couponatlas.

Гуру Грантх Сахиб (гурмукхи): Анг 62

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਰਬੇ ਥਾਈ ਏਕੁ ਤੂੰ; ਜਿਉ ਭਾਵੈ ਤਿਉ ਰਾਖੁ ॥ ਗੁਰਮਤਿ ਸਾਚਾ ਮਨਿ ਵਸੈ; ਨਾਮੁ ਭਲੋ ਪਤਿ ਸਾਖੁ ॥ ਹਉਮੈ ਰੋਗੁ ਗਵਾਈਐ; ਸਬਦਿ ਸਚੈ ਸਚੁ ਭਾਖੁ ॥੮॥ ਆਕਾਸੀ ਪਾਤਾਲਿ ਤੂੰ; ਤ੍ਰਿਭਵਣਿ ਰਹਿਆ ਸਮਾਇ ॥ ਆਪੇ ਭਗਤੀ ਭਾਉ ਤੂੰ; ਆਪੇ ਮਿਲਹਿ ਮਿਲਾਇ ॥ ਨਾਨਕ ਨਾਮੁ. ਨ ਵੀਸਰੈ; ਜਿਉ ਭਾਵੈ ਤਿਵੈ ਰਜਾਇ ॥੯॥੧੩॥ ਸਿਰੀਰਾਗੁ ਮਹਲਾ ੧ ॥ ਰਾਮ ਨਾਮਿ ਮਨੁ ਬੇਧਿਆ; ਅਵਰੁ ਕਿ ਕਰੀ ਵੀਚਾਰੁ ॥ ਸਬਦ ਸੁਰਤਿ ਸੁਖੁ ਊਪਜੈ; ਪ੍ਰਭ ਰਾਤਉ ਸੁਖ ਸਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ; ਮੈ. ਹਰਿ ਨਾਮੁ ਅਧਾਰੁ ॥੧॥ ਮਨ ਰੇ; ਸਾਚੀ ਖਸਮ ਰਜਾਇ ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ; ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥ ਤਨੁ. ਬੈਸੰਤਰਿ ਹੋਮੀਐ; ਇਕ ਰਤੀ ਤੋਲਿ ਕਟਾਇ ॥ ਤਨੁ ਮਨੁ ਸਮਧਾ ਜੇ ਕਰੀ; ਅਨਦਿਨੁ ਅਗਨਿ ਜਲਾਇ ॥ ਹਰਿ ਨਾਮੈ ਤੁਲਿ. ਨ ਪੁਜਈ; ਜੇ ਲਖ ਕੋਟੀ ਕਰਮ ਕਮਾਇ ॥੨॥ ਅਰਧ ਸਰੀਰੁ ਕਟਾਈਐ; ਸਿਰਿ ਕਰਵਤੁ ਧਰਾਇ ॥ ਤਨੁ. ਹੈਮੰਚਲਿ ਗਾਲੀਐ; ਭੀ ਮਨ ਤੇ. ਰੋਗੁ ਨ ਜਾਇ ॥ ਹਰਿ ਨਾਮੈ ਤੁਲਿ. ਨ ਪੁਜਈ; ਸਭ ਡਿਠੀ ਠੋਕਿ ਵਜਾਇ ॥੩॥ ਕੰਚਨ ਕੇ ਕੋਟ, ਦਤੁ ਕਰੀ; ਬਹੁ ਹੈਵਰ ਗੈਵਰ ਦਾਨੁ ॥ ਭੂਮਿ ਦਾਨੁ ਗਊਆ ਘਣੀ; ਭੀ ਅੰਤਰਿ ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ; ਗੁਰਿ ਦੀਆ ਸਚੁ ਦਾਨੁ ॥੪॥ ਮਨਹਠ ਬੁਧੀ ਕੇਤੀਆ; ਕੇਤੇ ਬੇਦ ਬੀਚਾਰ ॥ ਕੇਤੇ ਬੰਧਨ ਜੀਅ ਕੇ; ਗੁਰਮੁਖਿ ਮੋਖ ਦੁਆਰ ॥ ਸਚਹੁ ਓਰੈ ਸਭੁ ਕੋ; ਉਪਰਿ ਸਚੁ ਆਚਾਰੁ ॥੫॥ ਸਭੁ ਕੋ ਊਚਾ ਆਖੀਐ; ਨੀਚੁ. ਨ ਦੀਸੈ ਕੋਇ ॥ ਇਕਨੈ ਭਾਂਡੇ ਸਾਜਿਐ; ਇਕੁ ਚਾਨਣੁ ਤਿਹੁ ਲੋਇ ॥ ਕਰਮਿ ਮਿਲੈ. ਸਚੁ ਪਾਈਐ; ਧੁਰਿ ਬਖਸ. ਨ ਮੇਟੈ ਕੋਇ ॥੬॥ ਸਾਧੁ ਮਿਲੈ ਸਾਧੂ ਜਨੈ; ਸੰਤੋਖੁ ਵਸੈ ਗੁਰ ਭਾਇ ॥ ਅਕਥ ਕਥਾ ਵੀਚਾਰੀਐ; ਜੇ ਸਤਿਗੁਰ ਮਾਹਿ ਸਮਾਇ ॥ ਪੀ ਅੰਮ੍ਰਿਤੁ ਸੰਤੋਖਿਆ; ਦਰਗਹਿ ਪੈਧਾ ਜਾਇ ॥੭॥ ਘਟਿ ਘਟਿ ਵਾਜੈ ਕਿੰਗੁਰੀ; ਅਨਦਿਨੁ ਸਬਦਿ ਸੁਭਾਇ ॥ ਵਿਰਲੇ ਕਉ ਸੋਝੀ ਪਈ; ਗੁਰਮੁਖਿ ਮਨੁ ਸਮਝਾਇ ॥ ਨਾਨਕ. ਨਾਮੁ ਨ ਵੀਸਰੈ; ਛੂਟੈ ਸਬਦੁ ਕਮਾਇ ॥੮॥੧੪॥ ਸਿਰੀਰਾਗੁ ਮਹਲਾ ੧ ॥ ਚਿਤੇ ਦਿਸਹਿ ਧਉਲਹਰ; ਬਗੇ ਬੰਕ ਦੁਆਰ ॥ ਕਰਿ ਮਨ ਖੁਸੀ ਉਸਾਰਿਆ; ਦੂਜੈ ਹੇਤਿ ਪਿਆਰਿ ॥ ਅੰਦਰੁ ਖਾਲੀ ਪ੍ਰੇਮ ਬਿਨੁ; ਢਹਿ ਢੇਰੀ ਤਨੁ ਛਾਰੁ ॥੧॥ ਭਾਈ ਰੇ; ਤਨੁ ਧਨੁ ਸਾਥਿ. ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ; ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥ ਰਹਾਉ ॥ ਰਾਮ ਨਾਮੁ. ਧਨੁ ਨਿਰਮਲੋ; ਜੇ ਦੇਵੈ ਦੇਵਣਹਾਰੁ ॥ ਆਗੈ. ਪੂਛ ਨ ਹੋਵਈ; ਜਿਸੁ ਬੇਲੀ ਗੁਰੁ ਕਰਤਾਰੁ ॥ ਆਪਿ ਛਡਾਏ ਛੁਟੀਐ; ਆਪੇ ਬਖਸਣਹਾਰੁ ॥੨॥
Источники и права