couponatlas.

Гуру Грантх Сахиб (гурмукхи): Анг 595

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਸੋਰਠਿ ਮਹਲਾ ੧ ਘਰੁ ੧ ਚਉਪਦੇ ॥ ਸਭਨਾ ਮਰਣਾ ਆਇਆ; ਵੇਛੋੜਾ ਸਭਨਾਹ ॥ ਪੁਛਹੁ ਜਾਇ ਸਿਆਣਿਆ; ਆਗੈ ਮਿਲਣੁ ਕਿਨਾਹ ॥ ਜਿਨ ਮੇਰਾ ਸਾਹਿਬੁ ਵੀਸਰੈ; ਵਡੜੀ ਵੇਦਨ ਤਿਨਾਹ ॥੧॥ ਭੀ ਸਾਲਾਹਿਹੁ, ਸਾਚਾ ਸੋਇ ॥ ਜਾ ਕੀ ਨਦਰਿ. ਸਦਾ ਸੁਖੁ ਹੋਇ ॥ ਰਹਾਉ ॥ ਵਡਾ ਕਰਿ ਸਾਲਾਹਣਾ; ਹੈ ਭੀ ਹੋਸੀ ਸੋਇ ॥ ਸਭਨਾ ਦਾਤਾ ਏਕੁ ਤੂ; ਮਾਣਸ ਦਾਤਿ. ਨ ਹੋਇ ॥ ਜੋ ਤਿਸੁ ਭਾਵੈ. ਸੋ ਥੀਐ; ਰੰਨ ਕਿ ਰੁੰਨੈ ਹੋਇ ॥੨॥ ਧਰਤੀ ਉਪਰਿ. ਕੋਟ ਗੜ; ਕੇਤੀ ਗਈ ਵਜਾਇ ॥ ਜੋ ਅਸਮਾਨਿ. ਨ ਮਾਵਨੀ; ਤਿਨ ਨਕਿ ਨਥਾ ਪਾਇ ॥ ਜੇ ਮਨ ਜਾਣਹਿ ਸੂਲੀਆ; ਕਾਹੇ ਮਿਠਾ ਖਾਹਿ ॥੩॥ ਨਾਨਕ. ਅਉਗੁਣ ਜੇਤੜੇ; ਤੇਤੇ ਗਲੀ ਜੰਜੀਰ ॥ ਜੇ ਗੁਣ ਹੋਨਿ. ਤ ਕਟੀਅਨਿ; ਸੇ ਭਾਈ ਸੇ ਵੀਰ ॥ ਅਗੈ ਗਏ. ਨ ਮੰਨੀਅਨਿ; ਮਾਰਿ ਕਢਹੁ. ਵੇਪੀਰ ॥੪॥੧॥ ਸੋਰਠਿ ਮਹਲਾ ੧ ਘਰੁ ੧ ॥ ਮਨੁ ਹਾਲੀ. ਕਿਰਸਾਣੀ ਕਰਣੀ; ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ. ਸੰਤੋਖੁ ਸੁਹਾਗਾ; ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ; ਸੇ ਘਰ ਭਾਗਠ ਦੇਖੁ ॥੧॥ ਬਾਬਾ; ਮਾਇਆ ਸਾਥਿ. ਨ ਹੋਇ ॥ ਇਨਿ ਮਾਇਆ ਜਗੁ ਮੋਹਿਆ; ਵਿਰਲਾ ਬੂਝੈ ਕੋਇ ॥ ਰਹਾਉ ॥ ਹਾਣੁ ਹਟੁ ਕਰਿ ਆਰਜਾ; ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ; ਤਿਸੁ ਵਿਚਿ. ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ; ਲੈ ਲਾਹਾ ਮਨ ਹਸੁ ॥੨॥ ਸੁਣਿ ਸਾਸਤ ਸਉਦਾਗਰੀ; ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ; ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ; ਤਾ ਸੁਖਿ ਲਹਹਿ ਮਹਲੁ ॥੩॥ ਲਾਇ ਚਿਤੁ ਕਰਿ ਚਾਕਰੀ; ਮੰਨਿ ਨਾਮੁ ਕਰਿ ਕੰਮੁ ॥
Источники и права