couponatlas.

Гуру Грантх Сахиб (гурмукхи): Анг 624

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋਰਠਿ ਮਹਲਾ ੫ ॥ ਗੁਰਿ ਪੂਰੈ. ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ; ਰਿਦ ਧਾਰੇ ॥ ਬਿਘਨੁ ਨ ਲਾਗੈ. ਤਿਲ ਕਾ ਕੋਈ; ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ. ਦੁਰਮਤਿ ਖੋਏ ॥ ਪਤਿਤ. ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ; ਪਾਪ ਕਮਾਤੇ ॥੨॥ ਗੁਨ ਗੋਬਿੰਦ; ਨਿਤ ਗਾਈਐ ॥ ਸਾਧਸੰਗਿ; ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ. ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥ ਰਾਗੁ ਸੋਰਠਿ ਮਹਲਾ ੫ ॥ ਦਹ ਦਿਸ ਛਤ੍ਰ. ਮੇਘ ਘਟਾ ਘਟ; ਦਾਮਨਿ ਚਮਕਿ ਡਰਾਇਓ ॥ ਸੇਜ ਇਕੇਲੀ. ਨੀਦ ਨਹੁ ਨੈਨਹ; ਪਿਰੁ ਪਰਦੇਸਿ ਸਿਧਾਇਓ ॥੧॥ ਹੁਣਿ. ਨਹੀ ਸੰਦੇਸਰੋ ਮਾਇਓ ॥ ਏਕ ਕੋਸਰੋ. ਸਿਧਿ ਕਰਤ ਲਾਲੁ; ਤਬ ਚਤੁਰ ਪਾਤਰੋ ਆਇਓ ॥ ਰਹਾਉ ॥ ਕਿਉ ਬਿਸਰੈ. ਇਹੁ ਲਾਲੁ ਪਿਆਰੋ; ਸਰਬ ਗੁਣਾ ਸੁਖਦਾਇਓ ॥ ਮੰਦਰਿ ਚਰਿ ਕੈ. ਪੰਥੁ ਨਿਹਾਰਉ; ਨੈਨ. ਨੀਰਿ ਭਰਿ ਆਇਓ ॥੨॥ ਹਉ ਹਉ ਭੀਤਿ ਭਇਓ ਹੈ ਬੀਚੋ; ਸੁਨਤ ਦੇਸਿ ਨਿਕਟਾਇਓ ॥ ਭਾਂਭੀਰੀ ਕੇ ਪਾਤ ਪਰਦੋ; ਬਿਨੁ ਪੇਖੇ. ਦੂਰਾਇਓ ॥੩॥ ਭਇਓ ਕਿਰਪਾਲੁ ਸਰਬ ਕੋ ਠਾਕੁਰੁ; ਸਗਰੋ ਦੂਖੁ ਮਿਟਾਇਓ ॥ ਕਹੁ ਨਾਨਕ. ਹਉਮੈ ਭੀਤਿ, ਗੁਰਿ ਖੋਈ; ਤਉ ਦਇਆਰੁ ਬੀਠਲੋ ਪਾਇਓ ॥੪॥ ਸਭੁ ਰਹਿਓ ਅੰਦੇਸਰੋ; ਮਾਇਓ ॥ ਜੋ ਚਾਹਤ; ਸੋ ਗੁਰੂ ਮਿਲਾਇਓ ॥ ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥ ਸੋਰਠਿ ਮਹਲਾ ੫ ॥ ਗਈ ਬਹੋੜੁ. ਬੰਦੀ ਛੋੜੁ; ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ. ਧਰਮੁ ਨ ਜਾਣਾ; ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ; ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ; ਨਿਮਾਣਿਆ ਤੂ ਮਾਣੁ ॥ ਨਿਚੀਜਿਆ. ਚੀਜ ਕਰੇ ਮੇਰਾ ਗੋਵਿੰਦੁ; ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ. ਭਾਇ ਸੁਭਾਈ; ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ; ਬਹੁੜਿ. ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ. ਬਖਸਿ ਲਏ ਪ੍ਰਭੁ; ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ; ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ. ਨ ਭੀਜੈ ਗੋਬਿੰਦੁ; ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ; ਇਕ ਤੇਰੀ ਓਟ ਰਹਾਈਐ ॥੩॥
Источники и права