couponatlas.

Гуру Грантх Сахиб (гурмукхи): Анг 590

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਬਿਨੁ ਸਤਿਗੁਰ ਸੇਵੇ. ਜਮ ਪੁਰਿ ਬਧੇ ਮਾਰੀਅਨਿ; ਮੁਹਿ ਕਾਲੈ ਉਠਿ ਜਾਹਿ ॥੧॥ ਮਹਲਾ ੧ ॥ ਜਾਲਉ ਐਸੀ ਰੀਤਿ; ਜਿਤੁ ਮੈ ਪਿਆਰਾ ਵੀਸਰੈ ॥ ਨਾਨਕ. ਸਾਈ ਭਲੀ ਪਰੀਤਿ; ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ; ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ; ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ; ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ; ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ. ਤਿਨ ਵਿਟਹੁ ਵਾਰਿਆ; ਜਿਨ ਅਨਦਿਨੁ ਹਿਰਦੈ. ਹਰਿ ਨਾਮੁ ਧਿਆਈਐ ॥੧੦॥ ਸਲੋਕੁ ਮਃ ੩ ॥ ਭਗਤ ਜਨਾ ਕੰਉ. ਆਪਿ ਤੁਠਾ ਮੇਰਾ ਪਿਆਰਾ; ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ; ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ; ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ. ਨ ਆਖੀਅਹਿ; ਭਿੜਿ ਮਰਹਿ. ਫਿਰਿ ਜੂਨੀ ਪਾਹਿ ॥ ਨਾਨਕ. ਵਿਣੁ ਨਾਵੈ. ਨਕਂ‍ੀ ਵਢਂ‍ੀ ਫਿਰਹਿ; ਸੋਭਾ. ਮੂਲਿ ਨ ਪਾਹਿ ॥੧॥ ਮਃ ੩ ॥ ਸੁਣਿ ਸਿਖਿਐ. ਸਾਦੁ ਨ ਆਇਓ; ਜਿਚਰੁ. ਗੁਰਮੁਖਿ ਸਬਦਿ, ਨ ਲਾਗੈ ॥ ਸਤਿਗੁਰਿ ਸੇਵਿਐ. ਨਾਮੁ ਮਨਿ ਵਸੈ; ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ. ਤੇਹੋ ਹੋਵੈ; ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ. ਨਾਮਿ ਮਿਲੈ ਵਡਿਆਈ; ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ; ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ; ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ; ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ. ਬੋਹਲੁ ਹਰਿ ਨਾਮ ਕਾ; ਵਡਭਾਗੀ ਸਿਖ. ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ. ਹਉ ਵਾਰਿਆ; ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਸਲੋਕ ਮਃ ੩ ॥ ਨਾਨਕ ਨਾਮੁ ਨਿਧਾਨੁ ਹੈ; ਗੁਰਮੁਖਿ ਪਾਇਆ ਜਾਇ ॥ ਮਨਮੁਖ ਘਰਿ ਹੋਦੀ ਵਥੁ. ਨ ਜਾਣਨੀ; ਅੰਧੇ ਭਉਕਿ ਮੁਏ ਬਿਲਲਾਇ ॥੧॥ ਮਃ ੩ ॥ ਕੰਚਨ ਕਾਇਆ ਨਿਰਮਲੀ; ਜੋ ਸਚਿ ਨਾਮਿ ਸਚਿ ਲਾਗੀ ॥ ਨਿਰਮਲ ਜੋਤਿ ਨਿਰੰਜਨੁ ਪਾਇਆ; ਗੁਰਮੁਖਿ ਭ੍ਰਮੁ ਭਉ ਭਾਗੀ ॥ ਨਾਨਕ. ਗੁਰਮੁਖਿ ਸਦਾ ਸੁਖੁ ਪਾਵਹਿ; ਅਨਦਿਨੁ ਹਰਿ ਬੈਰਾਗੀ ॥੨॥ ਪਉੜੀ ॥ ਸੇ ਗੁਰਸਿਖ ਧਨੁ ਧੰਨੁ ਹੈ; ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ; ਤਿਨਿ ਹੰਉਮੈ ਦੁਬਿਧਾ ਭੰਨੀ ॥ ਬਿਨੁ ਹਰਿ ਨਾਵੈ. ਕੋ ਮਿਤ੍ਰੁ ਨਾਹੀ; ਵੀਚਾਰਿ ਡਿਠਾ ਹਰਿ ਜੰਨੀ ॥
Источники и права