couponatlas.

Гуру Грантх Сахиб (гурмукхи): Анг 629

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰੁ ਪੂਰਾ ਆਰਾਧੇ ॥ ਕਾਰਜ ਸਗਲੇ ਸਾਧੇ ॥ ਸਗਲ ਮਨੋਰਥ ਪੂਰੇ ॥ ਬਾਜੇ ਅਨਹਦ ਤੂਰੇ ॥੧॥ ਸੰਤਹੁ; ਰਾਮੁ ਜਪਤ ਸੁਖੁ ਪਾਇਆ ॥ ਸੰਤ ਅਸਥਾਨਿ. ਬਸੇ ਸੁਖ ਸਹਜੇ; ਸਗਲੇ ਦੂਖ ਮਿਟਾਇਆ ॥੧॥ ਰਹਾਉ ॥ ਗੁਰ ਪੂਰੇ ਕੀ ਬਾਣੀ ॥ ਪਾਰਬ੍ਰਹਮ ਮਨਿ ਭਾਣੀ ॥ ਨਾਨਕ ਦਾਸਿ ਵਖਾਣੀ ॥ ਨਿਰਮਲ ਅਕਥ ਕਹਾਣੀ ॥੨॥੧੮॥੮੨॥ ਸੋਰਠਿ ਮਹਲਾ ੫ ॥ ਭੂਖੇ ਖਾਵਤ, ਲਾਜ. ਨ ਆਵੈ ॥ ਤਿਉ ਹਰਿ ਜਨੁ; ਹਰਿ ਗੁਣ ਗਾਵੈ ॥੧॥ ਅਪਨੇ ਕਾਜ ਕਉ. ਕਿਉ ਅਲਕਾਈਐ ॥ ਜਿਤੁ ਸਿਮਰਨਿ. ਦਰਗਹ ਮੁਖੁ ਊਜਲ; ਸਦਾ ਸਦਾ ਸੁਖੁ ਪਾਈਐ ॥੧॥ ਰਹਾਉ ॥ ਜਿਉ ਕਾਮੀ; ਕਾਮਿ ਲੁਭਾਵੈ ॥ ਤਿਉ ਹਰਿ ਦਾਸ; ਹਰਿ ਜਸੁ ਭਾਵੈ ॥੨॥ ਜਿਉ ਮਾਤਾ. ਬਾਲਿ ਲਪਟਾਵੈ ॥ ਤਿਉ ਗਿਆਨੀ. ਨਾਮੁ ਕਮਾਵੈ ॥੩॥ ਗੁਰ ਪੂਰੇ ਤੇ ਪਾਵੈ ॥ ਜਨ ਨਾਨਕ. ਨਾਮੁ ਧਿਆਵੈ ॥੪॥੧੯॥੮੩॥ ਸੋਰਠਿ ਮਹਲਾ ੫ ॥ ਸੁਖ ਸਾਂਦਿ. ਘਰਿ ਆਇਆ ॥ ਨਿੰਦਕ ਕੈ ਮੁਖਿ ਛਾਇਆ ॥ ਪੂਰੈ ਗੁਰਿ. ਪਹਿਰਾਇਆ ॥ ਬਿਨਸੇ ਦੁਖ ਸਬਾਇਆ ॥੧॥ ਸੰਤਹੁ; ਸਾਚੇ ਕੀ ਵਡਿਆਈ ॥ ਜਿਨਿ ਅਚਰਜ ਸੋਭ ਬਣਾਈ ॥੧॥ ਰਹਾਉ ॥ ਬੋਲੇ ਸਾਹਿਬ ਕੈ ਭਾਣੈ ॥ ਦਾਸੁ. ਬਾਣੀ ਬ੍ਰਹਮੁ ਵਖਾਣੈ ॥ ਨਾਨਕ. ਪ੍ਰਭ ਸੁਖਦਾਈ ॥ ਜਿਨਿ ਪੂਰੀ ਬਣਤ ਬਣਾਈ ॥੨॥੨੦॥੮੪॥ ਸੋਰਠਿ ਮਹਲਾ ੫ ॥ ਪ੍ਰਭੁ ਅਪੁਨਾ. ਰਿਦੈ ਧਿਆਏ ॥ ਘਰਿ. ਸਹੀ ਸਲਾਮਤਿ ਆਏ ॥ ਸੰਤੋਖੁ ਭਇਆ ਸੰਸਾਰੇ ॥ ਗੁਰਿ ਪੂਰੈ. ਲੈ ਤਾਰੇ ॥੧॥ ਸੰਤਹੁ; ਪ੍ਰਭੁ ਮੇਰਾ ਸਦਾ ਦਇਆਲਾ ॥ ਅਪਨੇ ਭਗਤ ਕੀ. ਗਣਤ, ਨ ਗਣਈ; ਰਾਖੈ ਬਾਲ ਗੁਪਾਲਾ ॥੧॥ ਰਹਾਉ ॥ ਹਰਿ ਨਾਮੁ. ਰਿਦੈ ਉਰਿ ਧਾਰੇ ॥ ਤਿਨਿ. ਸਭੇ ਥੋਕ ਸਵਾਰੇ ॥ ਗੁਰਿ ਪੂਰੈ. ਤੁਸਿ ਦੀਆ ॥ ਫਿਰਿ ਨਾਨਕ; ਦੂਖੁ. ਨ ਥੀਆ ॥੨॥੨੧॥੮੫॥ ਸੋਰਠਿ ਮਹਲਾ ੫ ॥ ਹਰਿ ਮਨਿ ਤਨਿ. ਵਸਿਆ ਸੋਈ ॥ ਜੈ ਜੈ ਕਾਰੁ ਕਰੇ ਸਭੁ ਕੋਈ ॥ ਗੁਰ ਪੂਰੇ ਕੀ ਵਡਿਆਈ ॥ ਤਾ ਕੀ ਕੀਮਤਿ; ਕਹੀ. ਨ ਜਾਈ ॥੧॥ ਹਉ ਕੁਰਬਾਨੁ ਜਾਈ. ਤੇਰੇ ਨਾਵੈ ॥ ਜਿਸ ਨੋ ਬਖਸਿ ਲੈਹਿ ਮੇਰੇ ਪਿਆਰੇ; ਸੋ ਜਸੁ ਤੇਰਾ ਗਾਵੈ ॥੧॥ ਰਹਾਉ ॥ ਤੂੰ ਭਾਰੋ ਸੁਆਮੀ ਮੇਰਾ ॥ ਸੰਤਾਂ ਭਰਵਾਸਾ ਤੇਰਾ ॥ ਨਾਨਕ. ਪ੍ਰਭ ਸਰਣਾਈ ॥ ਮੁਖਿ ਨਿੰਦਕ ਕੈ ਛਾਈ ॥੨॥੨੨॥੮੬॥ ਸੋਰਠਿ ਮਹਲਾ ੫ ॥ ਆਗੈ. ਸੁਖੁ ਮੇਰੇ ਮੀਤਾ ॥ ਪਾਛੇ ਆਨਦੁ. ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ. ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ. ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥
Источники и права