couponatlas.

Гуру Грантх Сахиб (гурмукхи): Анг 61

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਚਿ ਸਹਜਿ ਸੋਭਾ ਘਣੀ; ਹਰਿ ਗੁਣ ਨਾਮ ਅਧਾਰਿ ॥ ਜਿਉ ਭਾਵੈ. ਤਿਉ ਰਖੁ ਤੂੰ; ਮੈ. ਤੁਝ ਬਿਨੁ ਕਵਨੁ ਭਤਾਰੁ ॥੩॥ ਅਖਰ ਪੜਿ ਪੜਿ ਭੁਲੀਐ; ਭੇਖੀ. ਬਹੁਤੁ ਅਭਿਮਾਨੁ ॥ ਤੀਰਥ ਨਾਤਾ. ਕਿਆ ਕਰੇ; ਮਨ ਮਹਿ ਮੈਲੁ ਗੁਮਾਨੁ ॥ ਗੁਰ ਬਿਨੁ. ਕਿਨਿ ਸਮਝਾਈਐ; ਮਨੁ ਰਾਜਾ ਸੁਲਤਾਨੁ ॥੪॥ ਪ੍ਰੇਮ ਪਦਾਰਥੁ ਪਾਈਐ; ਗੁਰਮੁਖਿ ਤਤੁ ਵੀਚਾਰੁ ॥ ਸਾ ਧਨ ਆਪੁ ਗਵਾਇਆ; ਗੁਰ ਕੈ ਸਬਦਿ ਸੀਗਾਰੁ ॥ ਘਰ ਹੀ ਸੋ ਪਿਰੁ ਪਾਇਆ; ਗੁਰ ਕੈ ਹੇਤਿ ਅਪਾਰੁ ॥੫॥ ਗੁਰ ਕੀ ਸੇਵਾ ਚਾਕਰੀ; ਮਨੁ ਨਿਰਮਲੁ ਸੁਖੁ ਹੋਇ ॥ ਗੁਰ ਕਾ ਸਬਦੁ ਮਨਿ ਵਸਿਆ; ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ ਪਾਇਆ; ਲਾਭੁ ਸਦਾ ਮਨਿ ਹੋਇ ॥੬॥ ਕਰਮਿ ਮਿਲੈ ਤਾ ਪਾਈਐ; ਆਪਿ. ਨ ਲਇਆ ਜਾਇ ॥ ਗੁਰ ਕੀ ਚਰਣੀ ਲਗਿ ਰਹੁ; ਵਿਚਹੁ ਆਪੁ ਗਵਾਇ ॥ ਸਚੇ ਸੇਤੀ ਰਤਿਆ; ਸਚੋ ਪਲੈ ਪਾਇ ॥੭॥ ਭੁਲਣ ਅੰਦਰਿ ਸਭੁ ਕੋ; ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ ਸਮਝਾਇਆ; ਲਾਗਾ ਤਿਸੈ ਪਿਆਰੁ ॥ ਨਾਨਕ. ਸਾਚੁ ਨ ਵੀਸਰੈ; ਮੇਲੇ ਸਬਦੁ ਅਪਾਰੁ ॥੮॥੧੨॥ ਸਿਰੀਰਾਗੁ ਮਹਲਾ ੧ ॥ ਤ੍ਰਿਸਨਾ ਮਾਇਆ ਮੋਹਣੀ; ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ; ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ; ਸਾ ਵਰਤੈ ਸੰਸਾਰਿ ॥੧॥ ਮੇਰੇ ਪ੍ਰੀਤਮਾ; ਮੈ ਤੁਝ ਬਿਨੁ. ਅਵਰੁ ਨ ਕੋਇ ॥ ਮੈ ਤੁਝ ਬਿਨੁ. ਅਵਰੁ ਨ ਭਾਵਈ; ਤੂੰ ਭਾਵਹਿ. ਸੁਖੁ ਹੋਇ ॥੧॥ ਰਹਾਉ ॥ ਨਾਮੁ ਸਾਲਾਹੀ ਰੰਗ ਸਿਉ; ਗੁਰ ਕੈ ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ; ਕੂੜਾ ਮੋਹੁ. ਨ ਵੇਖੁ ॥ ਵਾਟ ਵਟਾਊ ਆਇਆ; ਨਿਤ ਚਲਦਾ ਸਾਥੁ ਦੇਖੁ ॥੨॥ ਆਖਣਿ ਆਖਹਿ ਕੇਤੜੇ; ਗੁਰ ਬਿਨੁ. ਬੂਝ ਨ ਹੋਇ ॥ ਨਾਮੁ ਵਡਾਈ ਜੇ ਮਿਲੈ; ਸਚਿ ਰਪੈ ਪਤਿ ਹੋਇ ॥ ਜੋ ਤੁਧੁ ਭਾਵਹਿ. ਸੇ ਭਲੇ; ਖੋਟਾ ਖਰਾ ਨ ਕੋਇ ॥੩॥ ਗੁਰ ਸਰਣਾਈ ਛੁਟੀਐ; ਮਨਮੁਖ ਖੋਟੀ ਰਾਸਿ ॥ ਅਸਟ ਧਾਤੁ ਪਾਤਿਸਾਹ ਕੀ; ਘੜੀਐ ਸਬਦਿ ਵਿਗਾਸਿ ॥ ਆਪੇ ਪਰਖੇ ਪਾਰਖੂ; ਪਵੈ ਖਜਾਨੈ ਰਾਸਿ ॥੪॥ ਤੇਰੀ ਕੀਮਤਿ. ਨਾ ਪਵੈ; ਸਭ ਡਿਠੀ ਠੋਕਿ ਵਜਾਇ ॥ ਕਹਣੈ. ਹਾਥ ਨ ਲਭਈ; ਸਚਿ ਟਿਕੈ. ਪਤਿ ਪਾਇ ॥ ਗੁਰਮਤਿ ਤੂੰ ਸਾਲਾਹਣਾ; ਹੋਰੁ ਕੀਮਤਿ. ਕਹਣੁ ਨ ਜਾਇ ॥੫॥ ਜਿਤੁ ਤਨਿ ਨਾਮੁ. ਨ ਭਾਵਈ; ਤਿਤੁ ਤਨਿ ਹਉਮੈ ਵਾਦੁ ॥ ਗੁਰ ਬਿਨੁ. ਗਿਆਨੁ ਨ ਪਾਈਐ; ਬਿਖਿਆ ਦੂਜਾ ਸਾਦੁ ॥ ਬਿਨੁ ਗੁਣ. ਕਾਮਿ ਨ ਆਵਈ; ਮਾਇਆ ਫੀਕਾ ਸਾਦੁ ॥੬॥ ਆਸਾ ਅੰਦਰਿ ਜੰਮਿਆ; ਆਸਾ ਰਸ ਕਸ ਖਾਇ ॥ ਆਸਾ ਬੰਧਿ ਚਲਾਈਐ; ਮੁਹੇ ਮੁਹਿ ਚੋਟਾ ਖਾਇ ॥ ਅਵਗਣਿ ਬਧਾ ਮਾਰੀਐ; ਛੂਟੈ ਗੁਰਮਤਿ ਨਾਇ ॥੭॥
Источники и права