couponatlas.

Гуру Грантх Сахиб (гурмукхи): Анг 63

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਮੁਖੁ ਜਾਣੈ ਆਪਣੇ; ਧੀਆ ਪੂਤ ਸੰਜੋਗੁ ॥ ਨਾਰੀ ਦੇਖਿ. ਵਿਗਾਸੀਅਹਿ; ਨਾਲੇ ਹਰਖੁ ਸੁ ਸੋਗੁ ॥ ਗੁਰਮੁਖਿ ਸਬਦਿ ਰੰਗਾਵਲੇ; ਅਹਿਨਿਸਿ ਹਰਿ ਰਸੁ ਭੋਗੁ ॥੩॥ ਚਿਤੁ ਚਲੈ. ਵਿਤੁ ਜਾਵਣੋ; ਸਾਕਤ ਡੋਲਿ ਡੋਲਾਇ ॥ ਬਾਹਰਿ ਢੂੰਢਿ ਵਿਗੁਚੀਐ; ਘਰ ਮਹਿ ਵਸਤੁ ਸੁਥਾਇ ॥ ਮਨਮੁਖਿ. ਹਉਮੈ ਕਰਿ ਮੁਸੀ; ਗੁਰਮੁਖਿ ਪਲੈ ਪਾਇ ॥੪॥ ਸਾਕਤ ਨਿਰਗੁਣਿਆਰਿਆ; ਆਪਣਾ ਮੂਲੁ ਪਛਾਣੁ ॥ ਰਕਤੁ ਬਿੰਦੁ ਕਾ ਇਹੁ ਤਨੋ; ਅਗਨੀ ਪਾਸਿ ਪਿਰਾਣੁ ॥ ਪਵਣੈ ਕੈ ਵਸਿ ਦੇਹੁਰੀ; ਮਸਤਕਿ ਸਚੁ ਨੀਸਾਣੁ ॥੫॥ ਬਹੁਤਾ ਜੀਵਣੁ ਮੰਗੀਐ; ਮੁਆ. ਨ ਲੋੜੈ ਕੋਇ ॥ ਸੁਖ ਜੀਵਣੁ ਤਿਸੁ ਆਖੀਐ; ਜਿਸੁ ਗੁਰਮੁਖਿ ਵਸਿਆ ਸੋਇ ॥ ਨਾਮ ਵਿਹੂਣੇ ਕਿਆ ਗਣੀ; ਜਿਸੁ ਹਰਿ ਗੁਰ ਦਰਸੁ, ਨ ਹੋਇ ॥੬॥ ਜਿਉ ਸੁਪਨੈ ਨਿਸਿ ਭੁਲੀਐ; ਜਬ ਲਗਿ ਨਿਦ੍ਰਾ ਹੋਇ ॥ ਇਉ ਸਰਪਨਿ ਕੈ ਵਸਿ ਜੀਅੜਾ; ਅੰਤਰਿ ਹਉਮੈ ਦੋਇ ॥ ਗੁਰਮਤਿ ਹੋਇ ਵੀਚਾਰੀਐ; ਸੁਪਨਾ ਇਹੁ ਜਗੁ ਲੋਇ ॥੭॥ ਅਗਨਿ ਮਰੈ. ਜਲੁ ਪਾਈਐ; ਜਿਉ ਬਾਰਿਕ ਦੂਧੈ ਮਾਇ ॥ ਬਿਨੁ ਜਲ. ਕਮਲ ਸੁ ਨਾ ਥੀਐ; ਬਿਨੁ ਜਲ. ਮੀਨੁ ਮਰਾਇ ॥ ਨਾਨਕ. ਗੁਰਮੁਖਿ ਹਰਿ ਰਸਿ ਮਿਲੈ; ਜੀਵਾ ਹਰਿ ਗੁਣ ਗਾਇ ॥੮॥੧੫॥ ਸਿਰੀਰਾਗੁ ਮਹਲਾ ੧ ॥ ਡੂੰਗਰੁ ਦੇਖਿ ਡਰਾਵਣੋ; ਪੇਈਅੜੈ ਡਰੀਆਸੁ ॥ ਊਚਉ ਪਰਬਤੁ ਗਾਖੜੋ; ਨਾ ਪਉੜੀ. ਤਿਤੁ ਤਾਸੁ ॥ ਗੁਰਮੁਖਿ ਅੰਤਰਿ ਜਾਣਿਆ; ਗੁਰਿ ਮੇਲੀ ਤਰੀਆਸੁ ॥੧॥ ਭਾਈ ਰੇ; ਭਵਜਲੁ ਬਿਖਮੁ ਡਰਾਂਉ ॥ ਪੂਰਾ ਸਤਿਗੁਰੁ ਰਸਿ ਮਿਲੈ; ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥ ਚਲਾ ਚਲਾ ਜੇ ਕਰੀ; ਜਾਣਾ ਚਲਣਹਾਰੁ ॥ ਜੋ ਆਇਆ ਸੋ ਚਲਸੀ; ਅਮਰੁ ਸੁ ਗੁਰੁ ਕਰਤਾਰੁ ॥ ਭੀ ਸਚਾ ਸਾਲਾਹਣਾ; ਸਚੈ ਥਾਨਿ ਪਿਆਰੁ ॥੨॥ ਦਰ ਘਰ ਮਹਲਾ ਸੋਹਣੇ; ਪਕੇ ਕੋਟ ਹਜਾਰ ॥ ਹਸਤੀ ਘੋੜੇ ਪਾਖਰੇ; ਲਸਕਰ ਲਖ ਅਪਾਰ ॥ ਕਿਸ ਹੀ ਨਾਲਿ. ਨ ਚਲਿਆ; ਖਪਿ ਖਪਿ ਮੁਏ ਅਸਾਰ ॥੩॥ ਸੁਇਨਾ ਰੁਪਾ ਸੰਚੀਐ; ਮਾਲੁ ਜਾਲੁ ਜੰਜਾਲੁ ॥ ਸਭ ਜਗ ਮਹਿ ਦੋਹੀ ਫੇਰੀਐ; ਬਿਨੁ ਨਾਵੈ. ਸਿਰਿ ਕਾਲੁ ॥ ਪਿੰਡੁ ਪੜੈ. ਜੀਉ ਖੇਲਸੀ; ਬਦਫੈਲੀ ਕਿਆ ਹਾਲੁ ॥੪॥ ਪੁਤਾ ਦੇਖਿ ਵਿਗਸੀਐ; ਨਾਰੀ ਸੇਜ ਭਤਾਰ ॥ ਚੋਆ ਚੰਦਨੁ ਲਾਈਐ; ਕਾਪੜੁ ਰੂਪੁ ਸੀਗਾਰੁ ॥ ਖੇਹੂ ਖੇਹ ਰਲਾਈਐ; ਛੋਡਿ ਚਲੈ ਘਰ ਬਾਰੁ ॥੫॥ ਮਹਰ ਮਲੂਕ ਕਹਾਈਐ; ਰਾਜਾ ਰਾਉ ਕਿ ਖਾਨੁ ॥ ਚਉਧਰੀ ਰਾਉ ਸਦਾਈਐ; ਜਲਿ ਬਲੀਐ ਅਭਿਮਾਨ ॥ ਮਨਮੁਖਿ. ਨਾਮੁ ਵਿਸਾਰਿਆ; ਜਿਉ. ਡਵਿ ਦਧਾ ਕਾਨੁ ॥੬॥ ਹਉਮੈ ਕਰਿ ਕਰਿ ਜਾਇਸੀ; ਜੋ ਆਇਆ ਜਗ ਮਾਹਿ ॥
Источники и права