couponatlas.

Гуру Грантх Сахиб (гурмукхи): Анг 598

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨਮ ਮਰਨ ਕਉ ਇਹੁ ਜਗੁ ਬਪੁੜੋ; ਇਨਿ ਦੂਜੈ. ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ. ਤ ਗੁਰਮਤਿ ਪਾਈਐ; ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ. ਬੰਧਨ ਤੋੜਿ ਨਿਰਾਰੇ; ਬਹੁੜਿ. ਨ ਗਰਭ ਮਝਾਰੀ ਜੀਉ ॥ ਨਾਨਕ. ਗਿਆਨ ਰਤਨੁ ਪਰਗਾਸਿਆ; ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ. ਤੁਮ ਜਗਿ ਆਏ; ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ; ਦੁਬਿਧਾ ਇਹੁ ਫਲੁ. ਨਾਹੀ ਜੀਉ ॥੧॥ ਮਨ ਰੇ. ਥਿਰੁ ਰਹੁ; ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ; ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ. ਗੁਣਾ ਕਉ ਧਾਵਹੁ; ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ. ਨ ਜਾਣਹਿ; ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ; ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ; ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ; ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ; ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਸੋਰਠਿ ਮਹਲਾ ੧ ਪੰਚਪਦੇ ॥ ਅਪਨਾ ਘਰੁ ਮੂਸਤ. ਰਾਖਿ ਨ ਸਾਕਹਿ; ਕੀ ਪਰ ਘਰੁ. ਜੋਹਨ ਲਾਗਾ ॥ ਘਰੁ ਦਰੁ ਰਾਖਹਿ. ਜੇ ਰਸੁ ਚਾਖਹਿ; ਜੋ ਗੁਰਮੁਖਿ ਸੇਵਕੁ ਲਾਗਾ ॥੧॥ ਮਨ ਰੇ ਸਮਝੁ; ਕਵਨ ਮਤਿ ਲਾਗਾ ॥ ਨਾਮੁ ਵਿਸਾਰਿ. ਅਨ ਰਸ ਲੋਭਾਨੇ; ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥ ਆਵਤ ਕਉ ਹਰਖ. ਜਾਤ ਕਉ ਰੋਵਹਿ; ਇਹੁ ਦੁਖੁ ਸੁਖੁ ਨਾਲੇ ਲਾਗਾ ॥ ਆਪੇ ਦੁਖ ਸੁਖ ਭੋਗਿ ਭੋਗਾਵੈ; ਗੁਰਮੁਖਿ ਸੋ ਅਨਰਾਗਾ ॥੨॥ ਹਰਿ ਰਸ ਊਪਰਿ. ਅਵਰੁ ਕਿਆ ਕਹੀਐ; ਜਿਨਿ ਪੀਆ ਸੋ ਤ੍ਰਿਪਤਾਗਾ ॥ ਮਾਇਆ ਮੋਹਿਤ. ਜਿਨਿ ਇਹੁ ਰਸੁ ਖੋਇਆ; ਜਾ ਸਾਕਤ ਦੁਰਮਤਿ ਲਾਗਾ ॥੩॥ ਮਨ ਕਾ ਜੀਉ. ਪਵਨਪਤਿ ਦੇਹੀ; ਦੇਹੀ ਮਹਿ ਦੇਉ ਸਮਾਗਾ ॥ ਜੇ ਤੂ ਦੇਹਿ. ਤ ਹਰਿ ਰਸੁ ਗਾਈ; ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥੪॥ ਸਾਧਸੰਗਤਿ ਮਹਿ ਹਰਿ ਰਸੁ ਪਾਈਐ; ਗੁਰਿ ਮਿਲਿਐ. ਜਮ ਭਉ ਭਾਗਾ ॥ ਨਾਨਕ. ਰਾਮ ਨਾਮੁ ਜਪਿ ਗੁਰਮੁਖਿ; ਹਰਿ ਪਾਏ ਮਸਤਕਿ ਭਾਗਾ ॥੫॥੧੦॥ ਸੋਰਠਿ ਮਹਲਾ ੧ ॥ ਸਰਬ ਜੀਆ ਸਿਰਿ ਲੇਖੁ ਧੁਰਾਹੂ; ਬਿਨੁ ਲੇਖੈ. ਨਹੀ ਕੋਈ ਜੀਉ ॥ ਆਪਿ ਅਲੇਖੁ. ਕੁਦਰਤਿ ਕਰਿ ਦੇਖੈ; ਹੁਕਮਿ ਚਲਾਏ ਸੋਈ ਜੀਉ ॥੧॥ ਮਨ ਰੇ ਰਾਮ ਜਪਹੁ; ਸੁਖੁ ਹੋਈ ॥ ਅਹਿਨਿਸਿ ਗੁਰ ਕੇ ਚਰਨ ਸਰੇਵਹੁ; ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥
Источники и права