couponatlas.

Гуру Грантх Сахиб (гурмукхи): Анг 592

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਭਿ ਘਟ ਭੋਗਵੈ. ਅਲਿਪਤੁ ਰਹੈ; ਅਲਖੁ. ਨ ਲਖਣਾ ਜਾਈ ॥ ਪੂਰੈ ਗੁਰਿ ਵੇਖਾਲਿਆ; ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ. ਸੇ ਪੁਰਖ ਹੋਵਹਿ; ਜਿਨੀ ਹਉਮੈ ਸਬਦਿ ਜਲਾਈ ॥ ਤਿਸ ਕਾ ਸਰੀਕੁ ਕੋ ਨਹੀ; ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ; ਨਾ ਆਵੈ. ਨਾ ਜਾਈ ॥ ਅਨਦਿਨੁ ਸੇਵਕੁ ਸੇਵਾ ਕਰੇ; ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ; ਹਰਿ ਸਚੇ ਕੀ ਵਡਿਆਈ ॥੨॥ ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ; ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ. ਹਰਿ ਨਾਮੋ ਮਾਤਾ; ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ ਹਰਿ ਨਾਵੈ ਨਾਲਿ ਗਲਾ. ਹਰਿ ਨਾਵੈ ਨਾਲਿ ਮਸਲਤਿ; ਹਰਿ ਨਾਮੁ. ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ. ਅਤਿ ਪਿਆਰੀ; ਹਰਿ ਨਾਮੁ ਕੁਲੁ. ਹਰਿ ਨਾਮੁ ਪਰਵਾਰਾ ॥ ਜਨ ਨਾਨਕ ਕੰਉ. ਹਰਿ ਨਾਮੁ, ਹਰਿ ਗੁਰਿ ਦੀਆ; ਹਰਿ ਹਲਤਿ ਪਲਤਿ. ਸਦਾ ਕਰੇ ਨਿਸਤਾਰਾ ॥੧੫॥ ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ; ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ. ਤਿਨ ਕੈ ਮਨਿ ਵਸਿਆ; ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ; ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ. ਸੰਤੁਸਟੁ ਭਇਆ; ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ. ਹਰਿ ਕਾ ਦਾਸੁ ਹੈ; ਕਰਿ ਕਿਰਪਾ ਹਰਿ. ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ; ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ; ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ; ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ. ਗੁਰ ਪਰਸਾਦੀ ਉਬਰੇ; ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ; ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ. ਹਰਿ ਨਾਮੁ ਹਮ ਪੂਜਹ; ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ. ਕੋਈ ਅਵਰੁ, ਨ ਸੂਝੈ; ਹਰਿ ਨਾਮੋ. ਅੰਤਿ ਛਡਾਤਾ ॥ ਹਰਿ ਨਾਮੁ ਦੀਆ. ਗੁਰਿ ਪਰਉਪਕਾਰੀ; ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ, ਸਦਾ ਨਮਸਕਾਰੀ; ਜਿਤੁ ਮਿਲਿਐ. ਹਰਿ ਨਾਮੁ ਮੈ ਜਾਤਾ ॥੧੬॥ ਸਲੋਕੁ ਮਃ ੩ ॥ ਗੁਰਮੁਖਿ ਸੇਵ. ਨ ਕੀਨੀਆ; ਹਰਿ ਨਾਮਿ. ਨ ਲਗੋ ਪਿਆਰੁ ॥ ਸਬਦੈ ਸਾਦੁ. ਨ ਆਇਓ; ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ. ਨ ਚੇਤਈ; ਕਿਤੁ ਆਇਆ ਸੈਸਾਰਿ ॥ ਨਾਨਕ. ਜਿਨ ਕਉ ਨਦਰਿ ਕਰੇ; ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ; ਹੋਰੁ ਜਗੁ ਸੂਤਾ. ਮੋਹਿ ਪਿਆਸਿ ॥ ਸਤਿਗੁਰੁ ਸੇਵਨਿ. ਜਾਗੰਨਿ ਸੇ; ਜੋ ਰਤੇ. ਸਚਿ ਨਾਮਿ ਗੁਣਤਾਸਿ ॥
Источники и права