couponatlas.

Гуру Грантх Сахиб (гурмукхи): Анг 603

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਨੁ ਗੁਰ. ਪ੍ਰੀਤਿ ਨ ਊਪਜੈ ਭਾਈ; ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ. ਮਨਮੁਖ ਕਰਮ ਕਰਹਿ ਭਾਈ; ਪਲੈ. ਕਿਛੂ ਨ ਪਾਇ ॥੨॥ ਗੁਰ ਮਿਲਿਐ. ਨਾਮੁ ਮਨਿ ਰਵਿਆ ਭਾਈ; ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ; ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ; ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ. ਨਾਮੁ ਹਰਿ ਪਾਈਐ ਭਾਈ; ਗੁਰਸਬਦੀ ਮੇਲਾਇ ॥੪॥੮॥ ਸੋਰਠਿ ਮਹਲਾ ੩ ਘਰੁ ੧ ॥ ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ; ਗੁਰਮੁਖਿ ਬੂਝ ਬੁਝਾਇ ॥ ਰਾਮ ਨਾਮਿ ਲਗਿ ਛੂਟੀਐ ਭਾਈ; ਪੂਛਹੁ ਗਿਆਨੀਆ ਜਾਇ ॥੧॥ ਮਨ ਰੇ. ਤ੍ਰੈ ਗੁਣ ਛੋਡਿ; ਚਉਥੈ ਚਿਤੁ ਲਾਇ ॥ ਹਰਿ ਜੀਉ ਤੇਰੈ ਮਨਿ ਵਸੈ ਭਾਈ; ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥ ਨਾਮੈ ਤੇ ਸਭਿ ਊਪਜੇ ਭਾਈ; ਨਾਇ ਵਿਸਰਿਐ ਮਰਿ ਜਾਇ ॥ ਅਗਿਆਨੀ ਜਗਤੁ ਅੰਧੁ ਹੈ ਭਾਈ; ਸੂਤੇ ਗਏ ਮੁਹਾਇ ॥੨॥ ਗੁਰਮੁਖਿ ਜਾਗੇ ਸੇ ਉਬਰੇ ਭਾਈ; ਭਵਜਲੁ ਪਾਰਿ ਉਤਾਰਿ ॥ ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ; ਹਿਰਦੈ ਰਖਿਆ ਉਰ ਧਾਰਿ ॥੩॥ ਗੁਰ ਸਰਣਾਈ ਉਬਰੇ ਭਾਈ; ਰਾਮ ਨਾਮਿ ਲਿਵ ਲਾਇ ॥ ਨਾਨਕ. ਨਾਉ ਬੇੜਾ, ਨਾਉ ਤੁਲਹੜਾ ਭਾਈ; ਜਿਤੁ ਲਗਿ. ਪਾਰਿ ਜਨ ਪਾਇ ॥੪॥੯॥ ਸੋਰਠਿ ਮਹਲਾ ੩ ਘਰੁ ੧ ॥ ਸਤਿਗੁਰੁ ਸੁਖ ਸਾਗਰੁ ਜਗ ਅੰਤਰਿ; ਹੋਰ ਥੈ ਸੁਖੁ ਨਾਹੀ ॥ ਹਉਮੈ ਜਗਤੁ ਦੁਖਿ ਰੋਗਿ ਵਿਆਪਿਆ; ਮਰਿ ਜਨਮੈ ਰੋਵੈ ਧਾਹੀ ॥੧॥ ਪ੍ਰਾਣੀ; ਸਤਿਗੁਰੁ ਸੇਵਿ ਸੁਖੁ ਪਾਇ ॥ ਸਤਿਗੁਰੁ ਸੇਵਹਿ. ਤਾ ਸੁਖੁ ਪਾਵਹਿ; ਨਾਹਿ ਤ. ਜਾਹਿਗਾ ਜਨਮੁ ਗਵਾਇ ॥ ਰਹਾਉ ॥ ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ; ਹਰਿ ਰਸ ਸਾਦੁ. ਨ ਆਇਆ ॥ ਸੰਧਿਆ ਤਰਪਣੁ ਕਰਹਿ ਗਾਇਤ੍ਰੀ; ਬਿਨੁ ਬੂਝੇ ਦੁਖੁ ਪਾਇਆ ॥੨॥ ਸਤਿਗੁਰੁ ਸੇਵੇ ਸੋ ਵਡਭਾਗੀ; ਜਿਸ ਨੋ ਆਪਿ ਮਿਲਾਏ ॥ ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ; ਵਿਚਹੁ ਆਪੁ ਗਵਾਏ ॥੩॥ ਇਹੁ ਜਗੁ ਅੰਧਾ. ਸਭੁ ਅੰਧੁ ਕਮਾਵੈ; ਬਿਨੁ ਗੁਰ. ਮਗੁ ਨ ਪਾਏ ॥ ਨਾਨਕ. ਸਤਿਗੁਰੁ ਮਿਲੈ, ਤ ਅਖੀ ਵੇਖੈ; ਘਰੈ ਅੰਦਰਿ ਸਚੁ ਪਾਏ ॥੪॥੧੦॥ ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ. ਬਹੁਤਾ ਦੁਖੁ ਲਾਗਾ; ਜੁਗ ਚਾਰੇ ਭਰਮਾਈ ॥ ਹਮ ਦੀਨ. ਤੁਮ ਜੁਗੁ ਜੁਗੁ ਦਾਤੇ; ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ; ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ; ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ; ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ. ਮਨੁ ਨਿਰਮਲੁ ਹੋਆ; ਕਿਲਬਿਖ ਕਾਟਣਹਾਰਾ ॥੨॥
Источники и права