couponatlas.

Гуру Грантх Сахиб (гурмукхи): Анг 609

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਵਡਭਾਗੀ ਗੁਰੁ ਪਾਇਆ ਭਾਈ; ਹਰਿ ਹਰਿ ਨਾਮੁ ਧਿਆਇ ॥੩॥ ਸਚੁ ਸਦਾ ਹੈ ਨਿਰਮਲਾ ਭਾਈ; ਨਿਰਮਲ ਸਾਚੇ ਸੋਇ ॥ ਨਦਰਿ ਕਰੇ ਜਿਸੁ ਆਪਣੀ ਭਾਈ; ਤਿਸੁ ਪਰਾਪਤਿ ਹੋਇ ॥ ਕੋਟਿ ਮਧੇ ਜਨੁ ਪਾਈਐ ਭਾਈ; ਵਿਰਲਾ ਕੋਈ ਕੋਇ ॥ ਨਾਨਕ. ਰਤਾ ਸਚਿ ਨਾਮਿ ਭਾਈ; ਸੁਣਿ ਮਨੁ ਤਨੁ ਨਿਰਮਲੁ ਹੋਇ ॥੪॥੨॥ ਸੋਰਠਿ ਮਹਲਾ ੫ ਦੁਤੁਕੇ ॥ ਜਉ ਲਉ. ਭਾਉ ਅਭਾਉ ਇਹੁ ਮਾਨੈ; ਤਉ ਲਉ ਮਿਲਣੁ ਦੂਰਾਈ ॥ ਆਨ ਆਪਨਾ ਕਰਤ ਬੀਚਾਰਾ; ਤਉ ਲਉ ਬੀਚੁ ਬਿਖਾਈ ॥੧॥ ਮਾਧਵੇ; ਐਸੀ ਦੇਹੁ ਬੁਝਾਈ ॥ ਸੇਵਉ ਸਾਧ ਗਹਉ ਓਟ ਚਰਨਾ; ਨਹ ਬਿਸਰੈ ਮੁਹਤੁ ਚਸਾਈ ॥ ਰਹਾਉ ॥ ਰੇ ਮਨ ਮੁਗਧ. ਅਚੇਤ ਚੰਚਲ ਚਿਤ; ਤੁਮ ਐਸੀ ਰਿਦੈ. ਨ ਆਈ ॥ ਪ੍ਰਾਨਪਤਿ ਤਿਆਗਿ. ਆਨ ਤੂ ਰਚਿਆ; ਉਰਝਿਓ ਸੰਗਿ ਬੈਰਾਈ ॥੨॥ ਸੋਗੁ ਨ ਬਿਆਪੈ. ਆਪੁ ਨ ਥਾਪੈ; ਸਾਧਸੰਗਤਿ ਬੁਧਿ ਪਾਈ ॥ ਸਾਕਤ ਕਾ ਬਕਨਾ ਇਉ ਜਾਨਉ; ਜੈਸੇ ਪਵਨੁ ਝੁਲਾਈ ॥੩॥ ਕੋਟਿ ਪਰਾਧ ਅਛਾਦਿਓ ਇਹੁ ਮਨੁ; ਕਹਣਾ ਕਛੂ ਨ ਜਾਈ ॥ ਜਨ ਨਾਨਕ ਦੀਨ. ਸਰਨਿ ਆਇਓ ਪ੍ਰਭ; ਸਭੁ ਲੇਖਾ ਰਖਹੁ ਉਠਾਈ ॥੪॥੩॥ ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ; ਮਾਇਆ ਸਨਬੰਧੇਹੀ ॥ ਅੰਤ ਕੀ ਬਾਰ. ਕੋ ਖਰਾ. ਨ ਹੋਸੀ; ਸਭ ਮਿਥਿਆ ਅਸਨੇਹੀ ॥੧॥ ਰੇ ਨਰ; ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ; ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ. ਦੇਹੀ ਕੀਨੀ; ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ; ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ; ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ; ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ; ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ. ਪ੍ਰਭ ਕਿਰਪਾ ਧਾਰੀ; ਮੈ ਸਤਿਗੁਰ ਓਟ ਗਹੇਹੀ ॥੪॥੪॥ ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ; ਮਨਹਿ ਭਇਆ ਪਰਗਾਸਾ ॥ ਕੋਇ. ਨ ਪਹੁਚਨਹਾਰਾ ਦੂਜਾ; ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ. ਪਾਛੈ ਸੁਖ ਸਹਜਾ; ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ; ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ; ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ; ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ; ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ; ਕਾਰਜੁ ਆਇਆ ਰਾਸੇ ॥
Источники и права