couponatlas.

Гуру Грантх Сахиб (гурмукхи): Анг 620

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋਰਠਿ ਮਹਲਾ ੫ ॥ ਦੁਰਤੁ ਗਵਾਇਆ. ਹਰਿ ਪ੍ਰਭਿ ਆਪੇ; ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ; ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ; ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ; ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ. ਉਧਾਰਣੁ ਸਤਿਗੁਰੁ ਮੇਰਾ; ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ; ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥ ਸੋਰਠਿ ਮਹਲਾ ੫ ॥ ਬਖਸਿਆ ਪਾਰਬ੍ਰਹਮ ਪਰਮੇਸਰਿ; ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ; ਕਾਰਜ ਸਗਲ ਸਵਾਰੇ ॥੧॥ ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ; ਅਪਣੀ ਕਿਰਪਾ ਧਾਰਿ ॥ ਰਹਾਉ ॥ ਸਦਾ ਅਨੰਦ ਕਰਹ ਮੇਰੇ ਪਿਆਰੇ; ਹਰਿ ਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ. ਨਾਨਕ. ਕਰਤੇ ਕੀ; ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥ ਸੋਰਠਿ ਮਹਲਾ ੫ ॥ ਭਏ ਕ੍ਰਿਪਾਲ ਸੁਆਮੀ ਮੇਰੇ; ਤਿਤੁ ਸਾਚੈ ਦਰਬਾਰਿ ॥ ਸਤਿਗੁਰਿ. ਤਾਪੁ ਗਵਾਇਆ ਭਾਈ; ਠਾਂਢਿ ਪਈ ਸੰਸਾਰਿ ॥ ਅਪਣੇ ਜੀਅ ਜੰਤ. ਆਪੇ ਰਾਖੇ; ਜਮਹਿ ਕੀਓ ਹਟਤਾਰਿ ॥੧॥ ਹਰਿ ਕੇ ਚਰਣ; ਰਿਦੈ ਉਰਿ ਧਾਰਿ ॥ ਸਦਾ ਸਦਾ ਪ੍ਰਭੁ ਸਿਮਰੀਐ ਭਾਈ; ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥ ਤਿਸ ਕੀ ਸਰਣੀ ਊਬਰੈ ਭਾਈ; ਜਿਨਿ ਰਚਿਆ ਸਭੁ ਕੋਇ ॥ ਕਰਣ ਕਾਰਣ ਸਮਰਥੁ ਸੋ ਭਾਈ; ਸਚੈ ਸਚੀ ਸੋਇ ॥ ਨਾਨਕ ਪ੍ਰਭੂ ਧਿਆਈਐ ਭਾਈ; ਮਨੁ ਤਨੁ ਸੀਤਲੁ ਹੋਇ ॥੨॥੧੯॥੪੭॥ ਸੋਰਠਿ ਮਹਲਾ ੫ ॥ ਸੰਤਹੁ; ਹਰਿ ਹਰਿ ਨਾਮੁ ਧਿਆਈ ॥ ਸੁਖ ਸਾਗਰ ਪ੍ਰਭੁ. ਵਿਸਰਉ ਨਾਹੀ; ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥ ਸਤਿਗੁਰਿ ਪੂਰੈ. ਤਾਪੁ ਗਵਾਇਆ; ਅਪਣੀ ਕਿਰਪਾ ਧਾਰੀ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ; ਦੁਖੁ ਮਿਟਿਆ ਸਭ ਪਰਵਾਰੀ ॥੧॥ ਸਰਬ ਨਿਧਾਨ ਮੰਗਲ ਰਸ ਰੂਪਾ; ਹਰਿ ਕਾ ਨਾਮੁ ਅਧਾਰੋ ॥ ਨਾਨਕ. ਪਤਿ ਰਾਖੀ ਪਰਮੇਸਰਿ; ਉਧਰਿਆ ਸਭੁ ਸੰਸਾਰੋ ॥੨॥੨੦॥੪੮॥ ਸੋਰਠਿ ਮਹਲਾ ੫ ॥ ਮੇਰਾ. ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ; ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ. ਪ੍ਰਭਿ ਆਪਿ ਮਿਟਾਇਆ; ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ; ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ; ਹਮਰਾ ਗੁਣੁ ਅਵਗੁਣੁ. ਨ ਬੀਚਾਰਿਆ ॥
Источники и права