couponatlas.

Гуру Грантх Сахиб (гурмукхи): Анг 601

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋਰਠਿ ਮਹਲਾ ੩ ॥ ਹਰਿ ਜੀਉ. ਤੁਧੁ ਨੋ ਸਦਾ ਸਾਲਾਹੀ ਪਿਆਰੇ; ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ; ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ; ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ; ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ. ਤੁਧੁ ਵਿਟਹੁ ਵਾਰਿਆ ਸਦ ਹੀ; ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ. ਸਬਦਿ ਮੁਏ. ਸਬਦਿ ਮਾਰਿ ਜੀਵਾਲੇ ਭਾਈ; ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ; ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ. ਜਿਤੁ ਮਨੁ ਰਾਤਾ; ਹਰਿ ਸਿਉ ਰਹਿਆ ਸਮਾਈ ॥੨॥ ਸਬਦੁ. ਨ ਜਾਣਹਿ, ਸੇ ਅੰਨੇ ਬੋਲੇ; ਸੇ. ਕਿਤੁ ਆਏ ਸੰਸਾਰਾ ॥ ਹਰਿ ਰਸੁ. ਨ ਪਾਇਆ, ਬਿਰਥਾ ਜਨਮੁ ਗਵਾਇਆ; ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ. ਬਿਸਟਾ ਮਾਹਿ ਸਮਾਣੇ; ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ. ਮਾਰਗਿ ਲਾਏ ਭਾਈ; ਤਿਸੁ ਬਿਨੁ. ਅਵਰੁ ਨ ਕੋਈ ॥ ਜੋ ਧੁਰਿ ਲਿਖਿਆ, ਸੁ. ਕੋਇ ਨ ਮੇਟੈ ਭਾਈ; ਕਰਤਾ ਕਰੇ. ਸੁ ਹੋਈ ॥ ਨਾਨਕ. ਨਾਮੁ ਵਸਿਆ ਮਨ ਅੰਤਰਿ ਭਾਈ; ਅਵਰੁ. ਨ ਦੂਜਾ ਕੋਈ ॥੪॥੪॥ ਸੋਰਠਿ ਮਹਲਾ ੩ ॥ ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ; ਅਨਦਿਨੁ ਨਾਮੁ ਵਖਾਣੇ ॥ ਭਗਤਾ ਕੀ ਸਾਰ ਕਰਹਿ. ਆਪਿ ਰਾਖਹਿ; ਜੋ ਤੇਰੈ ਮਨਿ ਭਾਣੇ ॥ ਤੂ ਗੁਣਦਾਤਾ ਸਬਦਿ ਪਛਾਤਾ; ਗੁਣ ਕਹਿ ਗੁਣੀ ਸਮਾਣੇ ॥੧॥ ਮਨ ਮੇਰੇ; ਹਰਿ ਜੀਉ ਸਦਾ ਸਮਾਲਿ ॥ ਅੰਤ ਕਾਲਿ ਤੇਰਾ ਬੇਲੀ ਹੋਵੈ; ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥ ਦੁਸਟ ਚਉਕੜੀ. ਸਦਾ ਕੂੜੁ ਕਮਾਵਹਿ; ਨਾ ਬੂਝਹਿ ਵੀਚਾਰੇ ॥ ਨਿੰਦਾ ਦੁਸਟੀ ਤੇ. ਕਿਨਿ ਫਲੁ ਪਾਇਆ; ਹਰਣਾਖਸ ਨਖਹਿ ਬਿਦਾਰੇ ॥ ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ; ਹਰਿ ਜੀਉ ਲਏ ਉਬਾਰੇ ॥੨॥ ਆਪਸ ਕਉ ਬਹੁ ਭਲਾ ਕਰਿ ਜਾਣਹਿ; ਮਨਮੁਖਿ ਮਤਿ. ਨ ਕਾਈ ॥ ਸਾਧੂ ਜਨ ਕੀ ਨਿੰਦਾ ਵਿਆਪੇ; ਜਾਸਨਿ ਜਨਮੁ ਗਵਾਈ ॥ ਰਾਮ ਨਾਮੁ. ਕਦੇ ਚੇਤਹਿ ਨਾਹੀ; ਅੰਤਿ ਗਏ ਪਛੁਤਾਈ ॥੩॥ ਸਫਲੁ ਜਨਮੁ ਭਗਤਾ ਕਾ ਕੀਤਾ; ਗੁਰ ਸੇਵਾ ਆਪਿ ਲਾਏ ॥ ਸਬਦੇ ਰਾਤੇ. ਸਹਜੇ ਮਾਤੇ; ਅਨਦਿਨੁ ਹਰਿ ਗੁਣ ਗਾਏ ॥ ਨਾਨਕ ਦਾਸੁ ਕਹੈ ਬੇਨੰਤੀ; ਹਉ ਲਾਗਾ ਤਿਨ ਕੈ ਪਾਏ ॥੪॥੫॥ ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ; ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ; ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ. ਸੁਖੁ ਕਦੇ ਨ ਪਾਵੈ ਭਾਈ; ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ; ਸੁਹੇਲੇ ਭਾਈ ॥
Источники и права