couponatlas.

Гуру Грантх Сахиб (гурмукхи): Анг 610

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਕਉ. ਗੁਰੁ ਪੂਰਾ ਭੇਟਿਓ; ਸਗਲੇ ਦੂਖ ਬਿਨਾਸੇ ॥੪॥੫॥ ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ ਸਭ ਸੁਖੀਆ; ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ; ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ; ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ. ਕੋਇ ਨ ਭੂਲਾ; ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ ਸੰਗਿ ਜਾ ਕਾ ਮਨੁ ਸੀਤਲੁ; ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ; ਓਹੁ ਜਨਮਿ ਮਰੈ ਬਿਲਲਾਤੀ ॥੨॥ ਗਿਆਨ ਅੰਜਨੁ. ਜਾ ਕੀ ਨੇਤ੍ਰੀ ਪੜਿਆ; ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਹੀ; ਬਹੁੜਿ ਬਹੁੜਿ ਭਰਮਾਤਾ ॥੩॥ ਸੁਣਿ ਬੇਨੰਤੀ ਸੁਆਮੀ ਅਪੁਨੇ; ਨਾਨਕੁ. ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ; ਤਹ ਮੇਰਾ ਮਨੁ ਲਾਗੈ ॥੪॥੬॥ ਸੋਰਠਿ ਮਹਲਾ ੫ ॥ ਤਨੁ ਸੰਤਨ ਕਾ. ਧਨੁ ਸੰਤਨ ਕਾ; ਮਨੁ ਸੰਤਨ ਕਾ ਕੀਆ ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ; ਸਰਬ ਕੁਸਲ ਤਬ ਥੀਆ ॥੧॥ ਸੰਤਨ ਬਿਨੁ ਅਵਰੁ; ਨ ਦਾਤਾ ਬੀਆ ॥ ਜੋ ਜੋ ਸਰਣਿ ਪਰੈ ਸਾਧੂ ਕੀ; ਸੋ ਪਾਰਗਰਾਮੀ ਕੀਆ ॥ ਰਹਾਉ ॥ ਕੋਟਿ ਪਰਾਧ ਮਿਟਹਿ ਜਨ ਸੇਵਾ; ਹਰਿ ਕੀਰਤਨੁ ਰਸਿ ਗਾਈਐ ॥ ਈਹਾ ਸੁਖੁ. ਆਗੈ ਮੁਖ ਊਜਲ; ਜਨ ਕਾ ਸੰਗੁ ਵਡਭਾਗੀ ਪਾਈਐ ॥੨॥ ਰਸਨਾ ਏਕ. ਅਨੇਕ ਗੁਣ ਪੂਰਨ; ਜਨ ਕੀ ਕੇਤਕ ਉਪਮਾ ਕਹੀਐ ॥ ਅਗਮ ਅਗੋਚਰ ਸਦ ਅਬਿਨਾਸੀ; ਸਰਣਿ ਸੰਤਨ ਕੀ ਲਹੀਐ ॥੩॥ ਨਿਰਗੁਨ ਨੀਚ ਅਨਾਥ ਅਪਰਾਧੀ; ਓਟ ਸੰਤਨ ਕੀ ਆਹੀ ॥ ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ; ਨਾਨਕ. ਲੇਹੁ ਨਿਬਾਹੀ ॥੪॥੭॥ ਸੋਰਠਿ ਮਹਲਾ ੫ ਘਰੁ ੧ ॥ ਜਾ ਕੈ ਹਿਰਦੈ. ਵਸਿਆ ਤੂ ਕਰਤੇ; ਤਾ ਕੀ ਤੈਂ. ਆਸ ਪੁਜਾਈ ॥ ਦਾਸ ਅਪੁਨੇ ਕਉ. ਤੂ ਵਿਸਰਹਿ ਨਾਹੀ; ਚਰਣ ਧੂਰਿ ਮਨਿ ਭਾਈ ॥੧॥ ਤੇਰੀ ਅਕਥ ਕਥਾ; ਕਥਨੁ. ਨ ਜਾਈ ॥ ਗੁਣ ਨਿਧਾਨ ਸੁਖਦਾਤੇ ਸੁਆਮੀ; ਸਭ ਤੇ ਊਚ ਬਡਾਈ ॥ ਰਹਾਉ ॥ ਸੋ ਸੋ ਕਰਮ ਕਰਤ ਹੈ ਪ੍ਰਾਣੀ; ਜੈਸੀ ਤੁਮ ਲਿਖਿ ਪਾਈ ॥ ਸੇਵਕ ਕਉ ਤੁਮ ਸੇਵਾ ਦੀਨੀ; ਦਰਸਨੁ ਦੇਖਿ ਅਘਾਈ ॥੨॥ ਸਰਬ ਨਿਰੰਤਰਿ ਤੁਮਹਿ ਸਮਾਨੇ; ਜਾ ਕਉ ਤੁਧੁ ਆਪਿ ਬੁਝਾਈ ॥ ਗੁਰ ਪਰਸਾਦਿ ਮਿਟਿਓ ਅਗਿਆਨਾ; ਪ੍ਰਗਟ ਭਏ ਸਭ ਠਾਈ ॥੩॥ ਸੋਈ ਗਿਆਨੀ. ਸੋਈ ਧਿਆਨੀ; ਸੋਈ ਪੁਰਖੁ ਸੁਭਾਈ ॥ ਕਹੁ ਨਾਨਕ. ਜਿਸੁ ਭਏ ਦਇਆਲਾ; ਤਾ ਕਉ ਮਨ ਤੇ. ਬਿਸਰਿ ਨ ਜਾਈ ॥੪॥੮॥ ਸੋਰਠਿ ਮਹਲਾ ੫ ॥ ਸਗਲ ਸਮਗ੍ਰੀ. ਮੋਹਿ ਵਿਆਪੀ; ਕਬ ਊਚੇ. ਕਬ ਨੀਚੇ ॥ ਸੁਧੁ. ਨ ਹੋਈਐ ਕਾਹੂ ਜਤਨਾ; ਓੜਕਿ. ਕੋ ਨ ਪਹੂਚੇ ॥੧॥
Источники и права