couponatlas.

Гуру Грантх Сахиб (гурмукхи): Анг 613

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਹ ਜਨ ਓਟ ਗਹੀ ਪ੍ਰਭ ਤੇਰੀ; ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ; ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ. ਪ੍ਰਭੂ ਲਿਵ ਲਾਈ; ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ. ਗੁਰ ਤੇ ਬੇਮੁਖਾਈ; ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ. ਤਿਤ ਹੀ ਲਾਗਾ; ਤੈਸੋ ਹੀ ਵਰਤਾਰਾ ॥ ਨਾਨਕ. ਸਹ ਪਕਰੀ ਸੰਤਨ ਕੀ; ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ ਸੋਰਠਿ ਮਹਲਾ ੫ ॥ ਰਾਜਨ ਮਹਿ. ਰਾਜਾ ਉਰਝਾਇਓ; ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ; ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ; ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ; ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ; ਭੂਮਨ ਭੂਮਿ ਪਿਆਰੀ ॥ ਖੀਰ ਸੰਗਿ. ਬਾਰਿਕੁ ਹੈ ਲੀਨਾ; ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ. ਬਿਦੁਅੰਸੀ ਰਚਿਆ; ਨੈਨ ਦੇਖਿ. ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ; ਤਿਉ ਹਰਿ ਜਨ. ਹਰਿ ਗੁਣ ਗਾਵਹਿ ॥੩॥ ਜੈਸੀ ਭੂਖ. ਤੈਸੀ ਕਾ ਪੂਰਕੁ; ਸਗਲ ਘਟਾ ਕਾ ਸੁਆਮੀ ॥ ਨਾਨਕ. ਪਿਆਸ ਲਗੀ ਦਰਸਨ ਕੀ; ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ ਸੋਰਠਿ ਮਹਲਾ ੫ ॥ ਹਮ ਮੈਲੇ. ਤੁਮ ਊਜਲ ਕਰਤੇ; ਹਮ ਨਿਰਗੁਨ. ਤੂ ਦਾਤਾ ॥ ਹਮ ਮੂਰਖ. ਤੁਮ ਚਤੁਰ ਸਿਆਣੇ; ਤੂ ਸਰਬ ਕਲਾ ਕਾ ਗਿਆਤਾ ॥੧॥ ਮਾਧੋ; ਹਮ ਐਸੇ. ਤੂ ਐਸਾ ॥ ਹਮ ਪਾਪੀ. ਤੁਮ ਪਾਪ ਖੰਡਨ; ਨੀਕੋ ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ. ਸਾਜਿ ਨਿਵਾਜੇ; ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ. ਗੁਨੁ ਨਹੀ ਕੋਈ; ਤੁਮ ਦਾਨੁ ਦੇਹੁ ਮਿਹਰਵਾਨਾ ॥੨॥ ਤੁਮ ਕਰਹੁ ਭਲਾ. ਹਮ ਭਲੋ, ਨ ਜਾਨਹ; ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ; ਤੁਮ ਰਾਖਹੁ ਅਪੁਨੇ ਬਾਲਾ ॥੩॥ ਤੁਮ ਨਿਧਾਨ ਅਟਲ ਸੁਲਿਤਾਨ; ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ. ਹਮ ਇਹੈ ਹਵਾਲਾ; ਰਾਖੁ ਸੰਤਨ ਕੈ ਪਾਛੈ ॥੪॥੬॥੧੭॥ ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ. ਆਪਨ ਸਿਮਰਨੁ ਦੇ; ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ; ਤਾਰਹੁ ਤਾਰਨਹਾਰੇ ॥੧॥ ਮਾਧੌ; ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ; ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ; ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ. ਮਾਗਨ ਕਉ ਸਗਲੀ; ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ. ਖਿਨੈ ਮਹਿ ਅਵਰਾ; ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ; ਊਚੌ ਅਗਮ ਅਪਾਰੇ ॥੩॥
Источники и права