couponatlas.

Гуру Грантх Сахиб (гурмукхи): Анг 607

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਲਿ ਜੇਵੜੀ ਆਪੇ ਪਾਇਦਾ ਪਿਆਰਾ; ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥ ਜੋ ਗਰਬੈ. ਸੋ ਪਚਸੀ ਪਿਆਰੇ; ਜਪਿ ਨਾਨਕ ਭਗਤਿ ਸਮਾਹਾ ॥੪॥੬॥ ਸੋਰਠਿ ਮਃ ੪ ਦੁਤੁਕੇ ॥ ਅਨਿਕ ਜਨਮ ਵਿਛੁੜੇ ਦੁਖੁ ਪਾਇਆ; ਮਨਮੁਖਿ ਕਰਮ ਕਰੈ ਅਹੰਕਾਰੀ ॥ ਸਾਧੂ ਪਰਸਤ ਹੀ ਪ੍ਰਭੁ ਪਾਇਆ; ਗੋਬਿਦ ਸਰਣਿ ਤੁਮਾਰੀ ॥੧॥ ਗੋਬਿਦ ਪ੍ਰੀਤਿ ਲਗੀ; ਅਤਿ ਪਿਆਰੀ ॥ ਜਬ ਸਤਸੰਗ ਭਏ ਸਾਧੂ ਜਨ; ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥ ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ; ਤੇਰਾ ਭਾਉ. ਨ ਬੁਝਹਿ, ਗਵਾਰੀ ॥ ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ; ਗੁਣ ਗਾਵੈ ਗੁਣ ਵੀਚਾਰੀ ॥੨॥ ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ; ਦੁਰਮਤਿ ਬੁਧਿ ਨਿਵਾਰੀ ॥ ਆਤਮ ਬ੍ਰਹਮੁ ਚੀਨਿ ਸੁਖੁ ਪਾਇਆ; ਸਤਸੰਗਤਿ ਪੁਰਖ ਤੁਮਾਰੀ ॥੩॥ ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ; ਜਿਨ ਕਉ ਕਿਰਪਾ ਭਈ ਤੁਮਾਰੀ ॥ ਨਾਨਕ. ਅਤੁਲੁ ਸਹਜ ਸੁਖੁ ਪਾਇਆ; ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥ ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ; ਹਰਿ ਬਿਨੁ. ਰਹਣੁ ਨ ਜਾਈ ॥ ਜਿਉ ਮਛੁਲੀ. ਬਿਨੁ ਨੀਰੈ ਬਿਨਸੈ; ਤਿਉ ਨਾਮੈ ਬਿਨੁ. ਮਰਿ ਜਾਈ ॥੧॥ ਮੇਰੇ ਪ੍ਰਭ; ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ; ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ. ਜਲ ਬਿਨੁ ਬਿਲਲਾਵੈ; ਬਿਨੁ ਜਲ. ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ; ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ. ਦਹ ਦਿਸ ਡੋਲਹਿ; ਬਿਨੁ ਨਾਵੈ. ਦੁਖੁ ਪਾਈ ॥ ਜਨਮਿ ਮਰੈ. ਫਿਰਿ ਜੋਨੀ ਆਵੈ; ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ; ਹਰਿ ਰਸੁ ਅੰਤਰਿ ਪਾਈ ॥ ਨਾਨਕ. ਦੀਨ ਦਇਆਲ ਭਏ ਹੈ; ਤ੍ਰਿਸਨਾ ਸਬਦਿ ਬੁਝਾਈ ॥੪॥੮॥ ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ. ਤਾ ਸਿਧਿ ਹੋਈ; ਸਿਧੀ ਤੇ. ਬੁਧਿ ਪਾਈ ॥ ਪ੍ਰੇਮ ਕੇ ਸਰ. ਲਾਗੇ ਤਨ ਭੀਤਰਿ; ਤਾ. ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ; ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ; ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ; ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ; ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ; ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ; ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ. ਸੋਈ ਜਾਣੈ; ਗੂੰਗੇ ਕੀ ਮਿਠਿਆਈ ॥
Источники и права