couponatlas.

Гуру Грантх Сахиб (гурмукхи): Анг 605

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ ਹੀ ਸੂਤਧਾਰੁ ਹੈ ਪਿਆਰਾ; ਸੂਤੁ ਖਿੰਚੇ. ਢਹਿ ਢੇਰੀ ਹੋਇ ॥੧॥ ਮੇਰੇ ਮਨ; ਮੈ. ਹਰਿ ਬਿਨੁ ਅਵਰੁ ਨ ਕੋਇ ॥ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ; ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥ ਆਪੇ ਜਲ ਥਲਿ ਸਭਤੁ ਹੈ ਪਿਆਰਾ; ਪ੍ਰਭੁ ਆਪੇ ਕਰੇ. ਸੁ ਹੋਇ ॥ ਸਭਨਾ ਰਿਜਕੁ ਸਮਾਹਦਾ ਪਿਆਰਾ; ਦੂਜਾ ਅਵਰੁ. ਨ ਕੋਇ ॥ ਆਪੇ ਖੇਲ ਖੇਲਾਇਦਾ ਪਿਆਰਾ; ਆਪੇ ਕਰੇ. ਸੁ ਹੋਇ ॥੨॥ ਆਪੇ ਹੀ ਆਪਿ ਨਿਰਮਲਾ ਪਿਆਰਾ; ਆਪੇ ਨਿਰਮਲ ਸੋਇ ॥ ਆਪੇ ਕੀਮਤਿ ਪਾਇਦਾ ਪਿਆਰਾ; ਆਪੇ ਕਰੇ. ਸੁ ਹੋਇ ॥ ਆਪੇ ਅਲਖੁ. ਨ ਲਖੀਐ ਪਿਆਰਾ; ਆਪਿ ਲਖਾਵੈ ਸੋਇ ॥੩॥ ਆਪੇ ਗਹਿਰ ਗੰਭੀਰੁ ਹੈ ਪਿਆਰਾ; ਤਿਸੁ ਜੇਵਡੁ. ਅਵਰੁ ਨ ਕੋਇ ॥ ਸਭਿ ਘਟ ਆਪੇ ਭੋਗਵੈ ਪਿਆਰਾ; ਵਿਚਿ ਨਾਰੀ ਪੁਰਖ ਸਭੁ ਸੋਇ ॥ ਨਾਨਕ. ਗੁਪਤੁ ਵਰਤਦਾ ਪਿਆਰਾ; ਗੁਰਮੁਖਿ ਪਰਗਟੁ ਹੋਇ ॥੪॥੨॥ ਸੋਰਠਿ ਮਹਲਾ ੪ ॥ ਆਪੇ ਹੀ ਸਭੁ ਆਪਿ ਹੈ ਪਿਆਰਾ; ਆਪੇ ਥਾਪਿ ਉਥਾਪੈ ॥ ਆਪੇ ਵੇਖਿ ਵਿਗਸਦਾ ਪਿਆਰਾ; ਕਰਿ ਚੋਜ ਵੇਖੈ ਪ੍ਰਭੁ ਆਪੈ ॥ ਆਪੇ ਵਣਿ ਤਿਣਿ ਸਭਤੁ ਹੈ ਪਿਆਰਾ; ਆਪੇ ਗੁਰਮੁਖਿ ਜਾਪੈ ॥੧॥ ਜਪਿ ਮਨ; ਹਰਿ ਹਰਿ ਨਾਮ ਰਸਿ ਧ੍ਰਾਪੈ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ; ਗੁਰਸਬਦੀ ਚਖਿ ਜਾਪੈ ॥ ਰਹਾਉ ॥ ਆਪੇ ਤੀਰਥੁ ਤੁਲਹੜਾ ਪਿਆਰਾ; ਆਪਿ ਤਰੈ ਪ੍ਰਭੁ ਆਪੈ ॥ ਆਪੇ ਜਾਲੁ ਵਤਾਇਦਾ ਪਿਆਰਾ; ਸਭੁ ਜਗੁ ਮਛੁਲੀ ਹਰਿ ਆਪੈ ॥ ਆਪਿ ਅਭੁਲੁ. ਨ ਭੁਲਈ ਪਿਆਰਾ; ਅਵਰੁ ਨ ਦੂਜਾ ਜਾਪੈ ॥੨॥ ਆਪੇ ਸਿੰਙੀ ਨਾਦੁ ਹੈ ਪਿਆਰਾ; ਧੁਨਿ ਆਪਿ ਵਜਾਏ ਆਪੈ ॥ ਆਪੇ ਜੋਗੀ ਪੁਰਖੁ ਹੈ ਪਿਆਰਾ; ਆਪੇ ਹੀ ਤਪੁ ਤਾਪੈ ॥ ਆਪੇ ਸਤਿਗੁਰੁ ਆਪਿ ਹੈ ਚੇਲਾ; ਉਪਦੇਸੁ ਕਰੈ ਪ੍ਰਭੁ ਆਪੈ ॥੩॥ ਆਪੇ ਨਾਉ ਜਪਾਇਦਾ ਪਿਆਰਾ; ਆਪੇ ਹੀ ਜਪੁ ਜਾਪੈ ॥ ਆਪੇ ਅੰਮ੍ਰਿਤੁ ਆਪਿ ਹੈ ਪਿਆਰਾ; ਆਪੇ ਹੀ ਰਸੁ ਆਪੈ ॥ ਆਪੇ ਆਪਿ ਸਲਾਹਦਾ ਪਿਆਰਾ; ਜਨ ਨਾਨਕ. ਹਰਿ ਰਸਿ ਧ੍ਰਾਪੈ ॥੪॥੩॥ ਸੋਰਠਿ ਮਹਲਾ ੪ ॥ ਆਪੇ ਕੰਡਾ. ਆਪਿ ਤਰਾਜੀ; ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ; ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ; ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ; ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ; ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ; ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ; ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ; ਬੰਨਿ ਬਕਰੀ ਸੀਹੁ ਹਢਾਇਆ ॥੨॥
Источники и права