couponatlas.

Гуру Грантх Сахиб (гурмукхи): Анг 600

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਮੁਖ ਮੁਗਧੁ. ਹਰਿ ਨਾਮੁ, ਨ ਚੇਤੈ; ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ; ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ. ਸਾਚੁ ਕਮਾਵਹਿ; ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ; ਸਾਚੁ ਰਖਿਆ ਉਰ ਧਾਰੀ ॥ ਨਾਨਕ. ਨਾਵਹੁ ਗਤਿ ਮਤਿ ਪਾਈ; ਏਹਾ ਰਾਸਿ ਹਮਾਰੀ ॥੪॥੧॥ ਸੋਰਠਿ ਮਹਲਾ ੩ ॥ ਭਗਤਿ ਖਜਾਨਾ. ਭਗਤਨ ਕਉ ਦੀਆ; ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ. ਕਦੇ ਨਿਖੁਟੈ ਨਾਹੀ; ਕਿਨੈ. ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ; ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ; ਗੁਰਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ. ਜਗੁ ਭੁਲਦਾ ਫਿਰਦਾ; ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ; ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ. ਮਨਮੁਖ ਨਹੀ ਬੂਝਹਿ; ਕੋਇ ਨ ਸੁਣੈ. ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ; ਬਾਝੁ ਗੁਰੂ. ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ; ਕਿਹੁ ਚਲੈ ਨ. ਚਲਦਿਆ ਨਾਲਿ ॥ ਗੁਰਮੁਖਿ ਹੋਵੈ. ਸੁ ਨਾਮੁ ਧਿਆਵੈ; ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ; ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ; ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ; ਰਾਮ ਨਾਮੁ ਸਚੁ ਲਾਹਾ ॥ ਨਾਨਕ. ਰਾਮ ਨਾਮਿ ਨਿਸਤਾਰਾ; ਸਬਦਿ ਰਤੇ ਹਰਿ ਪਾਹਾ ॥੪॥੨॥ ਸੋਰਠਿ ਮਃ ੩ ॥ ਦਾਸਨਿ ਦਾਸੁ ਹੋਵੈ. ਤਾ ਹਰਿ ਪਾਏ; ਵਿਚਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ ਅਨੰਦੁ ਹੈ; ਅਨਦਿਨੁ ਹਰਿ ਗੁਣ ਗਾਈ ॥ ਸਬਦਿ ਰਤੇ. ਸਦਾ ਇਕ ਰੰਗੀ; ਹਰਿ ਸਿਉ. ਰਹੇ ਸਮਾਈ ॥੧॥ ਹਰਿ ਜੀਉ; ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ; ਰਾਖਹੁ ਪੈਜ ਹਮਾਰੀ ॥ ਰਹਾਉ ॥ ਸਬਦਿ ਸਲਾਹੀ ਸਦਾ ਹਉ ਜੀਵਾ; ਗੁਰਮਤੀ ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ; ਗੁਰੁ ਸੇਵਿਆ ਚਿਤੁ ਲਾਗਾ ॥ ਸਾਚਾ ਸਬਦੁ ਸਚੀ ਸਚੁ ਬਾਣੀ; ਸੋ ਜਨੁ ਅਨਦਿਨੁ ਜਾਗਾ ॥੨॥ ਮਹਾ ਗੰਭੀਰੁ ਸਦਾ ਸੁਖਦਾਤਾ; ਤਿਸ ਕਾ ਅੰਤੁ. ਨ ਪਾਇਆ ॥ ਪੂਰੇ ਗੁਰ ਕੀ ਸੇਵਾ ਕੀਨੀ; ਅਚਿੰਤੁ. ਹਰਿ ਮੰਨਿ ਵਸਾਇਆ ॥ ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ; ਵਿਚਹੁ ਭਰਮੁ ਚੁਕਾਇਆ ॥੩॥ ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥ ਹਰਿ ਕੈ ਰੰਗਿ ਰਾਤਾ. ਸਬਦੇ ਮਾਤਾ; ਹਉਮੈ ਤਜੇ ਵਿਕਾਰਾ ॥ ਨਾਨਕ ਨਾਮਿ ਰਤਾ ਇਕ ਰੰਗੀ; ਸਬਦਿ ਸਵਾਰਣਹਾਰਾ ॥੪॥੩॥
Источники и права