couponatlas.

Гуру Грантх Сахиб (гурмукхи): Анг 628

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੰਤਹੁ; ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ; ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ. ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ. ਸਾਚੁ ਵਖਾਨਾ ॥੨॥੧੩॥੭੭॥ ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ; ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ; ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ. ਪ੍ਰਭ ਸਰਣਾਈ ॥੨॥੧੪॥੭੮॥ ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ. ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ. ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ. ਸਦਾ ਸੁਖਦਾਈ ॥ ਜੋ ਇਛਹਿ. ਸੋਈ ਫਲੁ ਪਾਵਹਿ; ਬਿਰਥੀ ਆਸ. ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ; ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ. ਤਾ ਕਾ ਮਨੁ ਲੀਣਾ; ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ; ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ; ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ. ਸਰਬਸੁ ਦੀਨੇ; ਆਪਹਿ ਆਪੁ ਮਿਲਾਇਆ ॥ ਕਹੁ ਨਾਨਕ. ਸਰਬ ਥੋਕ ਪੂਰਨ; ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਸੋਰਠਿ ਮਹਲਾ ੫ ॥ ਗਰੀਬੀ; ਗਦਾ ਹਮਾਰੀ ॥ ਖੰਨਾ. ਸਗਲ ਰੇਨੁ ਛਾਰੀ ॥ ਇਸੁ ਆਗੈ; ਕੋ ਨ ਟਿਕੈ. ਵੇਕਾਰੀ ॥ ਗੁਰ ਪੂਰੇ; ਏਹ ਗਲ ਸਾਰੀ ॥੧॥ ਹਰਿ ਹਰਿ ਨਾਮੁ; ਸੰਤਨ ਕੀ ਓਟਾ ॥ ਜੋ ਸਿਮਰੈ. ਤਿਸ ਕੀ ਗਤਿ ਹੋਵੈ; ਉਧਰਹਿ ਸਗਲੇ ਕੋਟਾ ॥੧॥ ਰਹਾਉ ॥ ਸੰਤ ਸੰਗਿ ਜਸੁ ਗਾਇਆ ॥ ਇਹੁ ਪੂਰਨ ਹਰਿ ਧਨੁ ਪਾਇਆ ॥ ਕਹੁ ਨਾਨਕ; ਆਪੁ ਮਿਟਾਇਆ ॥ ਸਭੁ ਪਾਰਬ੍ਰਹਮੁ ਨਦਰੀ ਆਇਆ ॥੨॥੧੬॥੮੦॥ ਸੋਰਠਿ ਮਹਲਾ ੫ ॥ ਗੁਰਿ ਪੂਰੈ. ਪੂਰੀ ਕੀਨੀ ॥ ਬਖਸ ਅਪੁਨੀ ਕਰਿ ਦੀਨੀ ॥ ਨਿਤ ਅਨੰਦ ਸੁਖ ਪਾਇਆ ॥ ਥਾਵ ਸਗਲੇ ਸੁਖੀ ਵਸਾਇਆ ॥੧॥ ਹਰਿ ਕੀ ਭਗਤਿ; ਫਲ ਦਾਤੀ ॥ ਗੁਰਿ ਪੂਰੈ. ਕਿਰਪਾ ਕਰਿ ਦੀਨੀ; ਵਿਰਲੈ ਕਿਨ ਹੀ ਜਾਤੀ ॥ ਰਹਾਉ ॥ ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ ਸੁਖਦਾਈ ॥ ਨਾਨਕ. ਨਾਮੁ ਧਿਆਇਆ ॥ ਪੂਰਬਿ ਲਿਖਿਆ ਪਾਇਆ ॥੨॥੧੭॥੮੧॥ ਸੋਰਠਿ ਮਹਲਾ ੫ ॥
Источники и права