couponatlas.

Гуру Грантх Сахиб (гурмукхи): Анг 617

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋਰਠਿ ਮਹਲਾ ੫ ਘਰੁ ੨ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ; ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ; ਘਟਿ ਘਟਿ ਮਾਧਉ ਜੀਆ ॥੧॥ ਸੰਤਹੁ; ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ; ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ; ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ; ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਹੋਇ ਅਨੰਦਾ; ਬਿਨਸੈ ਜਨਮ ਮਰਣ ਭੈ ਦੁਖੀ ॥ ਚਾਰਿ ਪਦਾਰਥ. ਨਵ ਨਿਧਿ ਪਾਵਹਿ; ਬਹੁਰਿ. ਨ ਤ੍ਰਿਸਨਾ ਭੁਖੀ ॥੧॥ ਜਾ ਕੋ ਨਾਮੁ ਲੈਤ; ਤੂ ਸੁਖੀ ॥ ਸਾਸਿ ਸਾਸਿ ਧਿਆਵਹੁ ਠਾਕੁਰ ਕਉ; ਮਨ ਤਨ ਜੀਅਰੇ ਮੁਖੀ ॥੧॥ ਰਹਾਉ ॥ ਸਾਂਤਿ ਪਾਵਹਿ ਹੋਵਹਿ ਮਨ ਸੀਤਲ; ਅਗਨਿ. ਨ ਅੰਤਰਿ ਧੁਖੀ ॥ ਗੁਰ ਨਾਨਕ ਕਉ. ਪ੍ਰਭੂ ਦਿਖਾਇਆ; ਜਲਿ ਥਲਿ ਤ੍ਰਿਭਵਣਿ ਰੁਖੀ ॥੨॥੨॥੩੦॥ ਸੋਰਠਿ ਮਹਲਾ ੫ ॥ ਕਾਮ ਕ੍ਰੋਧ ਲੋਭ ਝੂਠ ਨਿੰਦਾ; ਇਨ ਤੇ ਆਪਿ ਛਡਾਵਹੁ ॥ ਇਹ ਭੀਤਰ ਤੇ ਇਨ ਕਉ ਡਾਰਹੁ; ਆਪਨ ਨਿਕਟਿ ਬੁਲਾਵਹੁ ॥੧॥ ਅਪੁਨੀ ਬਿਧਿ; ਆਪਿ ਜਨਾਵਹੁ ॥ ਹਰਿ ਜਨ ਮੰਗਲ ਗਾਵਹੁ ॥੧॥ ਰਹਾਉ ॥ ਬਿਸਰੁ ਨਾਹੀ. ਕਬਹੂ ਹੀਏ ਤੇ; ਇਹ ਬਿਧਿ ਮਨ ਮਹਿ ਪਾਵਹੁ ॥ ਗੁਰੁ ਪੂਰਾ ਭੇਟਿਓ ਵਡਭਾਗੀ; ਜਨ ਨਾਨਕ. ਕਤਹਿ ਨ ਧਾਵਹੁ ॥੨॥੩॥੩੧॥ ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਸਭੁ ਕਛੁ ਪਾਈਐ; ਬਿਰਥੀ ਘਾਲ. ਨ ਜਾਈ ॥ ਤਿਸੁ ਪ੍ਰਭ ਤਿਆਗਿ. ਅਵਰ ਕਤ ਰਾਚਹੁ; ਜੋ ਸਭ ਮਹਿ ਰਹਿਆ ਸਮਾਈ ॥੧॥ ਹਰਿ ਹਰਿ ਸਿਮਰਹੁ; ਸੰਤ ਗੋਪਾਲਾ ॥ ਸਾਧਸੰਗਿ ਮਿਲਿ ਨਾਮੁ ਧਿਆਵਹੁ; ਪੂਰਨ ਹੋਵੈ ਘਾਲਾ ॥੧॥ ਰਹਾਉ ॥ ਸਾਰਿ ਸਮਾਲੈ ਨਿਤਿ ਪ੍ਰਤਿਪਾਲੈ; ਪ੍ਰੇਮ ਸਹਿਤ ਗਲਿ ਲਾਵੈ ॥ ਕਹੁ ਨਾਨਕ. ਪ੍ਰਭ ਤੁਮਰੇ ਬਿਸਰਤ; ਜਗਤ ਜੀਵਨੁ ਕੈਸੇ ਪਾਵੈ ॥੨॥੪॥੩੨॥ ਸੋਰਠਿ ਮਹਲਾ ੫ ॥ ਅਬਿਨਾਸੀ. ਜੀਅਨ ਕੋ ਦਾਤਾ; ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ. ਭਗਤਨ ਕਉ ਬਰਤਨਿ; ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ; ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ; ਬਾਹੁੜਿ ਦੂਖੁ. ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ; ਤਿਨ ਭੇਟਤ ਦੁਰਮਤਿ ਖੋਈ ॥
Источники и права