couponatlas.

Гуру Грантх Сахиб (гурмукхи): Анг 593

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਮੁਖਿ ਅੰਧ. ਨ ਚੇਤਨੀ; ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ. ਗੁਰਮੁਖਿ ਤਿਨੀ ਨਾਮੁ ਧਿਆਇਆ; ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ ॥ ਹਰਿ ਨਾਮੁ. ਹਮਾਰਾ ਭੋਜਨੁ ਛਤੀਹ ਪਰਕਾਰ; ਜਿਤੁ ਖਾਇਐ. ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ; ਜਿਤੁ ਫਿਰਿ ਨੰਗੇ. ਨ ਹੋਵਹ; ਹੋਰ ਪੈਨਣ ਕੀ. ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ. ਹਰਿ ਨਾਮੁ ਵਾਪਾਰੁ; ਹਰਿ ਨਾਮੈ ਕੀ. ਹਮ ਕੰਉ, ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ; ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ. ਗੁਰਮੁਖਿ ਕਿਨੈ ਵਿਰਲੈ ਧਿਆਇਆ; ਜਿਨ ਕੰਉ. ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥ ਸਲੋਕ ਮਃ ੩ ॥ ਜਗਤੁ ਅਗਿਆਨੀ ਅੰਧੁ ਹੈ; ਦੂਜੈ ਭਾਇ ਕਰਮ ਕਮਾਇ ॥ ਦੂਜੈ ਭਾਇ. ਜੇਤੇ ਕਰਮ ਕਰੇ; ਦੁਖੁ ਲਗੈ ਤਨਿ ਧਾਇ ॥ ਗੁਰ ਪਰਸਾਦੀ ਸੁਖੁ ਊਪਜੈ; ਜਾ ਗੁਰ ਕਾ ਸਬਦੁ ਕਮਾਇ ॥ ਸਚੀ ਬਾਣੀ ਕਰਮ ਕਰੇ; ਅਨਦਿਨੁ ਨਾਮੁ ਧਿਆਇ ॥ ਨਾਨਕ. ਜਿਤੁ ਆਪੇ ਲਾਏ, ਤਿਤੁ ਲਗੇ; ਕਹਣਾ ਕਿਛੂ. ਨ ਜਾਇ ॥੧॥ ਮਃ ੩ ॥ ਹਮ ਘਰਿ ਨਾਮੁ ਖਜਾਨਾ ਸਦਾ ਹੈ; ਭਗਤਿ ਭਰੇ ਭੰਡਾਰਾ ॥ ਸਤਗੁਰੁ ਦਾਤਾ ਜੀਅ ਕਾ; ਸਦ ਜੀਵੈ ਦੇਵਣਹਾਰਾ ॥ ਅਨਦਿਨੁ ਕੀਰਤਨੁ ਸਦਾ ਕਰਹਿ; ਗੁਰ ਕੈ ਸਬਦਿ ਅਪਾਰਾ ॥ ਸਬਦੁ ਗੁਰੂ ਕਾ ਸਦ ਉਚਰਹਿ; ਜੁਗੁ ਜੁਗੁ ਵਰਤਾਵਣਹਾਰਾ ॥ ਇਹੁ ਮਨੂਆ ਸਦਾ ਸੁਖਿ ਵਸੈ; ਸਹਜੇ ਕਰੇ ਵਾਪਾਰਾ ॥ ਅੰਤਰਿ ਗੁਰ ਗਿਆਨੁ. ਹਰਿ ਰਤਨੁ ਹੈ; ਮੁਕਤਿ ਕਰਾਵਣਹਾਰਾ ॥ ਨਾਨਕ. ਜਿਸ ਨੋ ਨਦਰਿ ਕਰੇ ਸੋ ਪਾਏ; ਸੋ ਹੋਵੈ ਦਰਿ ਸਚਿਆਰਾ ॥੨॥ ਪਉੜੀ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ; ਜੋ ਸਤਿਗੁਰ ਚਰਣੀ ਜਾਇ ਪਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ; ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ; ਜਿਸੁ ਹਰਿ ਨਾਮਿ ਸੁਣਿਐ. ਮਨਿ ਅਨਦੁ ਭਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ; ਜਿਨਿ ਸਤਿਗੁਰ ਸੇਵਾ ਕਰਿ. ਹਰਿ ਨਾਮੁ ਲਇਆ ॥ ਤਿਸੁ ਗੁਰਸਿਖ ਕੰਉ. ਹੰਉ ਸਦਾ ਨਮਸਕਾਰੀ; ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥੧੮॥ ਸਲੋਕੁ ਮਃ ੩ ॥ ਮਨਹਠਿ. ਕਿਨੈ ਨ ਪਾਇਓ; ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ; ਦੁਖੁ ਪਾਇਆ ਦੂਜੈ ਭਾਇ ॥ ਰਿਧਿ ਸਿਧਿ ਸਭੁ ਮੋਹੁ ਹੈ; ਨਾਮੁ. ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ; ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ; ਨਾਨਕ ਸਹਜਿ ਸਮਾਇ ॥੧॥ ਮਃ ੩ ॥
Источники и права