couponatlas.

Гуру Грантх Сахиб (гурмукхи): Анг 599

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੋ ਅੰਤਰਿ ਸੋ ਬਾਹਰਿ ਦੇਖਹੁ; ਅਵਰੁ ਨ ਦੂਜਾ ਕੋਈ ਜੀਉ ॥ ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ; ਘਟਿ ਘਟਿ ਜੋਤਿ ਸਮੋਈ ਜੀਉ ॥੨॥ ਚਲਤੌ ਠਾਕਿ ਰਖਹੁ ਘਰਿ ਅਪਨੈ; ਗੁਰ ਮਿਲਿਐ ਇਹ ਮਤਿ ਹੋਈ ਜੀਉ ॥ ਦੇਖਿ ਅਦ੍ਰਿਸਟੁ ਰਹਉ ਬਿਸਮਾਦੀ; ਦੁਖੁ ਬਿਸਰੈ. ਸੁਖੁ ਹੋਈ ਜੀਉ ॥੩॥ ਪੀਵਹੁ ਅਪਿਉ ਪਰਮ ਸੁਖੁ ਪਾਈਐ; ਨਿਜ ਘਰਿ ਵਾਸਾ ਹੋਈ ਜੀਉ ॥ ਜਨਮ ਮਰਣ ਭਵ ਭੰਜਨੁ ਗਾਈਐ; ਪੁਨਰਪਿ ਜਨਮੁ. ਨ ਹੋਈ ਜੀਉ ॥੪॥ ਤਤੁ ਨਿਰੰਜਨੁ ਜੋਤਿ ਸਬਾਈ; ਸੋਹੰ. ਭੇਦੁ ਨ ਕੋਈ ਜੀਉ ॥ ਅਪਰੰਪਰ ਪਾਰਬ੍ਰਹਮੁ ਪਰਮੇਸਰੁ; ਨਾਨਕ. ਗੁਰੁ ਮਿਲਿਆ ਸੋਈ ਜੀਉ ॥੫॥੧੧॥ ਸੋਰਠਿ ਮਹਲਾ ੧ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਜਾ ਤਿਸੁ ਭਾਵਾ; ਤਦ ਹੀ ਗਾਵਾ ॥ ਤਾ; ਗਾਵੇ ਕਾ ਫਲੁ ਪਾਵਾ ॥ ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥੧॥ ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥ ਤਾ ਤੇ; ਸਚ ਮਹਿ ਰਹਿਆ ਸਮਾਈ ॥ ਰਹਾਉ ॥ ਗੁਰ ਸਾਖੀ ਅੰਤਰਿ ਜਾਗੀ ॥ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜੀਆਰਾ ॥ ਤਾ; ਮਿਟਿਆ ਸਗਲ ਅੰਧੵਾਰਾ ॥੨॥ ਗੁਰ ਚਰਨੀ ਮਨੁ ਲਾਗਾ ॥ ਤਾ ਜਮ ਕਾ ਮਾਰਗੁ ਭਾਗਾ ॥ ਭੈ ਵਿਚਿ; ਨਿਰਭਉ ਪਾਇਆ ॥ ਤਾ; ਸਹਜੈ ਕੈ ਘਰਿ ਆਇਆ ॥੩॥ ਭਣਤਿ ਨਾਨਕੁ; ਬੂਝੈ ਕੋ ਬੀਚਾਰੀ ॥ ਇਸੁ ਜਗ ਮਹਿ; ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ ਜਾ ਆਪੇ ਮਿਲਿਆ ਸੋਈ ॥੪॥੧॥੧੨॥ ਸੋਰਠਿ ਮਹਲਾ ੩ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ; ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ. ਨਿਰਮਲੁ ਹੋਆ; ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ; ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ; ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ; ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ; ਸਬਦੇ. ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ; ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ; ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ; ਦੂਜੈ ਭਾਇ ਖੁਆਇਆ ॥
Источники и права