couponatlas.

Гуру Грантх Сахиб (гурмукхи): Анг 627

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿ ਕਰਾਵੈ ਸੋ ਕਰਣਾ ॥ ਨਾਨਕ ਦਾਸ. ਤੇਰੀ ਸਰਣਾ ॥੨॥੭॥੭੧॥ ਸੋਰਠਿ ਮਹਲਾ ੫ ॥ ਹਰਿ ਨਾਮੁ ਰਿਦੈ ਪਰੋਇਆ ॥ ਸਭੁ ਕਾਜੁ ਹਮਾਰਾ ਹੋਇਆ ॥ ਪ੍ਰਭ ਚਰਣੀ ਮਨੁ ਲਾਗਾ ॥ ਪੂਰਨ ਜਾ ਕੇ ਭਾਗਾ ॥੧॥ ਮਿਲਿ ਸਾਧਸੰਗਿ; ਹਰਿ ਧਿਆਇਆ ॥ ਆਠ ਪਹਰ ਅਰਾਧਿਓ ਹਰਿ ਹਰਿ; ਮਨ ਚਿੰਦਿਆ ਫਲੁ ਪਾਇਆ ॥ ਰਹਾਉ ॥ ਪਰਾ ਪੂਰਬਲਾ ਅੰਕੁਰੁ ਜਾਗਿਆ ॥ ਰਾਮ ਨਾਮਿ ਮਨੁ ਲਾਗਿਆ ॥ ਮਨਿ ਤਨਿ; ਹਰਿ ਦਰਸਿ ਸਮਾਵੈ ॥ ਨਾਨਕ ਦਾਸ ਸਚੇ ਗੁਣ ਗਾਵੈ ॥੨॥੮॥੭੨॥ ਸੋਰਠਿ ਮਹਲਾ ੫ ॥ ਗੁਰ ਮਿਲਿ ਪ੍ਰਭੂ ਚਿਤਾਰਿਆ ॥ ਕਾਰਜ ਸਭਿ ਸਵਾਰਿਆ ॥ ਮੰਦਾ ਕੋ. ਨ ਅਲਾਏ ॥ ਸਭ ਜੈ ਜੈ ਕਾਰੁ ਸੁਣਾਏ ॥੧॥ ਸੰਤਹੁ; ਸਾਚੀ ਸਰਣਿ ਸੁਆਮੀ ॥ ਜੀਅ ਜੰਤ ਸਭਿ ਹਾਥਿ ਤਿਸੈ ਕੈ; ਸੋ ਪ੍ਰਭੁ ਅੰਤਰਜਾਮੀ ॥ ਰਹਾਉ ॥ ਕਰਤਬ ਸਭਿ ਸਵਾਰੇ ॥ ਪ੍ਰਭਿ; ਅਪੁਨਾ ਬਿਰਦੁ ਸਮਾਰੇ ॥ ਪਤਿਤ. ਪਾਵਨ; ਪ੍ਰਭ ਨਾਮਾ ॥ ਜਨ ਨਾਨਕ. ਸਦ ਕੁਰਬਾਨਾ ॥੨॥੯॥੭੩॥ ਸੋਰਠਿ ਮਹਲਾ ੫ ॥ ਪਾਰਬ੍ਰਹਮਿ ਸਾਜਿ ਸਵਾਰਿਆ ॥ ਇਹੁ ਲਹੁੜਾ; ਗੁਰੂ ਉਬਾਰਿਆ ॥ ਅਨਦ ਕਰਹੁ. ਪਿਤ ਮਾਤਾ ॥ ਪਰਮੇਸਰੁ. ਜੀਅ ਕਾ ਦਾਤਾ ॥੧॥ ਸੁਭ ਚਿਤਵਨਿ ਦਾਸ ਤੁਮਾਰੇ ॥ ਰਾਖਹਿ ਪੈਜ ਦਾਸ ਅਪੁਨੇ ਕੀ; ਕਾਰਜ ਆਪਿ ਸਵਾਰੇ ॥ ਰਹਾਉ ॥ ਮੇਰਾ ਪ੍ਰਭੁ ਪਰਉਪਕਾਰੀ ॥ ਪੂਰਨ ਕਲ ਜਿਨਿ ਧਾਰੀ ॥ ਨਾਨਕ. ਸਰਣੀ ਆਇਆ ॥ ਮਨ ਚਿੰਦਿਆ ਫਲੁ ਪਾਇਆ ॥੨॥੧੦॥੭੪॥ ਸੋਰਠਿ ਮਹਲਾ ੫ ॥ ਸਦਾ ਸਦਾ ਹਰਿ ਜਾਪੇ ॥ ਪ੍ਰਭ. ਬਾਲਕ ਰਾਖੇ ਆਪੇ ॥ ਸੀਤਲਾ ਠਾਕਿ ਰਹਾਈ ॥ ਬਿਘਨ ਗਏ; ਹਰਿ ਨਾਈ ॥੧॥ ਮੇਰਾ ਪ੍ਰਭੁ; ਹੋਆ ਸਦਾ ਦਇਆਲਾ ॥ ਅਰਦਾਸਿ ਸੁਣੀ ਭਗਤ ਅਪੁਨੇ ਕੀ; ਸਭ ਜੀਅ ਭਇਆ ਕਿਰਪਾਲਾ ॥ ਰਹਾਉ ॥ ਪ੍ਰਭ ਕਰਣ ਕਾਰਣ ਸਮਰਾਥਾ ॥ ਹਰਿ ਸਿਮਰਤ; ਸਭੁ ਦੁਖੁ ਲਾਥਾ ॥ ਅਪਣੇ ਦਾਸ ਕੀ ਸੁਣੀ ਬੇਨੰਤੀ ॥ ਸਭ ਨਾਨਕ. ਸੁਖਿ ਸਵੰਤੀ ॥੨॥੧੧॥੭੫॥ ਸੋਰਠਿ ਮਹਲਾ ੫ ॥ ਅਪਨਾ ਗੁਰੂ ਧਿਆਏ ॥ ਮਿਲਿ ਕੁਸਲ ਸੇਤੀ. ਘਰਿ ਆਏ ॥ ਨਾਮੈ ਕੀ ਵਡਿਆਈ ॥ ਤਿਸੁ ਕੀਮਤਿ; ਕਹਣੁ ਨ ਜਾਈ ॥੧॥ ਸੰਤਹੁ; ਹਰਿ ਹਰਿ ਹਰਿ ਆਰਾਧਹੁ ॥ ਹਰਿ ਆਰਾਧਿ. ਸਭੋ ਕਿਛੁ ਪਾਈਐ; ਕਾਰਜ ਸਗਲੇ ਸਾਧਹੁ ॥ ਰਹਾਉ ॥ ਪ੍ਰੇਮ ਭਗਤਿ ਪ੍ਰਭ ਲਾਗੀ ॥ ਸੋ ਪਾਏ ਜਿਸੁ ਵਡਭਾਗੀ ॥ ਜਨ ਨਾਨਕ. ਨਾਮੁ ਧਿਆਇਆ ॥ ਤਿਨਿ ਸਰਬ ਸੁਖਾ ਫਲ ਪਾਇਆ ॥੨॥੧੨॥੭੬॥ ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ. ਨਰ ਨਾਰੀ ॥ ਹਰਿ ਹਰਿ ਪ੍ਰਭਿ. ਕਿਰਪਾ ਧਾਰੀ ॥੧॥
Источники и права