couponatlas.

Гуру Грантх Сахиб (гурмукхи): Анг 619

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਾਰਬ੍ਰਹਮੁ ਜਪਿ; ਸਦਾ ਨਿਹਾਲ ॥ ਰਹਾਉ ॥ ਅੰਤਰਿ ਬਾਹਰਿ ਥਾਨ ਥਨੰਤਰਿ; ਜਤ ਕਤ ਪੇਖਉ ਸੋਈ ॥ ਨਾਨਕ. ਗੁਰੁ ਪਾਇਓ ਵਡਭਾਗੀ; ਤਿਸੁ ਜੇਵਡੁ. ਅਵਰੁ ਨ ਕੋਈ ॥੨॥੧੧॥੩੯॥ ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ; ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ; ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ; ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ; ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ. ਬਾਹਰਿ ਫੁਨਿ ਸੂਖਾ; ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ. ਬਿਘਨੁ, ਨ ਲਾਗੈ ਕੋਊ; ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ ਸੋਰਠਿ ਮਹਲਾ ੫ ॥ ਸਾਧੂ ਸੰਗਿ ਭਇਆ ਮਨਿ ਉਦਮੁ; ਨਾਮੁ ਰਤਨੁ ਜਸੁ ਗਾਈ ॥ ਮਿਟਿ ਗਈ ਚਿੰਤਾ. ਸਿਮਰਿ ਅਨੰਤਾ; ਸਾਗਰੁ ਤਰਿਆ ਭਾਈ ॥੧॥ ਹਿਰਦੈ; ਹਰਿ ਕੇ ਚਰਣ ਵਸਾਈ ॥ ਸੁਖੁ ਪਾਇਆ ਸਹਜ ਧੁਨਿ ਉਪਜੀ; ਰੋਗਾ ਘਾਣਿ ਮਿਟਾਈ ॥ ਰਹਾਉ ॥ ਕਿਆ ਗੁਣ ਤੇਰੇ ਆਖਿ ਵਖਾਣਾ; ਕੀਮਤਿ. ਕਹਣੁ ਨ ਜਾਈ ॥ ਨਾਨਕ. ਭਗਤ ਭਏ ਅਬਿਨਾਸੀ; ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥ ਸੋਰਠਿ ਮਃ ੫ ॥ ਗਏ ਕਲੇਸ ਰੋਗ ਸਭਿ ਨਾਸੇ; ਪ੍ਰਭਿ ਅਪੁਨੈ ਕਿਰਪਾ ਧਾਰੀ ॥ ਆਠ ਪਹਰ ਆਰਾਧਹੁ ਸੁਆਮੀ; ਪੂਰਨ ਘਾਲ ਹਮਾਰੀ ॥੧॥ ਹਰਿ ਜੀਉ; ਤੂ ਸੁਖ ਸੰਪਤਿ ਰਾਸਿ ॥ ਰਾਖਿ ਲੈਹੁ ਭਾਈ ਮੇਰੇ ਕਉ; ਪ੍ਰਭ ਆਗੈ ਅਰਦਾਸਿ ॥ ਰਹਾਉ ॥ ਜੋ ਮਾਗਉ ਸੋਈ ਸੋਈ ਪਾਵਉ; ਅਪਨੇ ਖਸਮ ਭਰੋਸਾ ॥ ਕਹੁ ਨਾਨਕ. ਗੁਰੁ ਪੂਰਾ ਭੇਟਿਓ; ਮਿਟਿਓ ਸਗਲ ਅੰਦੇਸਾ ॥੨॥੧੪॥੪੨॥ ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ; ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ; ਮਨ ਇਛੇ ਫਲ ਪਾਇਆ ॥੧॥ ਮੇਰਾ ਗੁਰੁ ਪੂਰਾ; ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ; ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ; ਗੁਰ ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ; ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥ ਸੋਰਠਿ ਮਹਲਾ ੫ ॥ ਹਮਰੀ ਗਣਤ. ਨ ਗਣੀਆ ਕਾਈ; ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ; ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ; ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ; ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ. ਪਿੰਡੁ ਜਿਨਿ ਸਾਜਿਆ; ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ; ਨਾਨਕ. ਸਦ ਕੁਰਬਾਣੁ ॥੨॥੧੬॥੪੪॥
Источники и права