couponatlas.

Гуру Грантх Сахиб (гурмукхи): Анг 59

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਹਿਬੁ ਅਤੁਲੁ. ਨ ਤੋਲੀਐ; ਕਥਨਿ. ਨ ਪਾਇਆ ਜਾਇ ॥੫॥ ਵਾਪਾਰੀ ਵਣਜਾਰਿਆ; ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ ਕੀ; ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ ਮਿਲੈ; ਨਾ ਤਿਸੁ ਤਿਲੁ ਨ ਤਮਾਇ ॥੬॥ ਗੁਰਮੁਖਿ. ਤੋਲਿ ਤੋੁਲਾਇਸੀ; ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ; ਗੁਰਿ ਠਾਕੀ. ਸਚੁ ਬੋਲੁ ॥ ਆਪਿ ਤੁਲਾਏ ਤੋਲਸੀ; ਪੂਰੇ ਪੂਰਾ ਤੋਲੁ ॥੭॥ ਕਥਨੈ ਕਹਣਿ. ਨ ਛੁਟੀਐ; ਨਾ ਪੜਿ ਪੁਸਤਕ ਭਾਰ ॥ ਕਾਇਆ ਸੋਚ. ਨ ਪਾਈਐ; ਬਿਨੁ ਹਰਿ ਭਗਤਿ ਪਿਆਰ ॥ ਨਾਨਕ. ਨਾਮੁ ਨ ਵੀਸਰੈ; ਮੇਲੇ ਗੁਰੁ ਕਰਤਾਰ ॥੮॥੯॥ ਸਿਰੀਰਾਗੁ ਮਹਲਾ ੧ ॥ ਸਤਿਗੁਰੁ ਪੂਰਾ ਜੇ ਮਿਲੈ; ਪਾਈਐ ਰਤਨੁ ਬੀਚਾਰੁ ॥ ਮਨੁ ਦੀਜੈ ਗੁਰ ਆਪਣੇ; ਪਾਈਐ ਸਰਬ ਪਿਆਰੁ ॥ ਮੁਕਤਿ ਪਦਾਰਥੁ ਪਾਈਐ; ਅਵਗਣ ਮੇਟਣਹਾਰੁ ॥੧॥ ਭਾਈ ਰੇ. ਗੁਰ ਬਿਨੁ; ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ ਨਾਰਦੈ; ਬੇਦ ਬਿਆਸੈ ਕੋਇ ॥੧॥ ਰਹਾਉ ॥ ਗਿਆਨੁ ਧਿਆਨੁ ਧੁਨਿ ਜਾਣੀਐ; ਅਕਥੁ ਕਹਾਵੈ ਸੋਇ ॥ ਸਫਲਿਓ ਬਿਰਖੁ ਹਰੀਆਵਲਾ; ਛਾਵ ਘਣੇਰੀ ਹੋਇ ॥ ਲਾਲ ਜਵੇਹਰ ਮਾਣਕੀ; ਗੁਰ ਭੰਡਾਰੈ ਸੋਇ ॥੨॥ ਗੁਰ ਭੰਡਾਰੈ ਪਾਈਐ; ਨਿਰਮਲ ਨਾਮ ਪਿਆਰੁ ॥ ਸਾਚੋ ਵਖਰੁ ਸੰਚੀਐ; ਪੂਰੈ ਕਰਮਿ ਅਪਾਰੁ ॥ ਸੁਖਦਾਤਾ. ਦੁਖ ਮੇਟਣੋ; ਸਤਿਗੁਰੁ. ਅਸੁਰ ਸੰਘਾਰੁ ॥੩॥ ਭਵਜਲੁ ਬਿਖਮੁ ਡਰਾਵਣੋ; ਨਾ ਕੰਧੀ. ਨਾ ਪਾਰੁ ॥ ਨਾ ਬੇੜੀ. ਨਾ ਤੁਲਹੜਾ; ਨਾ ਤਿਸੁ ਵੰਝੁ ਮਲਾਰੁ ॥ ਸਤਿਗੁਰੁ ਭੈ ਕਾ ਬੋਹਿਥਾ; ਨਦਰੀ ਪਾਰਿ ਉਤਾਰੁ ॥੪॥ ਇਕੁ ਤਿਲੁ ਪਿਆਰਾ ਵਿਸਰੈ; ਦੁਖੁ ਲਾਗੈ. ਸੁਖੁ ਜਾਇ ॥ ਜਿਹਵਾ ਜਲਉ ਜਲਾਵਣੀ; ਨਾਮੁ ਨ ਜਪੈ ਰਸਾਇ ॥ ਘਟੁ ਬਿਨਸੈ ਦੁਖੁ ਅਗਲੋ; ਜਮੁ ਪਕੜੈ ਪਛੁਤਾਇ ॥੫॥ ਮੇਰੀ ਮੇਰੀ ਕਰਿ ਗਏ; ਤਨੁ ਧਨੁ ਕਲਤੁ. ਨ ਸਾਥਿ ॥ ਬਿਨੁ ਨਾਵੈ. ਧਨੁ ਬਾਦਿ ਹੈ; ਭੂਲੋ ਮਾਰਗਿ ਆਥਿ ॥ ਸਾਚਉ ਸਾਹਿਬੁ ਸੇਵੀਐ; ਗੁਰਮੁਖਿ ਅਕਥੋ ਕਾਥਿ ॥੬॥ ਆਵੈ ਜਾਇ ਭਵਾਈਐ; ਪਇਐ ਕਿਰਤਿ ਕਮਾਇ ॥ ਪੂਰਬਿ ਲਿਖਿਆ. ਕਿਉ ਮੇਟੀਐ; ਲਿਖਿਆ ਲੇਖੁ ਰਜਾਇ ॥ ਬਿਨੁ ਹਰਿ ਨਾਮ. ਨ ਛੁਟੀਐ; ਗੁਰਮਤਿ ਮਿਲੈ ਮਿਲਾਇ ॥੭॥ ਤਿਸੁ ਬਿਨੁ. ਮੇਰਾ ਕੋ ਨਹੀ; ਜਿਸ ਕਾ ਜੀਉ ਪਰਾਨੁ ॥ ਹਉਮੈ ਮਮਤਾ ਜਲਿ ਬਲਉ; ਲੋਭੁ ਜਲਉ ਅਭਿਮਾਨੁ ॥ ਨਾਨਕ. ਸਬਦੁ ਵੀਚਾਰੀਐ; ਪਾਈਐ ਗੁਣੀ ਨਿਧਾਨੁ ॥੮॥੧੦॥ ਸਿਰੀਰਾਗੁ ਮਹਲਾ ੧ ॥ ਰੇ ਮਨ. ਐਸੀ ਹਰਿ ਸਿਉ ਪ੍ਰੀਤਿ ਕਰਿ; ਜੈਸੀ ਜਲ ਕਮਲੇਹਿ ॥ ਲਹਰੀ ਨਾਲਿ ਪਛਾੜੀਐ; ਭੀ ਵਿਗਸੈ ਅਸਨੇਹਿ ॥ ਜਲ ਮਹਿ ਜੀਅ ਉਪਾਇ ਕੈ; ਬਿਨੁ ਜਲ. ਮਰਣੁ ਤਿਨੇਹਿ ॥੧॥
Источники и права