couponatlas.

Гуру Грантх Сахиб (гурмукхи): Анг 621

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਟਲ ਬਚਨੁ ਨਾਨਕ ਗੁਰ ਤੇਰਾ; ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ; ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ; ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ; ਮੇਰੈ ਨਾਲਿ ॥ ਗੁਰਿ ਪੂਰੈ. ਪੂਰੀ ਸਭ ਰਾਖੀ; ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ; ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ; ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥ ਸੋਰਠਿ ਮਹਲਾ ੫ ਘਰੁ ੩ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ; ਨਹੀ ਸਹਸਾ ਚੁਕਾਇਆ ॥ ਸਿਕਦਾਰਹੁ. ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ; ਨਿਬੇਰਾ ॥੧॥ ਅਬ ਢੂਢਨ. ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ, ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ. ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ. ਆਪੁ ਗਵਾਈ ॥੪॥੧॥੫੧॥ ਸੋਰਠਿ ਮਹਲਾ ੫ ॥ ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ; ਗੁਰੂ ਧਿਆਇਹੁ ॥ ਗੁਰਿ ਪੂਰੈ; ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥੧॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ; ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ; ਕਹਣੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ ਭੇਟਤ; ਮਨਿ ਓਮਾਹਾ ॥੨॥ ਸਗਲ ਪਰਾਛਤ ਲਾਥੇ ॥ ਮਿਲਿ ਸਾਧਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥੩॥ ਗੁਰਿ. ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ; ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥੪॥੨॥੫੨॥ ਸੋਰਠਿ ਮਹਲਾ ੫ ॥ ਗੁਰਿ ਪੂਰੈ; ਕਿਰਪਾ ਧਾਰੀ ॥ ਪ੍ਰਭਿ; ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ; ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ; ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥
Источники и права