couponatlas.

Гуру Грантх Сахиб (гурмукхи): Анг 597

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੁਝ ਹੀ ਮਨ ਰਾਤੇ. ਅਹਿਨਿਸਿ ਪਰਭਾਤੇ; ਹਰਿ ਰਸਨਾ ਜਪਿ ਮਨ ਰੇ ॥੨॥ ਤੁਮ ਸਾਚੇ. ਹਮ ਤੁਮ ਹੀ ਰਾਚੇ; ਸਬਦਿ ਭੇਦਿ ਫੁਨਿ ਸਾਚੇ ॥ ਅਹਿਨਿਸਿ ਨਾਮਿ ਰਤੇ ਸੇ ਸੂਚੇ; ਮਰਿ ਜਨਮੇ ਸੇ ਕਾਚੇ ॥੩॥ ਅਵਰੁ ਨ ਦੀਸੈ. ਕਿਸੁ ਸਾਲਾਹੀ; ਤਿਸਹਿ ਸਰੀਕੁ. ਨ ਕੋਈ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ; ਗੁਰਮਤਿ ਜਾਨਿਆ ਸੋਈ ॥੪॥੫॥ ਸੋਰਠਿ ਮਹਲਾ ੧ ॥ ਅਲਖ ਅਪਾਰ ਅਗੰਮ ਅਗੋਚਰ ਨਾ; ਤਿਸੁ ਕਾਲੁ. .ਨ ਕਰਮਾ ॥ ਜਾਤਿ ਅਜਾਤਿ. ਅਜੋਨੀ ਸੰਭਉ; ਨਾ ਤਿਸੁ ਭਾਉ. ਨ ਭਰਮਾ ॥੧॥ ਸਾਚੇ ਸਚਿਆਰ ਵਿਟਹੁ; ਕੁਰਬਾਣੁ ॥ ਨਾ ਤਿਸੁ ਰੂਪ. ਵਰਨੁ ਨਹੀ ਰੇਖਿਆ; ਸਾਚੈ ਸਬਦਿ ਨੀਸਾਣੁ ॥ ਰਹਾਉ ॥ ਨਾ ਤਿਸੁ ਮਾਤ ਪਿਤਾ ਸੁਤ ਬੰਧਪ; ਨਾ ਤਿਸੁ ਕਾਮੁ. ਨ ਨਾਰੀ ॥ ਅਕੁਲ ਨਿਰੰਜਨ. ਅਪਰ ਪਰੰਪਰੁ; ਸਗਲੀ ਜੋਤਿ ਤੁਮਾਰੀ ॥੨॥ ਘਟ ਘਟ ਅੰਤਰਿ ਬ੍ਰਹਮੁ ਲੁਕਾਇਆ; ਘਟਿ ਘਟਿ ਜੋਤਿ ਸਬਾਈ ॥ ਬਜਰ ਕਪਾਟ ਮੁਕਤੇ ਗੁਰਮਤੀ; ਨਿਰਭੈ ਤਾੜੀ ਲਾਈ ॥੩॥ ਜੰਤ ਉਪਾਇ ਕਾਲੁ ਸਿਰਿ ਜੰਤਾ; ਵਸਗਤਿ ਜੁਗਤਿ ਸਬਾਈ ॥ ਸਤਿਗੁਰੁ ਸੇਵਿ ਪਦਾਰਥੁ ਪਾਵਹਿ; ਛੂਟਹਿ ਸਬਦੁ ਕਮਾਈ ॥੪॥ ਸੂਚੈ ਭਾਡੈ. ਸਾਚੁ ਸਮਾਵੈ; ਵਿਰਲੇ ਸੂਚਾਚਾਰੀ ॥ ਤੰਤੈ ਕਉ ਪਰਮ ਤੰਤੁ ਮਿਲਾਇਆ; ਨਾਨਕ ਸਰਣਿ ਤੁਮਾਰੀ ॥੫॥੬॥ ਸੋਰਠਿ ਮਹਲਾ ੧ ॥ ਜਿਉ ਮੀਨਾ. ਬਿਨੁ ਪਾਣੀਐ; ਤਿਉ ਸਾਕਤੁ ਮਰੈ ਪਿਆਸ ॥ ਤਿਉ ਹਰਿ ਬਿਨੁ. ਮਰੀਐ ਰੇ ਮਨਾ; ਜੋ ਬਿਰਥਾ ਜਾਵੈ ਸਾਸੁ ॥੧॥ ਮਨ ਰੇ; ਰਾਮ ਨਾਮ ਜਸੁ ਲੇਇ ॥ ਬਿਨੁ ਗੁਰ. ਇਹੁ ਰਸੁ ਕਿਉ ਲਹਉ; ਗੁਰੁ ਮੇਲੈ ਹਰਿ ਦੇਇ ॥ ਰਹਾਉ ॥ ਸੰਤ ਜਨਾ ਮਿਲੁ ਸੰਗਤੀ; ਗੁਰਮੁਖਿ ਤੀਰਥੁ ਹੋਇ ॥ ਅਠਸਠਿ ਤੀਰਥ ਮਜਨਾ; ਗੁਰ ਦਰਸੁ ਪਰਾਪਤਿ ਹੋਇ ॥੨॥ ਜਿਉ ਜੋਗੀ ਜਤ ਬਾਹਰਾ; ਤਪੁ ਨਾਹੀ ਸਤੁ ਸੰਤੋਖੁ ॥ ਤਿਉ ਨਾਮੈ ਬਿਨੁ ਦੇਹੁਰੀ; ਜਮੁ ਮਾਰੈ ਅੰਤਰਿ ਦੋਖੁ ॥੩॥ ਸਾਕਤ. ਪ੍ਰੇਮੁ ਨ ਪਾਈਐ; ਹਰਿ ਪਾਈਐ ਸਤਿਗੁਰ ਭਾਇ ॥ ਸੁਖ ਦੁਖ ਦਾਤਾ ਗੁਰੁ ਮਿਲੈ; ਕਹੁ ਨਾਨਕ ਸਿਫਤਿ ਸਮਾਇ ॥੪॥੭॥ ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ. ਦਾਨਿ ਮਤਿ ਪੂਰਾ; ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ. ਕਿਛੁ ਥਿਰੁ, ਨ ਰਹਾਈ; ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ; ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ; ਗੁਰਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ; ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ. ਹੈ ਭੀ ਹੋਨੀ; ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥
Источники и права