couponatlas.

Гуру Грантх Сахиб (гурмукхи): Анг 611

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੇ ਮਨ; ਸਾਧ ਸਰਣਿ ਛੁਟਕਾਰਾ ॥ ਬਿਨੁ ਗੁਰ ਪੂਰੇ. ਜਨਮ ਮਰਣੁ, ਨ ਰਹਈ; ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥ ਓਹੁ ਜੁ ਭਰਮੁ ਭੁਲਾਵਾ ਕਹੀਅਤ; ਤਿਨ ਮਹਿ ਉਰਝਿਓ ਸਗਲ ਸੰਸਾਰਾ ॥ ਪੂਰਨ ਭਗਤੁ ਪੁਰਖ ਸੁਆਮੀ ਕਾ; ਸਰਬ ਥੋਕ ਤੇ ਨਿਆਰਾ ॥੨॥ ਨਿੰਦਉ ਨਾਹੀ. ਕਾਹੂ ਬਾਤੈ; ਏਹੁ ਖਸਮ ਕਾ ਕੀਆ ॥ ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ; ਮਿਲਿ ਸਾਧਸੰਗਤਿ ਨਾਉ ਲੀਆ ॥੩॥ ਪਾਰਬ੍ਰਹਮ ਪਰਮੇਸੁਰ ਸਤਿਗੁਰ; ਸਭਨਾ ਕਰਤ ਉਧਾਰਾ ॥ ਕਹੁ ਨਾਨਕ. ਗੁਰ ਬਿਨੁ, ਨਹੀ ਤਰੀਐ; ਇਹੁ ਪੂਰਨ ਤਤੁ ਬੀਚਾਰਾ ॥੪॥੯॥ ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ; ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ; ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ; ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ. ਮਨੁ ਪਾਵੈ; ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ. ਜੁਗਤਿ ਸਚੁ ਪਾਈਐ; ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ; ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ. ਰਸਨਾ ਗਾਈਐ; ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ; ਜਾ ਤੇ ਬ੍ਰਿਥਾ. ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ; ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ; ਸਿਮਰੈ ਸਦਾ ਗੋੁਪਾਲਾ ॥੪॥੧੦॥ ਸੋਰਠਿ ਮਹਲਾ ੫ ॥ ਕਰਿ ਇਸਨਾਨੁ. ਸਿਮਰਿ ਪ੍ਰਭੁ ਅਪਨਾ; ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ. ਪ੍ਰਭ ਸਰਣਾ; ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ. ਪੜਹੁ ਨਿਤ ਭਾਈ; ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ; ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ; ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ; ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ; ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀ ਅਰਦਾਸਿ ਸੁਆਮੀ ਮੇਰੈ; ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ; ਗੁਰ ਨਾਨਕ ਕੀ ਵਡਿਆਈ ॥੪॥੧੧॥ ਸੋਰਠਿ ਮਹਲਾ ੫ ਘਰੁ ੨ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ. ਏਕਸ ਕੇ ਹਮ ਬਾਰਿਕ; ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ. ਜੀਉ ਹਮਾਰਾ ਬਲਿ ਬਲਿ ਜਾਸੀ; ਹਰਿ ਦਰਸਨੁ ਦੇਹੁ ਦਿਖਾਈ ॥੧॥
Источники и права