couponatlas.

Гуру Грантх Сахиб (гурмукхи): Анг 606

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ ਕਾਸਟ ਆਪਿ ਹਰਿ ਪਿਆਰਾ; ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ; ਭੈ ਅਗਨਿ. ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ; ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ; ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ; ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ; ਜਨ ਨਾਨਕ. ਵਜਹਿ ਵਜਾਇਆ ॥੪॥੪॥ ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ; ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ; ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ; ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ; ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ. ਧਿਆਇ ਤੂ ਹਰਿ ਹਰਿ; ਬਹੁੜਿ. ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ; ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ; ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ; ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ; ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ; ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ; ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ; ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ; ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ. ਤੁਲਾਇਦਾ ਪਿਆਰਾ; ਜਨ ਨਾਨਕ. ਸਦ ਕੁਰਬਾਣੁ ॥੪॥੫॥ ਸੋਰਠਿ ਮਹਲਾ ੪ ॥ ਆਪੇ ਸੇਵਾ ਲਾਇਦਾ ਪਿਆਰਾ; ਆਪੇ ਭਗਤਿ ਉਮਾਹਾ ॥ ਆਪੇ ਗੁਣ ਗਾਵਾਇਦਾ ਪਿਆਰਾ; ਆਪੇ ਸਬਦਿ ਸਮਾਹਾ ॥ ਆਪੇ ਲੇਖਣਿ ਆਪਿ ਲਿਖਾਰੀ; ਆਪੇ ਲੇਖੁ ਲਿਖਾਹਾ ॥੧॥ ਮੇਰੇ ਮਨ; ਜਪਿ ਰਾਮ ਨਾਮੁ ਓਮਾਹਾ ॥ ਅਨਦਿਨੁ ਅਨਦੁ ਹੋਵੈ ਵਡਭਾਗੀ; ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥ ਆਪੇ ਗੋਪੀ ਕਾਨੁ ਹੈ ਪਿਆਰਾ; ਬਨਿ ਆਪੇ ਗਊ ਚਰਾਹਾ ॥ ਆਪੇ ਸਾਵਲ ਸੁੰਦਰਾ ਪਿਆਰਾ; ਆਪੇ ਵੰਸੁ ਵਜਾਹਾ ॥ ਕੁਵਲੀਆਪੀੜੁ. ਆਪਿ ਮਰਾਇਦਾ ਪਿਆਰਾ; ਕਰਿ ਬਾਲਕ ਰੂਪਿ ਪਚਾਹਾ ॥੨॥ ਆਪਿ ਅਖਾੜਾ ਪਾਇਦਾ ਪਿਆਰਾ; ਕਰਿ ਵੇਖੈ ਆਪਿ ਚੋਜਾਹਾ ॥ ਕਰਿ ਬਾਲਕ ਰੂਪ ਉਪਾਇਦਾ ਪਿਆਰਾ; ਚੰਡੂਰੁ ਕੰਸੁ ਕੇਸੁ ਮਾਰਾਹਾ ॥ ਆਪੇ ਹੀ ਬਲੁ ਆਪਿ ਹੈ ਪਿਆਰਾ; ਬਲੁ ਭੰਨੈ ਮੂਰਖ ਮੁਗਧਾਹਾ ॥੩॥ ਸਭੁ ਆਪੇ ਜਗਤੁ ਉਪਾਇਦਾ ਪਿਆਰਾ; ਵਸਿ ਆਪੇ ਜੁਗਤਿ ਹਥਾਹਾ ॥
Источники и права