couponatlas.

Гуру Грантх Сахиб (гурмукхи): Анг 60

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨ ਰੇ. ਕਿਉ ਛੂਟਹਿ; ਬਿਨੁ ਪਿਆਰ ॥ ਗੁਰਮੁਖਿ ਅੰਤਰਿ ਰਵਿ ਰਹਿਆ; ਬਖਸੇ ਭਗਤਿ ਭੰਡਾਰ ॥੧॥ ਰਹਾਉ ॥ ਰੇ ਮਨ. ਐਸੀ ਹਰਿ ਸਿਉ ਪ੍ਰੀਤਿ ਕਰਿ; ਜੈਸੀ ਮਛੁਲੀ ਨੀਰ ॥ ਜਿਉ ਅਧਿਕਉ. ਤਿਉ ਸੁਖੁ ਘਣੋ; ਮਨਿ ਤਨਿ ਸਾਂਤਿ ਸਰੀਰ ॥ ਬਿਨੁ ਜਲ. ਘੜੀ ਨ ਜੀਵਈ; ਪ੍ਰਭੁ ਜਾਣੈ ਅਭ ਪੀਰ ॥੨॥ ਰੇ ਮਨ. ਐਸੀ ਹਰਿ ਸਿਉ ਪ੍ਰੀਤਿ ਕਰਿ; ਜੈਸੀ ਚਾਤ੍ਰਿਕ ਮੇਹ ॥ ਸਰ ਭਰਿ ਥਲ ਹਰੀਆਵਲੇ; ਇਕ ਬੂੰਦ ਨ ਪਵਈ ਕੇਹ ॥ ਕਰਮਿ ਮਿਲੈ ਸੋ ਪਾਈਐ; ਕਿਰਤੁ ਪਇਆ ਸਿਰਿ ਦੇਹ ॥੩॥ ਰੇ ਮਨ. ਐਸੀ ਹਰਿ ਸਿਉ ਪ੍ਰੀਤਿ ਕਰਿ; ਜੈਸੀ ਜਲ ਦੁਧ ਹੋਇ ॥ ਆਵਟਣੁ ਆਪੇ ਖਵੈ; ਦੁਧ ਕਉ ਖਪਣਿ. ਨ ਦੇਇ ॥ ਆਪੇ ਮੇਲਿ ਵਿਛੁੰਨਿਆ; ਸਚਿ ਵਡਿਆਈ ਦੇਇ ॥੪॥ ਰੇ ਮਨ. ਐਸੀ ਹਰਿ ਸਿਉ ਪ੍ਰੀਤਿ ਕਰਿ; ਜੈਸੀ ਚਕਵੀ ਸੂਰ ॥ ਖਿਨੁ ਪਲੁ. ਨੀਦ ਨ ਸੋਵਈ; ਜਾਣੈ ਦੂਰਿ ਹਜੂਰਿ ॥ ਮਨਮੁਖਿ. ਸੋਝੀ ਨਾ ਪਵੈ; ਗੁਰਮੁਖਿ ਸਦਾ ਹਜੂਰਿ ॥੫॥ ਮਨਮੁਖਿ. ਗਣਤ ਗਣਾਵਣੀ; ਕਰਤਾ ਕਰੇ ਸੁ ਹੋਇ ॥ ਤਾ ਕੀ ਕੀਮਤਿ. ਨਾ ਪਵੈ; ਜੇ ਲੋਚੈ ਸਭੁ ਕੋਇ ॥ ਗੁਰਮਤਿ ਹੋਇ ਤ ਪਾਈਐ; ਸਚਿ ਮਿਲੈ ਸੁਖੁ ਹੋਇ ॥੬॥ ਸਚਾ ਨੇਹੁ. ਨ ਤੁਟਈ; ਜੇ ਸਤਿਗੁਰੁ ਭੇਟੈ ਸੋਇ ॥ ਗਿਆਨ ਪਦਾਰਥੁ ਪਾਈਐ; ਤ੍ਰਿਭਵਣ ਸੋਝੀ ਹੋਇ ॥ ਨਿਰਮਲੁ ਨਾਮੁ. ਨ ਵੀਸਰੈ; ਜੇ ਗੁਣ ਕਾ ਗਾਹਕੁ ਹੋਇ ॥੭॥ ਖੇਲਿ ਗਏ ਸੇ ਪੰਖਣੂੰ; ਜੋ ਚੁਗਦੇ ਸਰ ਤਲਿ ॥ ਘੜੀ ਕਿ. ਮੁਹਤਿ ਕਿ. ਚਲਣਾ; ਖੇਲਣੁ ਅਜੁ. ਕਿ ਕਲਿ ॥ ਜਿਸੁ ਤੂੰ ਮੇਲਹਿ, ਸੋ ਮਿਲੈ; ਜਾਇ ਸਚਾ ਪਿੜੁ ਮਲਿ ॥੮॥ ਬਿਨੁ ਗੁਰ. ਪ੍ਰੀਤਿ ਨ ਊਪਜੈ; ਹਉਮੈ ਮੈਲੁ. ਨ ਜਾਇ ॥ ਸੋਹੰ ਆਪੁ ਪਛਾਣੀਐ; ਸਬਦਿ ਭੇਦਿ ਪਤੀਆਇ ॥ ਗੁਰਮੁਖਿ ਆਪੁ ਪਛਾਣੀਐ; ਅਵਰ ਕਿ ਕਰੇ ਕਰਾਇ ॥੯॥ ਮਿਲਿਆ ਕਾ ਕਿਆ ਮੇਲੀਐ; ਸਬਦਿ ਮਿਲੇ ਪਤੀਆਇ ॥ ਮਨਮੁਖਿ. ਸੋਝੀ ਨਾ ਪਵੈ; ਵੀਛੁੜਿ ਚੋਟਾ ਖਾਇ ॥ ਨਾਨਕ. ਦਰੁ ਘਰੁ ਏਕੁ ਹੈ; ਅਵਰੁ. ਨ ਦੂਜੀ ਜਾਇ ॥੧੦॥੧੧॥ ਸਿਰੀਰਾਗੁ ਮਹਲਾ ੧ ॥ ਮਨਮੁਖਿ ਭੁਲੈ ਭੁਲਾਈਐ; ਭੂਲੀ. ਠਉਰ ਨ ਕਾਇ ॥ ਗੁਰ ਬਿਨੁ. ਕੋ ਨ ਦਿਖਾਵਈ; ਅੰਧੀ ਆਵੈ ਜਾਇ ॥ ਗਿਆਨ ਪਦਾਰਥੁ ਖੋਇਆ; ਠਗਿਆ ਮੁਠਾ ਜਾਇ ॥੧॥ ਬਾਬਾ; ਮਾਇਆ ਭਰਮਿ ਭੁਲਾਇ ॥ ਭਰਮਿ ਭੁਲੀ ਡੋਹਾਗਣੀ; ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥ ਭੂਲੀ ਫਿਰੈ ਦਿਸੰਤਰੀ; ਭੂਲੀ ਗ੍ਰਿਹੁ ਤਜਿ ਜਾਇ ॥ ਭੂਲੀ ਡੂੰਗਰਿ ਥਲਿ ਚੜੈ; ਭਰਮੈ ਮਨੁ ਡੋਲਾਇ ॥ ਧੁਰਹੁ ਵਿਛੁੰਨੀ ਕਿਉ ਮਿਲੈ; ਗਰਬਿ ਮੁਠੀ ਬਿਲਲਾਇ ॥੨॥ ਵਿਛੁੜਿਆ. ਗੁਰੁ ਮੇਲਸੀ; ਹਰਿ ਰਸਿ ਨਾਮ ਪਿਆਰਿ ॥
Источники и права