couponatlas.

Гуру Грантх Сахиб (гурмукхи): Анг 615

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੂਰਨ ਪਾਰਬ੍ਰਹਮ ਪਰਮੇਸੁਰ; ਮੇਰੇ ਮਨ. ਸਦਾ ਧਿਆਈਐ ॥੧॥ ਸਿਮਰਹੁ. ਹਰਿ ਹਰਿ ਨਾਮੁ; ਪਰਾਨੀ ॥ ਬਿਨਸੈ ਕਾਚੀ ਦੇਹ; ਅਗਿਆਨੀ ॥ ਰਹਾਉ ॥ ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ; ਤਾ ਕੀ. ਕਛੁ ਨ ਵਡਾਈ ॥ ਰਾਮ ਭਜਨ ਬਿਨੁ. ਕਾਮਿ ਨ ਆਵਸਿ; ਸੰਗਿ. ਨ ਕਾਹੂ ਜਾਈ ॥੨॥ ਹਉ ਹਉ ਕਰਤ. ਬਿਹਾਇ ਅਵਰਦਾ; ਜੀਅ ਕੋ ਕਾਮੁ. ਨ ਕੀਨਾ ॥ ਧਾਵਤ ਧਾਵਤ. ਨਹ ਤ੍ਰਿਪਤਾਸਿਆ; ਰਾਮ ਨਾਮੁ. ਨਹੀ ਚੀਨਾ ॥੩॥ ਸਾਦ ਬਿਕਾਰ ਬਿਖੈ ਰਸ ਮਾਤੋ; ਅਸੰਖ ਖਤੇ ਕਰਿ ਫੇਰੇ ॥ ਨਾਨਕ ਕੀ ਪ੍ਰਭ ਪਾਹਿ ਬਿਨੰਤੀ; ਕਾਟਹੁ ਅਵਗੁਣ ਮੇਰੇ ॥੪॥੧੧॥੨੨॥ ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ; ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ; ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ; ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ; ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ; ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ; ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ; ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ; ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ; ਕਾਟੀ ਜਮ ਕੀ ਫਾਸਾ ॥ ਕਹੁ ਨਾਨਕ. ਪ੍ਰਭਿ ਕਿਰਪਾ ਧਾਰੀ; ਮਨ ਤਨ ਭਏ ਬਿਗਾਸਾ ॥੪॥੧੨॥੨੩॥ ਸੋਰਠਿ ਮਹਲਾ ੫ ॥ ਕਰਣ ਕਰਾਵਣਹਾਰ ਪ੍ਰਭੁ ਦਾਤਾ; ਪਾਰਬ੍ਰਹਮ ਪ੍ਰਭੁ ਸੁਆਮੀ ॥ ਸਗਲੇ ਜੀਅ ਕੀਏ ਦਇਆਲਾ; ਸੋ ਪ੍ਰਭੁ ਅੰਤਰਜਾਮੀ ॥੧॥ ਮੇਰਾ ਗੁਰੁ; ਹੋਆ ਆਪਿ ਸਹਾਈ ॥ ਸੂਖ ਸਹਜ ਆਨੰਦ ਮੰਗਲ ਰਸ; ਅਚਰਜ ਭਈ ਬਡਾਈ ॥ ਰਹਾਉ ॥ ਗੁਰ ਕੀ ਸਰਣਿ ਪਏ. ਭੈ ਨਾਸੇ; ਸਾਚੀ ਦਰਗਹ ਮਾਨੇ ॥ ਗੁਣ ਗਾਵਤ. ਆਰਾਧਿ ਨਾਮੁ ਹਰਿ; ਆਏ ਅਪੁਨੈ ਥਾਨੇ ॥੨॥ ਜੈ ਜੈ ਕਾਰੁ ਕਰੈ ਸਭ ਉਸਤਤਿ; ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ; ਜਿਨਿ ਪੂਰਨ ਪੈਜ ਸਵਾਰੀ ॥੩॥ ਗੋਸਟਿ ਗਿਆਨੁ. ਨਾਮੁ ਸੁਣਿ ਉਧਰੇ; ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ. ਪ੍ਰਭੁ ਅਪੁਨਾ; ਅਨਦ ਸੇਤੀ ਘਰਿ ਆਇਆ ॥੪॥੧੩॥੨੪॥ ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ. ਸਗਲ ਭੈ ਲਾਥੇ; ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ; ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ; ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ; ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ; ਚਿੰਤਾ ਸਗਲ ਬਿਨਾਸੀ ॥
Источники и права