couponatlas.

Гуру Грантх Сахиб (гурмукхи): Анг 596

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬੰਨੁ ਬਦੀਆ. ਕਰਿ ਧਾਵਣੀ; ਤਾ ਕੋ ਆਖੈ ਧੰਨੁ ॥ ਨਾਨਕ. ਵੇਖੈ ਨਦਰਿ ਕਰਿ; ਚੜੈ ਚਵਗਣ ਵੰਨੁ ॥੪॥੨॥ ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ; ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ; ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ; ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ. ਮਨਮੁਖਿ; ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ; ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ. ਮਨੁ ਬੇਧਿਆ; ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ; ਨਾਮੁ ਨ ਲੇਵੈ. ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ; ਸਬਦੈ. ਸੁਰਤਿ ਨ ਆਈ ॥ ਰੰਗਿ ਨ ਰਾਤਾ. ਰਸਿ ਨਹੀ ਬੇਧਿਆ; ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ. ਸਹਜੁ, ਨ ਚਾਖਿਆ; ਜਿਹਬਾ ਰਸੁ. ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ; ਦਰ ਕੀ ਖਬਰਿ. ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ; ਘਰੁ ਦਰੁ ਦਿਸੈ ਨ. ਭਾਈ ॥ ਜਮ ਦਰਿ ਬਾਧਾ. ਠਉਰ ਨ ਪਾਵੈ; ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ; ਕਹਣਾ ਕਥਨੁ. ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ; ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ; ਪੂਰਨ ਜੋਤਿ ਸਮਾਈ ॥ ਨਾਨਕ. ਗੁਰ ਵਿਣੁ, ਭਰਮੁ ਨ ਭਾਗੈ; ਸਚਿ ਨਾਮਿ ਵਡਿਆਈ ॥੪॥੩॥ ਸੋਰਠਿ ਮਹਲਾ ੧ ਦੁਤੁਕੇ ॥ ਪੁੜੁ ਧਰਤੀ. ਪੁੜੁ ਪਾਣੀ ਆਸਣੁ; ਚਾਰਿ ਕੁੰਟ ਚਉਬਾਰਾ ॥ ਸਗਲ ਭਵਣ ਕੀ ਮੂਰਤਿ ਏਕਾ; ਮੁਖਿ ਤੇਰੈ ਟਕਸਾਲਾ ॥੧॥ ਮੇਰੇ ਸਾਹਿਬਾ; ਤੇਰੇ ਚੋਜ ਵਿਡਾਣਾ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ; ਆਪੇ ਸਰਬ ਸਮਾਣਾ ॥ ਰਹਾਉ ॥ ਜਹ ਜਹ ਦੇਖਾ ਤਹ ਜੋਤਿ ਤੁਮਾਰੀ; ਤੇਰਾ ਰੂਪੁ ਕਿਨੇਹਾ ॥ ਇਕਤੁ ਰੂਪਿ ਫਿਰਹਿ ਪਰਛੰਨਾ; ਕੋਇ. ਨ ਕਿਸ ਹੀ ਜੇਹਾ ॥੨॥ ਅੰਡਜ ਜੇਰਜ ਉਤਭੁਜ ਸੇਤਜ; ਤੇਰੇ ਕੀਤੇ ਜੰਤਾ ॥ ਏਕੁ ਪੁਰਬੁ. ਮੈ ਤੇਰਾ ਦੇਖਿਆ; ਤੂ ਸਭਨਾ ਮਾਹਿ ਰਵੰਤਾ ॥੩॥ ਤੇਰੇ ਗੁਣ ਬਹੁਤੇ. ਮੈ ਏਕੁ, ਨ ਜਾਣਿਆ; ਮੈ ਮੂਰਖ ਕਿਛੁ ਦੀਜੈ ॥ ਪ੍ਰਣਵਤਿ ਨਾਨਕ. ਸੁਣਿ ਮੇਰੇ ਸਾਹਿਬਾ; ਡੁਬਦਾ ਪਥਰੁ ਲੀਜੈ ॥੪॥੪॥ ਸੋਰਠਿ ਮਹਲਾ ੧ ॥ ਹਉ ਪਾਪੀ ਪਤਿਤੁ ਪਰਮ ਪਾਖੰਡੀ; ਤੂ ਨਿਰਮਲੁ ਨਿਰੰਕਾਰੀ ॥ ਅੰਮ੍ਰਿਤੁ ਚਾਖਿ. ਪਰਮ ਰਸਿ ਰਾਤੇ; ਠਾਕੁਰ ਸਰਣਿ ਤੁਮਾਰੀ ॥੧॥ ਕਰਤਾ; ਤੂ ਮੈ ਮਾਣੁ ਨਿਮਾਣੇ ॥ ਮਾਣੁ ਮਹਤੁ. ਨਾਮੁ ਧਨੁ ਪਲੈ; ਸਾਚੈ ਸਬਦਿ ਸਮਾਣੇ ॥ ਰਹਾਉ ॥ ਤੂ ਪੂਰਾ. ਹਮ ਊਰੇ ਹੋਛੇ; ਤੂ ਗਉਰਾ. ਹਮ ਹਉਰੇ ॥
Источники и права