couponatlas.

Гуру Грантх Сахиб (гурмукхи): Анг 602

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨਮ ਜਨਮ ਕੇ ਕਿਲਬਿਖ ਦੁਖ ਕਾਟੇ; ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ; ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ. ਬੰਧਨ ਟੂਟਹਿ ਨਾਹੀ; ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ. ਗੁਰਸਬਦੁ, ਨ ਪਛਾਣਹਿ; ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ; ਕੋਇ. ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ; ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ; ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ; ਵਿਣੁ ਭਾਗਾ. ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ; ਜੇਹਾ ਭਾਉ. ਤੇਹਾ ਫਲੁ ਪਾਈਐ ॥ ਨਾਨਕ. ਨਾਮੁ ਵਸੈ ਮਨ ਅੰਤਰਿ; ਵਿਚਹੁ ਆਪੁ ਗਵਾਈਐ ॥੪॥੬॥ ਸੋਰਠਿ ਮਹਲਾ ੩ ਚੌਤੁਕੇ ॥ ਸਚੀ ਭਗਤਿ ਸਤਿਗੁਰ ਤੇ ਹੋਵੈ; ਸਚੀ ਹਿਰਦੈ ਬਾਣੀ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ; ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ. ਭਗਤਿ, ਨ ਹੋਵੀ; ਹੋਰ ਭੂਲੀ ਫਿਰੈ ਇਆਣੀ ॥ ਮਨਮੁਖਿ ਫਿਰਹਿ. ਸਦਾ ਦੁਖੁ ਪਾਵਹਿ; ਡੂਬਿ ਮੁਏ. ਵਿਣੁ ਪਾਣੀ ॥੧॥ ਭਾਈ ਰੇ; ਸਦਾ ਰਹਹੁ ਸਰਣਾਈ ॥ ਆਪਣੀ ਨਦਰਿ ਕਰੇ ਪਤਿ ਰਾਖੈ; ਹਰਿ ਨਾਮੋ ਦੇ ਵਡਿਆਈ ॥ ਰਹਾਉ ॥ ਪੂਰੇ ਗੁਰ ਤੇ. ਆਪੁ ਪਛਾਤਾ; ਸਬਦਿ ਸਚੈ ਵੀਚਾਰਾ ॥ ਹਿਰਦੈ ਜਗਜੀਵਨੁ ਸਦ ਵਸਿਆ; ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ; ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ; ਨਾਉ ਮੀਠਾ ਮਨਹਿ ਪਿਆਰਾ ॥੨॥ ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ; ਸਫਲ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ. ਸਦਾ ਮਨੁ ਤ੍ਰਿਪਤਿਆ; ਗੁਣ ਗਾਵੈ ਗੁਣੀ ਅਘਾਇਆ ॥ ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ; ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ. ਨਿਰਮਲ ਬਾਣੀ; ਸਚੇ ਸਚਿ ਸਮਾਇਆ ॥੩॥ ਰਾਮ ਨਾਮ ਕੀ ਗਤਿ. ਕੋਇ ਨ ਬੂਝੈ; ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ ਸੁ ਮਗੁ ਪਛਾਣੈ; ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ; ਹਿਰਦੈ ਨਾਮੁ ਵਸਾਈ ॥ ਨਾਨਕ. ਨਾਮੁ ਸਮਾਲਹਿ ਸੇ ਜਨ ਸੋਹਨਿ; ਦਰਿ ਸਾਚੈ ਪਤਿ ਪਾਈ ॥੪॥੭॥ ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ; ਜੀਵਤ ਮਰੈ. ਤਾ ਬੂਝ ਪਾਇ ॥ ਸੋ ਗੁਰੂ. ਸੋ ਸਿਖੁ ਹੈ ਭਾਈ; ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ; ਹਰਿ ਹਰਿ ਸੇਤੀ ਲਿਵ ਲਾਇ ॥ ਮਨ. ਹਰਿ ਜਪਿ ਮੀਠਾ ਲਾਗੈ ਭਾਈ; ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥
Источники и права