couponatlas.

Гуру Грантх Сахиб (гурмукхи): Анг 608

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਤਨੁ ਲੁਕਾਇਆ ਲੂਕੈ ਨਾਹੀ; ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ. ਤੂ ਅੰਤਰਜਾਮੀ; ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ; ਜਨ ਨਾਨਕ. ਅਵਰੁ ਨ ਕੋਈ ॥੫॥੯॥ ਸੋਰਠਿ ਮਹਲਾ ੫ ਘਰੁ ੧ ਤਿਤੁਕੇ ॥ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ. ਕਿਸੁ ਆਰਾਧੀ; ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ; ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ. ਭਵ ਖੰਡਨੁ; ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ; ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ; ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ. ਸਭੁ ਕਿਛੁ ਤਿਸ ਕਾ; ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ; ਨਿਖੁਟਿ. ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ; ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ. ਨਾਮੁ ਆਰਾਧਿ; ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ; ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ; ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ; ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ; ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ; ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥ ਗੁਰੁ ਗੋਵਿੰਦੁ ਸਲਾਹੀਐ ਭਾਈ; ਮਨਿ ਤਨਿ ਹਿਰਦੈ ਧਾਰ ॥ ਸਾਚਾ ਸਾਹਿਬੁ ਮਨਿ ਵਸੈ ਭਾਈ; ਏਹਾ ਕਰਣੀ ਸਾਰ ॥ ਜਿਤੁ ਤਨਿ ਨਾਮੁ. ਨ ਊਪਜੈ ਭਾਈ; ਸੇ ਤਨ ਹੋਏ ਛਾਰ ॥ ਸਾਧਸੰਗਤਿ ਕਉ ਵਾਰਿਆ ਭਾਈ; ਜਿਨ ਏਕੰਕਾਰ ਅਧਾਰ ॥੧॥ ਸੋਈ ਸਚੁ ਅਰਾਧਣਾ ਭਾਈ; ਜਿਸ ਤੇ ਸਭੁ ਕਿਛੁ ਹੋਇ ॥ ਗੁਰਿ ਪੂਰੈ ਜਾਣਾਇਆ ਭਾਈ; ਤਿਸੁ ਬਿਨੁ. ਅਵਰੁ ਨ ਕੋਇ ॥ ਰਹਾਉ ॥ ਨਾਮ ਵਿਹੂਣੇ ਪਚਿ ਮੁਏ ਭਾਈ; ਗਣਤ. ਨ ਜਾਇ ਗਣੀ ॥ ਵਿਣੁ ਸਚ. ਸੋਚ ਨ ਪਾਈਐ ਭਾਈ; ਸਾਚਾ ਅਗਮ ਧਣੀ ॥ ਆਵਣ ਜਾਣੁ. ਨ ਚੁਕਈ ਭਾਈ; ਝੂਠੀ ਦੁਨੀ ਮਣੀ ॥ ਗੁਰਮੁਖਿ ਕੋਟਿ ਉਧਾਰਦਾ ਭਾਈ; ਦੇ ਨਾਵੈ ਏਕ ਕਣੀ ॥੨॥ ਸਿੰਮ੍ਰਿਤਿ ਸਾਸਤ ਸੋਧਿਆ ਭਾਈ; ਵਿਣੁ ਸਤਿਗੁਰ. ਭਰਮੁ ਨ ਜਾਇ ॥ ਅਨਿਕ ਕਰਮ ਕਰਿ ਥਾਕਿਆ ਭਾਈ; ਫਿਰਿ ਫਿਰਿ ਬੰਧਨ ਪਾਇ ॥ ਚਾਰੇ ਕੁੰਡਾ ਸੋਧੀਆ ਭਾਈ; ਵਿਣੁ ਸਤਿਗੁਰ ਨਾਹੀ ਜਾਇ ॥
Источники и права