾ ਕਾ ਮਿਤੁ ਹੈ; ਸਭ ਤਿਸਹਿ ਪਿਆਰੀ ॥ ਸਭੁ ਆਤਮ ਰਾਮੁ ਪਸਾਰਿਆ; ਗੁਰ ਬੁਧਿ ਬੀਚਾਰੀ ॥੯॥ ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ. ਜੀਅ ਕੇ ਬੰਧਨਾ; ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ. ਠਉਰ ਨ ਪਾਵਹੀ; ਮਰਿ; ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ. ਫਿਕਾ ਬੋਲਣਾ; ਨਾਮੁ. ਨ ਵਸੈ ਮਨ ਮਾਹਿ ॥
Источники и права