couponatlas.

Гуру Грантх Сахиб (гурмукхи): Анг 604

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਬਦਿ ਮਰਹੁ. ਫਿਰਿ ਜੀਵਹੁ ਸਦ ਹੀ; ਤਾ ਫਿਰਿ. ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ; ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ; ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ. ਸੁਖੁ ਪਾਇਆ; ਦਰਗਹ ਜਾਪਹਿ ਸੇਈ ॥੪॥੧੧॥ ਸੋਰਠਿ ਮਹਲਾ ੩ ॥ ਸਤਿਗੁਰ ਸੇਵੇ. ਤਾ ਸਹਜ ਧੁਨਿ ਉਪਜੈ; ਗਤਿ ਮਤਿ ਤਦ ਹੀ ਪਾਏ ॥ ਹਰਿ ਕਾ ਨਾਮੁ ਸਚਾ ਮਨਿ ਵਸਿਆ; ਨਾਮੇ ਨਾਮਿ ਸਮਾਏ ॥੧॥ ਬਿਨੁ ਸਤਿਗੁਰ; ਸਭੁ ਜਗੁ ਬਉਰਾਨਾ ॥ ਮਨਮੁਖਿ ਅੰਧਾ. ਸਬਦੁ ਨ ਜਾਣੈ; ਝੂਠੈ ਭਰਮਿ ਭੁਲਾਨਾ ॥ ਰਹਾਉ ॥ ਤ੍ਰੈ ਗੁਣ ਮਾਇਆ ਭਰਮਿ ਭੁਲਾਇਆ; ਹਉਮੈ ਬੰਧਨ ਕਮਾਏ ॥ ਜੰਮਣੁ ਮਰਣੁ ਸਿਰ ਊਪਰਿ ਊਭਉ; ਗਰਭ ਜੋਨਿ ਦੁਖੁ ਪਾਏ ॥੨॥ ਤ੍ਰੈ ਗੁਣ ਵਰਤਹਿ ਸਗਲ ਸੰਸਾਰਾ; ਹਉਮੈ ਵਿਚਿ. ਪਤਿ ਖੋਈ ॥ ਗੁਰਮੁਖਿ ਹੋਵੈ. ਚਉਥਾ ਪਦੁ ਚੀਨੈ; ਰਾਮ ਨਾਮਿ ਸੁਖੁ ਹੋਈ ॥੩॥ ਤ੍ਰੈ ਗੁਣ ਸਭਿ ਤੇਰੇ. ਤੂ ਆਪੇ ਕਰਤਾ; ਜੋ ਤੂ ਕਰਹਿ. ਸੁ ਹੋਈ ॥ ਨਾਨਕ. ਰਾਮ ਨਾਮਿ ਨਿਸਤਾਰਾ; ਸਬਦੇ. ਹਉਮੈ ਖੋਈ ॥੪॥੧੨॥ ਸੋਰਠਿ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ; ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ; ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ; ਆਪੇ ਸਚੁ ਵੇਸਾਹੁ ॥੧॥ ਜਪਿ ਮਨ; ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ; ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ; ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ; ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ; ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ; ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ; ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ; ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ; ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ; ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ; ਜਨ ਨਾਨਕ ਬਖਸਿ ਮਿਲਾਹੁ ॥੪॥੧॥ ਸੋਰਠਿ ਮਹਲਾ ੪ ਚਉਥਾ ॥ ਆਪੇ ਅੰਡਜ ਜੇਰਜ ਸੇਤਜ ਉਤਭੁਜ; ਆਪੇ ਖੰਡ. ਆਪੇ ਸਭ ਲੋਇ ॥ ਆਪੇ ਸੂਤੁ ਆਪੇ ਬਹੁ ਮਣੀਆ; ਕਰਿ ਸਕਤੀ ਜਗਤੁ ਪਰੋਇ ॥
Источники и права